ਕਰਤਾਰ ਏਡ ਸੰਸਥਾ ਵੱਲੋਂ ਪਾਠੀ ਸਿੰਘਾਂ ਨੂੰ ਰਾਸ਼ਣ ਵੰਡਿਆਂ

ਗ੍ਰੰਥੀ ਸਿੰਘਾਂ ਨੂੰ ਰਾਸ਼ਨ ਵੰਡਦੇ ਹੋਏ ਕਰਤਾਰ ਏਡ ਸੰਸਥਾ ਦੇ ਮੈਂਬਰ।
ਪੰਜਾਬ ਅਪ ਨਿਊਜ਼ ਬਿਉਰੋ : ਪਿਛਲੇ ਦੋ ਮਹੀਨੇ ਤੋਂ ਲਗਾਏ ਗਏ ਕਰਫਿਊ ਦੌਰਾਨ ਕਰਤਾਰ ਏਡ ਸੰਸਥਾ ਵੱਲੋਂ ਲੋੜਵੰਦ ਲੋਕਾਂ ਲਈ ਲਗਾਤਾਰ ਲੰਗਰਾਂ ਦਾ ਪ੍ਰਬੰਧ ਕੀਤਾ ਗਿਆ।ਇਸ ਦੇ ਨਾਲ ਹੀ ਲੋੜਵੰਦ ਪਰਿਵਾਰਾਂ ਨੂੰ ਸੁੱਕਾ ਰਾਸ਼ਨ ਵੀ ਮੁਹੱਈਆ ਕਰਵਾਇਆ ਗਿਆ।ਇਸ ਸਬੰਧੀ ਗੱਲਬਾਤ ਕਰਦਿਆਂ ਬਾਬਾ ਗੁਰਚਰਨ ਸਿੰਘ ਲੰਗਰਾਂ ਵਾਲਿਆਂ(ਕਰਤਾਰ ਬਿਰਧ ਆਸ਼ਰਮ ਦੁਲਚੀ ਮਾਜਰਾ) ਨੇ ਦੱਸਿਆ ਕਿ ਸੱਚਖੰਡ ਵਾਸੀ ਬਾਬਾ ਕਰਤਾਰ ਸਿੰਘ ਭੈਰੋਂਮਾਜਰੇ ਵਾਲਿਆਂ ਦੇ ਆਸ਼ੀਰਵਾਦ ਸਦਕਾ ਬਣਾਈ ਗਈ ਸੰਸਥਾ ਕਰਤਾਰ ਏਡ ਵੱਲੋਂ ਅੱਜ ਪਾਠੀ ਸਿੰਘਾਂ ਨੂੰ ਸੁੱਕਾ ਰਾਸ਼ਨ ਮੁਹੱਈਆ ਕਰਵਾਇਆ ਗਿਆ।ਉਨ੍ਹਾਂ ਦੱਸਿਆ ਕਿ ਕਰਫ਼ਿਊ ਦੌਰਾਨ ਜਿੱਥੇ ਆਮ ਲੋਕਾਂ ਨੂੰ ਆਰਥਿਕ ਤੌਰ ਤੇ ਭਾਰੀ ਨੁਕਸਾਨ ਝੱਲਣਾ ਪਿਆ ਉੱਥੇ ਹੀ ਪਾਠੀ ਸਿੰਘਾਂ ਨੂੰ ਵੀ ਪਾਠ ਨਾ ਮਿਲਣ ਕਾਰਨ ਭਾਰੀ ਆਰਥਿਕ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ।ਉਨ੍ਹਾਂ ਕਿਹਾ ਕਿ ਗੁਰੂ ਕੇ ਵਜ਼ੀਰਾਂ ਵੱਲੋਂ ਤੰਗੀਆਂ ਤਰੁਟੀਆਂ ਤਾਂ ਕੱਟ ਲਈਆਂ ਗਈਆਂ ਪਰ ਕਿਸੇ ਦੇ ਅੱਗੇ ਹੱਥ ਨਹੀਂ ਫਲਾਏ।ਉਨ੍ਹਾਂ ਕਿਹਾ ਕਿ ਨਾ ਹੀ ਕਿਸੇ ਸੰਸਥਾ ਵੱਲੋਂ ਵਿਸ਼ੇਸ਼ ਰੂਪ ਵਿੱਚ ਇਨ੍ਹਾਂ ਵੱਲ ਧਿਆਨ ਦਿੱਤਾ ਗਿਆ।ਸੋ ਅੱਜ ਕਰਤਾਰ ਏਡ ਸੰਸਥਾ ਵੱਲੋਂ ਪਾਠੀ ਸਿੰਘਾਂ ਨੂੰ ਰਾਸ਼ਨ ਵੰਡਿਆ ਗਿਆ।ਇਸ ਮੌਕੇ ਅਵਤਾਰ ਸਿੰਘ ਸਰਪੰਚ, ਨਿਰਮਲ ਸਿੰਘ, ਗੁਰਮੁੱਖ ਸਿੰਘ, ਜੁਝਾਰ ਸਿੰਘ, ਮੋਹਨ ਸਿੰਘ ਸ਼ਾਂਤਪੂਰ, ਹਰਵਿੰਦਰ ਸਿੰਘ ਬਿੱਲੂ, ਗੁਰਵਿੰਦਰ ਸਿੰਘ ਸੋਨਾ, ਹਰਮਨਜੀਤ ਸਿੰਘ ਸਰਪੰਚ ਸੀਹੋਂਮਾਜਰਾ, ਹਰਨੂਰ ਕੌਰ ਵਲੋਂ ਇਸ ਸੇਵਾ ਵਿੱਚ ਵਿਸ਼ੇਸ਼ ਤੌਰ ਤੇ ਯੋਗਦਾਨ ਪਾਇਆ ਗਿਆ।ਇਸ ਮੌਕੇ ਹਰਪ੍ਰੀਤ ਸਿੰਘ ਮੁਗ਼ਲਮਾਜਰੀ, ਗੁਰਪ੍ਰੀਤ ਸਿੰਘ ਬੰਟੀ ਕਰਨਜੀਤ ਸਿੰਘ ਵੀ ਹਾਜ਼ਰ ਸਨ।