ਸਹਾਰਾ ਵੈੱਲਫੇਅਰ ਸੁਸਾਇਟੀ ਵੱਲੋਂ ਹਾਦਸੇ ਚ ਜਲੀ ਬੱਚੀ ਦਾ ਇਲਾਜ ਦਾ ਖਰਚਾ ਚੁੱਕਿਆ

ਸੰਸਥਾ ਦੇ ਚੇਅਰਮੈਨ ਦਵਿੰਦਰ ਸਿੰਘ ਠਾਕੁਰ ਪਰਿਵਾਰ ਨੂੰ ਨਕਦ ਰਾਸ਼ੀ ਸੌਂਪਦੇ ਹੋਏ।
ਪੰਜਾਬ ਅਪ ਨਿਊਜ਼ ਬਿਓਰੋ : : ਸਮਾਜ ਭਲਾਈ ਅਤੇ ਲੋੜਵੰਦਾਂ ਦੀ ਸਹਾਇਤਾ ਲਈ ਹਮੇਸ਼ਾ ਤਤਪਰ ਰਹਿਣ ਵਾਲੀ ਸੰਸਥਾ ਸਹਾਰਾ ਵੈਲਫੇਅਰ ਸੁਸਾਇਟੀ ਵੱਲੋਂ ਅੱਜ ਇੱਕ ਬੱਚੀ ਦੇ ਇਲਾਜ ਲਈ ਨਕਦ ਰਾਸ਼ੀ ਦੀ ਸਹਾਇਤਾ ਦਿੱਤੀ ਗਈ।ਇਸ ਮੌਕੇ ਗੱਲਬਾਤ ਕਰਦਿਆਂ ਸਹਾਰਾ ਵੈਲਫੇਅਰ ਸੁਸਾਇਟੀ ਦੇ ਚੇਅਰਮੈਨ ਅਤੇ ਨਗਰ ਕੌਂਸਲ ਦੇ ਸਾਬਕਾ ਮੀਤ ਪ੍ਰਧਾਨ ਦਵਿੰਦਰ ਸਿੰਘ ਠਾਕੁਰ ਨੇ ਦੱਸਿਆ ਕਿ ਪਿਛਲੇ ਦਿਨੀਂ ਇਕ ਲੋੜਵੰਦ ਪਰਿਵਾਰ ਦੀ ਬੱਚੀ ਉਤੇ ਗਰਮ ਤੇਲ ਪੈਣ ਕਾਰਨ ਬੁਰੀ ਤਰ੍ਹਾਂ ਸੜ ਗਈ ਸੀ।ਜਿਸ ਦਾ ਇਲਾਜ ਹਸਪਤਾਲ ਵਿੱਚ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਪਰਿਵਾਰ ਇੱਕ ਲੋੜਵੰਦ ਪਰਿਵਾਰ ਹੈ ਉੱਤੋਂ ਕਰੋਨਾ ਕਰਕੇ ਲਗੀ ਤਾਲਾਬੰਦੀ ਕਾਰਨ ਰੋਜ਼ਗਾਰ ਨਾ ਮਿਲਣ ਤੇ ਪਰਿਵਾਰ ਪਹਿਲਾਂ ਹੀ ਖ਼ਰਚੇ ਤੋਂ ਤੰਗ ਸੀ।ਇਸੇ ਦੌਰਾਨ ਉਨ੍ਹਾਂ ਦੀ ਬੱਚੀ ਨਾਲ ਇਹ ਹਾਦਸਾ ਵਾਪਰ ਗਿਆ।ਜਿਸ ਕਰਕੇ ਇਸ ਪਰਿਵਾਰ ਵੱਲੋਂ ਉਨ੍ਹਾਂ ਨਾਲ ਸੰਪਰਕ ਸਾਧਿਆ ਗਿਆ।ਬੱਚੀ ਅਤੇ ਪਰਿਵਾਰ ਦੀ ਹਾਲਤ ਨੂੰ ਦੇਖਦਿਆਂ ਸਹਾਰਾ ਵੈੱਲਫੇਅਰ ਸੁਸਾਇਟੀ ਵੱਲੋਂ ਬੱਚੀ ਦੇ ਪਰਿਵਾਰ ਨੂੰ ਨਗਦ ਰਾਸ਼ੀ ਸਹਾਇਤਾ ਵਜੋਂ ਦਿੱਤੇ ਗਈ ਅਤੇ ਪਰਿਵਾਰ ਦੇ ਹਾਲਾਤਾਂ ਨੂੰ ਵੇਖਦੇ ਹੋਏ ਸੁਸਾਇਟੀ ਵਲੋਂ ਇਸ ਬੱਚੀ ਦੇ ਪੂਰੇ ਇਲਾਜ ਦੌਰਾਨ ਆਉਣ ਵਾਲੇ ਖਰਚੇ ਦਾ ਜਿੰਮਾ ਵੀ ਚੁੱਕਿਆ ਗਿਆ।ਇਸ ਮੌਕੇ ਹਰਪ੍ਰੀਤ ਸਿੰਘ ਧੀਮਾਨ, ਕਮਲ ਹਾਜ਼ਰ ਸੀ।