ਬਿਨ੍ਹਾਂ ਮਾਸਕ ਲਗਾਏ ਵਾਹਨ ਚਾਲਕਾਂ ਦੇ ਚਲਾਨ ਕੱਟੇ

ਬਿਨ੍ਹਾਂ ਮਾਸਕ ਦੋ ਪਹੀਆ ਵਾਹਨ ਚਾਲਕਾਂ ਦੇ ਚਲਾਨ ਕਟਦੇ ਪੁਲਿਸ ਮੁਲਾਜ਼ਮ।
ਪੰਜਾਬ ਅਪ ਨਿਊਜ਼ ਬਿਉਰੋ : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਜਿਲਾ ਪੁਲਿਸ ਪ੍ਰਮੁੱਖ ਕੁਲਦੀਪ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ ਤੇ ਸਿਟੀ ਪੁਲਸ ਵਲੋਂ ਸਰਕਾਰੀ ਹਦਾਇਤਾਂ ਦੀ ਉਲਘੰਣਾ ਕਰਨ ਵਾਲੇ ਵਾਹਨ ਚਾਲਕਾਂ ਅਤੇ ਬਿਨ੍ਹਾਂ ਮਾਸਕ ਲਗਾਏ ਵਾਹਨ ਚਲਾਉਣ ਵਾਲਿਆਂ ਦੇ ਚਲਾਨ ਕੀਤੇ ਗਏ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੀਨੀਅਰ ਏ ਐਸ ਆਈ ਬਲਵਿੰਦਰ ਸਿੰਘ ਨੇ ਦੱਸਿਆ ਕਿ ਕਰੋਨਾ ਵਾਇਰਸ ਦੇ ਖਤਰੇ ਦੇ ਮੱਦੇਨਜ਼ਰ ਰਾਜ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਮਾਸਕ ਲਗਾਉਣਾ ਜਰੂਰੀ ਕੀਤਾ ਗਿਆ ਹੈ, ਜਿਸ ਤਹਿਤ ਉਨ੍ਹਾਂ ਸ਼ਹਿਰ ਵਿਚ ਬਿਨ੍ਹਾਂ ਮਾਸਕ ਤੋਂ ਚਲ ਰਹੇ 20 ਵਾਹਨ ਚਾਲਕਾਂ ਦੇ ਚਲਾਨ ਕੀਤੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਬਿਨ੍ਹਾਂ ਮਾਸਕ ਲਗਾਏ ਵਾਹਨ ਚਲਾਉਣ ਵਲੇ ਚਾਲਕਾਂ ਤੋਂ 200 ਰੁਪਏ ਨਗਦ ਚਲਾਨ ਕੀਤੇ ਗਏ ਹਨ। ਇਸ ਮੌਕੇ ਪ੍ਰਦੀਪ ਕੁਮਾਰ ਤੇ ਹਵਾਲਦਾਰ ਪ੍ਰਿੰਸ ਸ਼ਰਮਾ ਆਦਿ ਹਾਜਰ ਸਨ।