ਹਰਮਿੰਦਰ ਕਾਲਾ ਬਣੇ ਦੂਜੀ ਵਾਰ ਸ਼੍ਰੋਮਣੀ ਅਕਾਲੀ ਦਲ ਸਹਿਰੀ ਦੇ ਪ੍ਰਧਾਨ

ਨਵ ਨਿਯੁਕਤ ਸ਼ਹਿਰੀ ਪ੍ਰਧਾਨ ਹਰਮਿੰਦਰ ਸਿੰਘ ਕਾਲਾ।
ਪੰਜਾਬ ਅਪ ਨਿਊਜ਼ ਬਿਓਰੋ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਹਰਮਿੰਦਰ ਸਿੰਘ ਕਾਲਾ ਨੂੰ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਬਿਹਤਰੀਨ ਸੇਵਾਵਾਂ ਸਦਕਾ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਦੂਜੀ ਵਾਰ ਸ਼ਹਿਰੀ ਪ੍ਰਧਾਨ ਨਿਯੁਕਤ ਕਰ ਦਿੱਤਾ ਗਿਆ ਹੈ। ਇਸ ਨਿਯੁਕਤੀ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜਿਲ੍ਹਾ ਪ੍ਰਧਾਨ ਐਨ ਕੇ ਸ਼ਰਮਾ, ਹਲਕਾ ਇੰਚਾਰਜ ਰਣਜੀਤ ਸਿੰਘ ਗਿੱਲ ਦਾ ਧੰਨਵਾਦ ਕਰਦਿਆਂ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਨਵ-ਨਿਯੁਕਤ ਸ਼ਹਿਰੀ ਪ੍ਰਧਾਨ ਹਰਮਿੰਦਰ ਸਿੰਘ ਕਾਲਾ ਨੇ ਕਿਹਾ ਕਿ ਉਨ੍ਹਾਂ ਨੂੰ ਜੋ ਇਹ ਜ਼ਿੰਮੇਵਾਰੀ ਹਾਈਕਮਾਂਡ ਨੇ ਸੌਂਪੀ ਗਈ ਹੈ, ਉਸ ਲਈ ਉਹ ਹਮੇਸ਼ਾ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਰਿਣੀ ਰਹਿਣਗੇ ਤੇ ਮਿਲੀ ਇਸ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਂਦੇ ਹੋਏ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਕੰਮ ਕਰਦੇ ਰਹਿਣਗੇ। ਕੁਰਾਲ਼ੀ ਸ਼ਹਿਰੀ ਦੇ ਪ੍ਰਧਾਨ ਹਰਮਿੰਦਰ ਸਿੰਘ ਕਾਲਾ ਨੇ ਅੱਗੇ ਕਿਹਾ ਕਿ ਉਹ ਆਪਣੇ ਅਹੁਦੇ ‘ਤੇ ਕੰਮ ਕਰਦੇ ਹੋਏ ਲੋਕਾਂ ਨੂੰ ਘਰ-ਘਰ ਜਾ ਕੇ ਅਕਾਲੀ ਦਲ ਦੀ ਜਨ ਹਿਤੂ ਨੀਤੀਆਂ ਤੋਂ ਜਾਣੂ ਕਰਵਾਉਣਗੇ।ਉਨ੍ਹਾਂ ਕਿਹਾ ਕਿ ਆਉਣ ਵਾਲੇ ਕੁਝ ਦਿਨ੍ਹਾਂ ਵਿੱਚ ਜਥੇਬੰਦਕ ਢਾਂਚੇ ਦਾ ਵਿਸਥਾਰ ਕੀਤਾ ਜਾਵੇਗਾ।