69 ਕਰੋਨਾ ਪਾਜੀਟਿਵ ਮਰੀਜ਼ਾਂ ਨੇ ਕਰੋਨਾ ਨੂੰ ਦਿੱਤੀ ਮਾਤ

0

ਮੋਗਾ,ਸੰਕਰ ਯਾਦਵ :ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਕੋਰੋਨਾ ਤੋਂ ਬਚੇ ਰਹਿਣ ਲਈ ਜ਼ਰੂਰੀ ਸਾਵਧਾਨੀਆਂ ਵਰਤਣ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਕੀਤੀ ਅਪੀਲ……….

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਨੋਵਲ ਕੋਰੋਨਾ ਵਾਇਰਸ (ਕੋਵਿਡ-19) ਨਾਲ ਨਜਿੱਠਣ ਦੇ ਮੱਦੇਨਜ਼ਰ ਮਿਸ਼ਨ ਫਤਿਹ ਫਤਿਹ ਤਹਿਤ ਵੱਖ ਵੱਖ ਗਤੀਵਿਧੀਆਂ ਚੱਲ ਰਹੀਆਂ ਹਨ। ਜਿੱਥੇ ਜ਼ਿਲ੍ਹੇ ਅੰਦਰ ਰੈਂਡਮ ਸੈਂਪਲਿੰਗ ਕੀਤੀ ਜਾ ਰਹੀ ਹੈ, ਉਥੇ ਹੀ ਲੋਕਾਂ ਨੂੰ ਨੋਵਲ ਕੋਰੋਨਾ ਵਾਇਰਸ (ਕੋਵਿਡ-19) ਤੋਂ ਬਚਣ ਸਬੰਧੀ ਸਾਵਧਾਨੀਆਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਸਿਹਤ ਵਿਭਾਗ ਮੋਗਾ ਵੱਲੋ ਅੱਜ ਤੱਕ 7910 ਕਰੋਨਾ ਸਬੰਧੀ ਸੈਪਲ ਇਕੱਤਰ ਕੀਤੇ ਗਏ ਜ਼ਿਨ੍ਹਾਂ ਵਿੱਚੋ 6251 ਸੈਪਲਾਂ ਦੀ ਰਿਪੋਰਟ ਨੇਗੇਟਿਵ ਪ੍ਰਾਪਤ ਹੋਈ ਹੈ। ਇਕੱਤਰ ਕੀਤੇ ਗਏ ਕੁੱਲ ਸੈਪਲਾਂ ਵਿੱਚੋ 1509 ਰਿਪੋਰਟਾਂ ਦੇ ਨਤੀਜਿਆਂ ਦਾ ਇੰਤਜ਼ਾਰ ਹੈ।
ਜ਼ਿਲ੍ਹੇ ਵਿੱਚ ਕਰੋਨਾ ਦੇ 71 ਮਰੀਜ਼ਾਂ ਵਿੱਚ ਕਰੋਨਾ ਵਾਈਰਸ ਦੀ ਪੁਸ਼ਟੀ ਕੀਤੀ ਗਈ ਸੀ ਜਿੰਨ੍ਹਾਂ ਵਿੱਚੋ 69 ਮਰੀਜ਼ਾਂ ਨੇ ਸਿਹਤ ਵਿਭਾਗ ਦੀ ਲਗਾਤਾਰ ਦੇਖ-ਰੇਖ ਅਤੇ ਆਪਣੇ ਮਨੋਬਲ ਸਦਕਾ ਕਰੋਨਾ ਨੂੰ ਮਾਤ ਦਿੱਤੀ। ਜ਼ਿਲ੍ਹੇ ਵਿੱਚ ਹੁਣ ਕੁੱਲ 2 ਐਕਟਿਵ ਕੇਸ ਹਨ, ਜ਼ਿੰਨ੍ਹਾਂ ਦੀ ਲਗਾਤਾਰ ਸਿਹਤ ਵਿਭਾਗ ਵੱਲੋ ਦੇਖ ਰੇਖ ਕੀਤੀ ਜਾ ਰਹੀ ਹੈ। ਮੋਗਾ ਜ਼ਿਲ੍ਹੇ ਵਿੱਚ ਅੱਜ ਕਰੋਨਾ ਦੇ 454 ਸੈਪਲ ਇਕੱਤਰ ਕੀਤੇ ਗਏ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਵੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੰਜਾਬ ਸਰਕਾਰ ਦੀ ਤਰਜ਼ ਤੇ ਬਹੁਤੇ ਕੰਮਾਂ ਲਈ ਛੋਟਾਂ ਦੇ ਦਿੱਤੀਆਂ ਜਾ ਚੁੱਕੀਆਂ ਹਨ ਪ੍ਰੰਤੂ ਲੋਕਾਂ ਨੂੰ ਹਾਲੇ ਵੀ ਇਸ ਵਾਇਰਸ ਤੋਂ ਬਚੇ ਰਹਿਣ ਲਈ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਜ਼ਰੂਰਤ ਹੈ, ਤਾਂ ਜੋ ਕੋਈ ਵੀ ਵਿਅਕਤੀ ਇਸ ਦੀ ਚਪੇਟ ਵਿੱਚ ਨਾ ਆਵੇ। ਉਨ੍ਹਾਂ ਦੱਸਿਆ ਕਿ ਇਸੇ ਕਾਰਨ ਜ਼ਿਲ੍ਹੇ ਅੰਦਰ ਲੋਕਾਂ ਨੂੰ ਵੱਖ ਵੱਖ ਮਾਧਿਅਮਾਂ ਰਾਹੀਂ ਇਸ ਵਾਇਰਸ ਤੋਂ ਬਚੇ ਰਹਿਣ ਲਈ ਮਾਸਕ, ਸਮਾਜਿਕ ਦੂਰੀ ਬਣਾ ਕੇ ਰੱਖਣੀ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਆਪਣੇ ਹੱਥਾਂ ਨੂੰ ਸਾਬਣ ਜਾਂ ਸੈਨੇਟਾਈਜ਼ਰ ਨਾਲ ਸਾਫ਼ ਰੱਖਣ ਸਬੰਧੀ ਵੀ ਮੁਨਾਦੀ ਰਾਹੀਂ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ।
ਲੋਕਾਂ ਦੀ ਸਿਹਤ ਨੂੰ ਦੇਖਦਿਆਂ ਜਿੱਥੇ ਦਿਨ ਵੇਲੇ ਜ਼ਰੂਰੀ ਅਹਿਤਿਆਤ ਨਾਲ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ, ਉਥੇ ਰਾਤ ਨੂੰ 9 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਵੀ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਵਧਾਨੀਆਂ ਦੀ ਪਾਲਣਾ ਨਾ ਕਰਨ ਵਾਲਿਆਂ ਲਈ ਜ਼ੁਰਮਾਨੇ ਦਾ ਵੀ ਪ੍ਰਾਵਧਾਨ ਰੱਖਿਆ ਗਿਆ ਹੈ, ਜਿਸ ਤਹਿਤ ਜਨਤਕ ਥਾਵਾਂ ਤੇ ਮਾਸਕ ਨਾ ਪਹਿਣਨ ਅਤੇ ਥੁੱਕਣ ‘ਤੇ 500 ਰੁਪਏ ਜ਼ੁਰਮਾਨਾ ਵੀ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਸਭ ਕੁਝ ਜ਼ਿਲ੍ਹਾ ਵਾਸੀਆਂ ਦੀ ਸਿਹਤ ਦੇ ਮੱਦੇਨਜ਼ਰ ਲਏ ਗਏ ਫੈਸਲੇ ਹਨ, ਜਿਨ੍ਹਾਂ ਨੂੰ ਜ਼ਿਲ੍ਹੇ ਅੰਦਰ ਲਾਗੂ ਕਰਨ ਵਿੱਚ ਜ਼ਿਲ੍ਹਾ ਵਾਸੀ ਪ੍ਰਸ਼ਾਸਨ ਨੂੰ ਆਪਣਾ ਪੂਰਣ ਸਹਿਯੋਗ ਦੇਣ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਖੰਘ, ਜੁਕਾਮ ਅਤੇ ਬੁਖ਼ਾਰ ਨਾਲ ਪੀੜ੍ਹਤ ਵਿਅਕਤੀ ਤੋਂ 2 ਮੀਟਰ ਦੀ ਦੂਰੀ ਬਣਾ ਕੇ ਰੱਖੋ।

About Author

Leave a Reply

Your email address will not be published. Required fields are marked *

You may have missed