ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

: ਮਿੱਠੇ ਪ੍ਰਸ਼ਾਦੇ ਅਤੇ ਲੱਸੀ ਦਾ ਲੰਗਰ ਸੰਗਤਾਂ ਨੂੰ ਛਕਾਉਂਦੇ ਹੋਏ।
ਪੰਜਾਬ ਅਪ ਨਿਊਜ਼ ਬਿਓਰੋ : ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਸ਼੍ਰੀ ਹਰਿ ਗੋਬਿੰਦਗੜ੍ਹ ਸਾਹਿਬ ਮੋਰਿੰਡਾ ਰੋਡ, ਗੁਰਦੁਆਰਾ ਕੀਰਤਨ ਅਸਥਾਨ ਗੁਰੂ ਅਰਜਨ ਦੇਵ ਜੀ ਸਬਜ਼ੀ ਮੰਡੀ, ਗੁਰਦੁਆਰਾ ਗੜ੍ਹੀ ਭੋਰਖਾ ਸਾਹਿਬ ਬਲਾਕ ਮਾਜਰੀ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ। ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਠ ਦੇ ਭੋਗ ਪਾਉਣ ਉਪਰੰਤ ਹਜ਼ੂਰੀ ਰਾਗੀ ਭਾਈ ਰਾਜਵਿੰਦਰ ਸਿੰਘ ਦੇ ਜਥੇ ਨੇ ਕਥਾ,ਕੀਰਤਨ ਤੇ ਗੁਰੂ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਬੀਬੀ ਗੁਰਮੀਤ ਕੌਰ ਨੇ ਕਥਾ ਕੀਰਤਨ ਕਰਦਿਆਂ ਛੇਵੇਂ ਪਾਤਸ਼ਾਹਾ ਦੇ ਜੀਵਨ ਤੇ ਪ੍ਰਕਾਸ਼ ਪਾਉਂਦਿਆਂ ਦੱਸਿਆ ਕਿ ਉਨ੍ਹਾਂ ਦਾ ਜਨਮ ਗੁਰੂ ਅਰਜਨ ਦੇਵ ਜੀ ਦੇ ਗ੍ਰਹਿ ਵਿੱਚ ਮਾਤਾ ਗੰਗਾ ਜੀ ਦੀ ਕੁੱਖੋਂ ਤੋ ਹੋਇਆ ਸੀ। ਆਈਆਂ ਸੰਗਤਾਂ ਨੂੰ ਮਿਸੇ ਪ੍ਰਸ਼ਾਦੇ ਅਤੇ ਲੱਸੀ ਦਾ ਅਤੁੱਟ ਲੰਗਰ ਵਰਤਾਇਆ ਗਿਆ। ਇਸ ਮੌਕੇ ਪ੍ਰਧਾਨ ਇੰਦਰਵੀਰ ਸਿੰਘ, ਹਰਮਿੰਦਰ ਸਿੰਘ, ਅਜੀਤ ਸਿੰਘ, ਜਸਵੀਰ ਸਿੰਘ, ਹਰਪ੍ਰੀਤ ਸਿੰਘ, ਇੰਦਰਜੀਤ ਸਿੰਘ, ਜਗਦੀਪ ਸਿੰਘ, ਹਰਿੰਦਰ ਪਾਲ ਜੀਤ ਸਿੰਘ, ਰਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।