ਡਿਪਟੀ ਕਮਿਸ਼ਨਰ ਨੇ ਮਿਸ਼ਨ ਫਤਿਹ ਸਬੰਧੀ ਕੀਤੀ ਬੈਠਕ,ਆਂਗਣਵਾੜੀ ਵਰਕਰਾਂ, ਸਰਪੰਚਾਂ, ਪੁਲਿਸ, ਐਨ.ਜੀ.ਓ. ਅਤੇ ਇਲਾਕਾ ਨਿਵਾਸੀ ਕਮੇਟੀਆਂ ਵੱਲੋ ਕੀਤੀ ਜਾਵੇਗੀ ਮਿਸ਼ਨ ਫਤਿਹ ਚ ਸ਼ਿਰਕਤ

ਮੋਗਾ ,:ਸੰਕਰ ਯਾਦਵ:ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋ ਚਲਾਏ ਗਏ ਮਿਸ਼ਨ ਫਤਿਹ ਤਹਿਤ ਜ਼ਿਲ੍ਹਾ ਮੋਗਾ ਵਿੱਚ ਕਰੋਨਾ ਯੋਧਿਆਂ ਦਾ ਸਨਮਾਨ ਕੀਤਾ ਜਾਵੇਗਾ ਜਿੰਨ੍ਹਾਂ ਨੇ ਕਰਫਿਊ ਅਤੇ ਲਾਕਡਾਊਨ ਦੌਰਾਨ ਅੱਗੇ ਹੋ ਕੇ ਆਮ ਜਨਤਾ ਦੀ ਮੱਦਦ ਕੀਤੀ।
ਇਸ ਗੱਲ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਨੇ ਅੱਜ ਮਿਸ਼ਨ ਫਤਿਹ ਸਬੰਧੀ ਬੁਲਾਈ ਗਈ ਬੈਠਕ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਇਸ ਔਖੀ ਘੜੀ ਦੌਰਾਨ ਸਿਹਤ ਕਰਮੀ, ਪੁਲਿਸ ਕਰਮੀ, ਸਿਵਲ ਪ੍ਰਸ਼ਾਸਨ ਦੇ ਕਰਮੀ ਅਤੇ ਆਮ ਲੋਕਾਂ ਵੱਲੋ ਵੱਧ ਚੜ੍ਹ ਕੇ ਲੋਕ ਭਲਾਈ ਲਈ ਕੰਮ ਕੀਤਾ ਗਿਆ ਹੈ। ਇਸ ਚੰਗੇ ਕੰਮ ਦੀ ਸ਼ਲਾਘਾ ਕਰਦਿਆਂ ਪੰਜਾਬ ਸਰਕਾਰ ਵੱਲੋ ਕਰੋਨਾ ਯੋਧਿਆਂ ਦਾ ਸਨਮਾਨ ਕੀਤਾ ਜਾਵੇਗਾ।
ਇਸ ਤੋ ਇਲਾਵਾ ਇਸ ਬਿਮਾਰੀ ਖਿਲਾਫ ਲੜਦਿਆਂ ਅਤੇ ਜ਼ਮੀਨੀ ਪੱਧਰ ਤੱਕ ਸੂਚਨਾ ਪਹੁੰਚਾਉਦਿਆਂ, ਆਂਗਣਵਾੜੀ ਵਰਕਰ, ਸਰਪੰਚ, ਗੈਰ ਸਰਕਾਰੀ ਸੰਸਥਾਵਾਂ, ਪੁਲਿਸ ਵਿਭਾਗ ਅਤੇ ਇਲਾਕਾ ਵਾਸੀ ਕਮੇਟੀਆਂ ਰਾਹੀ ਘਰ ਘਰ ਤੱਕ ਪਹੁੰਚਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਇਨ੍ਹਾਂ ਸਾਰਿਆਂ ਰਾਹੀ ਘਰ ਘਰ ਕਰੋਨਾ ਦੀ ਜੰਗ ਪਹੁੰਚਾਈ ਜਾਵੇਗੀ ਤਾਂ ਜੋ ਹਰ ਇੱਕ ਵਿਅਕਤੀ ਨੂੰ ਸੁਰੱਖਿਅਤ ਅਤੇ ਸਿਹਤਮੰਦ ਰੱਖਿਆ ਜਾ ਸਕੇ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਹਦਾਇਤਾਂ ਦਿੰਦਿਆਂ ਕਿਹਾ ਕਿ ਉਹ ਇਸ ਸਬੰਧੀ ਆਪਣੀ ਆਪਣੀ ਡਿਊਟੀ ਤਨਦੇਹੀ ਨਾਲ ਕਰਨ ਅਤੇ ਮਿਸ਼ਨ ਫਤਿਹ ਚ ਆਪਣਾ ਵੱਡਮੁੱਲਾ ਯੋਗਦਾਨ ਪਾਉਣ।
ਇਸ਼ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੀਤਾ ਦਰਸ਼ੀ, ਸਿਵਲ ਸਰਜਨ ਮੋਗਾ ਡਾ. ਅੰਦੇਸ਼ ਕੰਗ, ਸਹਾਇਕ ਸਿਵਲ ਸਰਜਨ ਡਾ. ਜਸਵੰਤ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਜਗਜੀਤ ਸਿੰਘ ਬੱਲ , ਜ਼ਿਲ੍ਹਾ ਪ੍ਰੋਗਰਾਮ ਅਫਸ਼ਰ ਸ੍ਰੀਮਤੀ ਰਾਜਕਿਰਨ ਕੌਰ, ਉਪ ਮੰਡਲ ਮੈਜਿਸਟ੍ਰੇਟ ਮੋਗਾ ਸ੍ਰੀ ਸਤਵੰਤ ਸਿੰਘ, ਉਪ ਮੰਡਲ ਮੈਜਿਸਟ੍ਰੇਟ ਧਰਮਕੋਟ ਸ੍ਰੀ ਨਰਿੰਦਰ ਸਿੰਘ ਧਾਲੀਵਾਲ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *