ਮਾਸਕ ਨਾ ਲਗਾਉਣ ਵਾਲਿਆਂ ਦੇ ਚਲਾਨ ਕੱਟੇ

ਬਗੈਰ ਮਾਸਕ ਵਾਲਿਆਂ ਦੇ ਚਲਾਨ ਕੱਟਦੇ ਹੋਏ ਏ ਐਸ ਆਈ ਬਲਵਿੰਦਰ ਸਿੰਘ।
ਪੰਜਾਬ ਅਪ ਨਿਊਜ਼ ਬਿਓਰੋ : ਡੀ.ਐੱਸ. ਪੀ. ਅਮਰੋਜ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਮੋਹਾਲੀ ਦੀ ਯੋਗ ਅਗਵਾਈ ਹੇਠ ਜ਼ਿਲੇ ਭਰ ਵਿਚ ਕੋਰੋਨਾ ਮਹਾਮਾਰੀ ਨੂੰ ਕਾਬੂ ਕਰਨ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਦੀਆਂ ਟੀਮਾਂ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਜਾਰੀ ਪੱਤਰ ਤੇ ਅਮਲ ਕਰਦਿਆਂ ਜ਼ਿਲੇ ਵਿਚ ਜੇਕਰ ਕੋਈ ਵਿਅਕਤੀ ਮਾਸਕ ਨਹੀਂ ਪਹਿਨੇਗਾ ਤਾਂ ਉਸ ਨੂੰ 500 ਰੁਪਏ , ਏਕਾਂਤਵਾਸ ਦੀ ਉਲੰਘਣਾ ਕਰਨ ਵਾਲੇ ਨੂੰ 2000 ਰੁਪਏ ਅਤੇ ਜਨਤਕ ਸਥਾਨ ਤੇ ਥੁੱਕਣ ਵਾਲੇ ਵਿਅਕਤੀ ਨੂੰ 500 ਰੁਪਏ ਮੌਕੇ ‘ਤੇ ਜੁਰਮਾਨਾ ਕੀਤਾ ਜਾ ਸਕਦਾ ਹੈ। ਸਿਟੀ ਪੁਲਿਸ ਦੇ ਏ ਐਸ ਆਈ ਬਲਵਿੰਦਰ ਸਿੰਘ ਦੀ ਅਗਵਾਈ ਵਿੱਚ ਚੈਕਿੰਗ ਕਰਦੇ ਹੋਏ ਪਿਛਲੇ ਤਿੰਨ ਦਿਨ ਵਿੱਚ ਵੀਹ ਦੇ ਕਰੀਬ ਚਲਾਨ ਕੱਟੇ। ਮੌਕੇ ਤੇ ਹੀ ਲੋਕਾਂ ਨੂੰ ਮਾਸਕ ਬੰਨਣ ਲਈ ਜਾਗਰੂਕ ਵੀ ਕੀਤਾ ਗਿਆ ਉਨ੍ਹਾਂ ਮਨਚਲਿਆਂ ਨੂੰ ਤਾੜਨਾ ਕਰਦੇ ਹੋਏ ਕਿਹਾ ਕਿ ਉਹ ਆਪਣੀਆਂ ਹਰਕਤਾਂ ਤੋਂ ਬਾਜ਼ ਆ ਜਾਣ ਨਹੀਂ ਤਾਂ ਸਖਤੀ ਨਾਲ ਨਜਿੱਠਿਆ ਜਾਵੇਗਾ।ਇਸ ਮੌਕੇ ਪੁਲਿਸ ਮੁਲਾਜ਼ਮ ਏ ਐਸ ਆਈ ਰਛਪਾਲ ਸਿੰਘ, ਬਿਕਰਮ ਜੀਤ ਸਿੰਘ, ਸਤਪਾਲ ਸਿੰਘ, ਕਿਰਪਾਲ ਸਿੰਘ ਤੇ ਰਾਜ ਕੁਮਾਰ ਹਾਜ਼ਰ ਸਨ।