ਕੋਰੋਨਾ ਕਾਰਨ ਮੌਜੂਦਾ ਹਾਲਾਤ ਦੇ ਚੱਲਦਿਆਂ ਸਿਹਤ ਵਿਭਾਗ ਦੇ ਨਿਰਦੇਸ਼ਾਂ ਦਾ ਪਾਲਣ ਕਰਨ ਸੰਗਤਾਂ- ਭਾਈ ਮਹਿਤਾ

ਅੰਮ੍ਰਿਤਸਰ,ਮਨਵਿੰਦਰ ਸਿੰਘ ਵਿੱਕੀ- ਕੋਰੋਨਾ ਮਹਾਮਾਰੀ ਕਾਰਨ ਬਣੇ ਹੋਏ ਅਣਸੁਖਾਵੇਂ ਹਾਲਾਤਾਂ ਕਰਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਦੀ ਸੰਗਤ ਲਈ ਸਾਵਧਾਨੀਆਂ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੁਚੇਤ ਰੂਪ ਵਿਚ ਕਾਰਜਸ਼ੀਲ ਹੈ। ਇਕ ਵਾਰ ਮੁੜ ਕੋਰੋਨਾ ਦਾ ਪ੍ਰਕੋਪ ਵੱਧਣ ਕਾਰਨ ਸ਼੍ਰੋਮਣੀ ਕਮੇਟੀ ਨੇ ਸੇਵਾਦਾਰਾਂ ਨੂੰ ਹਰ ਪੱਧਰ ’ਤੇ ਸਿਹਤ ਵਿਭਾਗ ਦੇ ਨਿਰਦੇਸ਼ਾਂ ਦਾ ਪਾਲਣ ਯਕੀਨੀ ਬਣਾਈ ਰੱਖਣ ਲਈ ਆਖਿਆ ਹੈ। ਇਸ ਸਬੰਧ ਵਿਚ ਅੱਜ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਅਤੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਅਧਿਕਾਰੀਆਂ ਨਾਲ ਇਕੱਤਰਤਾ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਮੌਜੂਦਾ ਹਾਲਾਤਾਂ ਨੂੰ ਵੇਖਦਿਆਂ ਸ਼ਰਧਾਲੂਆਂ ਨੂੰ ਆਪਸੀ ਦੂਰੀ ਬਣਾਈ ਰੱਖਣ ਅਤੇ ਸਿਹਤ ਵਿਭਾਗ ਵੱਲੋਂ ਸੁਝਾਈਆਂ ਸਾਵਧਾਨੀਆਂ ਵਰਤਣ ਲਈ ਪ੍ਰੇਰਿਤ ਕੀਤਾ ਜਾਵੇ। ਇਹ ਸਮਾਂ ਬੇਹੱਦ ਸੰਜੀਦਾ ਹੈ ਅਤੇ ਕਿਸੇ ਕਿਸਮ ਦੀ ਵੀ ਲਾਪ੍ਰਵਾਹੀ ਨਾ ਵਰਤੀ ਜਾਵੇ। ਭਾਈ ਰਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਬੇਸ਼ੱਕ ਪਹਿਲਾਂ ਤੋਂ ਹੀ ਸੁਚੇਤ ਰੂਪ ਵਿਚ ਕਾਰਜਸ਼ੀਲ ਹੈ, ਪਰੰਤੂ ਇਕ ਵਾਰ ਮੁੜ ਕੋਰੋਨਾ ਦਾ ਪ੍ਰਕੋਪ ਵੱਧਣ ਕਾਰਨ ਹੋਰ ਵੀ ਚੇਤੰਨਤਾ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਡਿਊਟੀ ਕਰਨ ਵਾਲੇ ਹਰ ਸੇਵਾਦਾਰ ਨੂੰ ਸਿਹਤ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਸੰਗਤ ਨੂੰ ਸੁਚੇਤ ਕਰਨ ਲਈ ਆਖਿਆ ਗਿਆ ਹੈ। ਇਸ ਤੋਂ ਇਲਾਵਾ ਵੱਖ-ਵੱਖ ਸੇਵਾਵਾਂ ਨਿਭਾਉਣ ਵਾਲੇ ਸ਼ਰਧਾਲੂਆਂ ਪ੍ਰੇਮੀਆਂ ਨੂੰ ਵੀ ਅਹਿਤਿਆਤ ਵਰਤਣ ਲਈ ਬੇਨਤੀ ਕੀਤੀ ਗਈ ਹੈ। ਭਾਈ ਮਹਿਤਾ ਨੇ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਪ੍ਰਬੰਧਕਾਂ ਨੂੰ ਸਹਿਯੋਗ ਦੇਣ ਅਤੇ ਕਿਸੇ ਕਿਸਮ ਦੀ ਲਾਪ੍ਰਵਾਹੀ ਨਾ ਵਰਤਣ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਆਪਣਾ ਖਿਆਲ ਰੱਖਿਆ ਜਾਵੇ, ਤਾਂ ਜੋ ਕੋਰੋਨਾ ਦੀ ਨਾਮੁਰਾਦ ਬਿਮਾਰੀ ਤੋਂ ਬਚਿਆ ਜਾ ਸਕੇ। ਇਕੱਤਰਤਾ ਵਿਚ ਸਕੱਤਰ ਸ. ਮਨਜੀਤ ਸਿੰਘ ਬਾਠ, ਨਿੱਜੀ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪਰਮਜੀਤ ਸਿੰਘ ਸਰੋਆ, ਸ. ਸੁਖਮਿੰਦਰ ਸਿੰਘ, ਮੈਨੇਜਰ ਸ. ਮੁਖਤਾਰ ਸਿੰਘ ਚੀਮਾ, ਮੀਤ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਸਤਿੰਦਰ ਸਿੰਘ, ਵਧੀਕ ਮੈਨੇਜਰ ਸ. ਬਘੇਲ ਸਿੰਘ, ਸ. ਰਾਜਿੰਦਰ ਸਿੰਘ ਰੂਬੀ, ਸ. ਜਗਤਾਰ ਸਿੰਘ ਸ਼ਹੂਰਾ, ਸ. ਮਲਕੀਤ ਸਿੰਘ ਸੁਪ੍ਰਿੰਟੈਂਡੈਂਟ ਆਦਿ ਸ਼ਾਮਲ ਸਨ।

ਪ੍ਰਭ ਆਸਰਾ ਚੈਰੀਟੇਬਲ ਮੈਡੀਕਲ ਸੇਵਾ ਸੈਂਟਰ ਵੱਲੋ ਗਾਇਨੀ ਓ ਟੀ ਤੇ C – ARM ਦਾ ਉਦਘਾਟਨ ਕੀਤਾ ਗਿਆ I ਪ੍ਰਭ ਆਸਰਾ ਸੰਸਥਾ (ਸਰਬ ਸਾਂਝਾ ਪਰਿਵਾਰ), ਕੁਰਾਲੀ ਜੋ ਕਿ ਪਿੱਛਲੇ ਕਈ ਸਾਲਾਂ ਤੋਂ ਲਾਵਾਰਿਸ ਨਾਗਰਿਕਾਂ ਦੀ ਸਾਂਭ ਸੰਭਾਲ ਤੇ ਇਲਾਜ ਤੇ ਸਮਾਜ ਭਲਾਈ ਦੇ ਕਾਰਜਾਂ ਲਈ ਯਤਨਸ਼ੀਲ ਹੈ I ਪ੍ਰਭ ਆਸਰਾ ਸੰਸਥਾ ਵੱਲੋ ਕਰੋਨਾ ਮਹਾਮਾਰੀ ਦੇ ਚਲਦਿਆਂ ਗੁੰਮਸ਼ੁਦਾ, ਬੇਸਹਾਰਾ ਨਾਗਰਿਕਾਂ ਲਈ ਵਿਸ਼ੇਸ਼ ਅੰਬੂਲੈਂਸਾਂ, ਸੰਭਾਲ ਦੇ ਨਾਲ-ਨਾਲ ਇਲਾਕੇ ਦੇ ਲੋੜਵੰਦ ਲੋਕਾਂ ਨੂੰ ਰਾਸ਼ਨ ਸਮੱਗਰੀ, ਦਵਾਈਆਂ ਤੇ ਹੋਰ ਮੁਢਲੀਆਂ ਵਸਤਾਂ ਮੁਹਾਈਆਂ ਕਰਵਾਇਆ ਗਈਆਂ ਸਨ I ਇਸ ਦੌਰਾਨ ਪ੍ਰਭ ਆਸਰਾ ਸੰਸਥਾ ਵਲੋਂ ਅਜਿਹੇ ਕੋਵਿਡ ਮਾਹਾਮਾਰੀ ਦੌਰਾਨ ਜਦੋਂ ਵੱਡੇ ਪੱਧਰ ਤੇ ਅਜਿਹੇ ਅਤੇ ਹੋਰ ਅਲੱਗ-2 ਬਿਮਾਰੀਆਂ ਤੋਂ ਪੀੜ੍ਹਤ ਨਾਗਰਿਕਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਤਾਂ ਪ੍ਰਭ ਆਸਰਾ ਵੱਲੋਂ ਮੈਡੀਕਲ ਸੇਵਾ ਸੈਂਟਰ ਸ਼ੁਰੂ ਕੀਤਾ ਗਿਆ । ਜਿਸ ਵਿਚ ਅਜਿਹੇ ਬੇਸਹਾਰਾ ਤੇ ਪੀੜ੍ਹਤ ਨਾਗਰਿਕਾਂ ਦੇ ਬਿਨਾਂ ਸ਼ਰਤ ਇਲਾਜ ਅਤੇ ਐਮਰਜੈਂਸੀ ਹਾਲਤਾਂ ਵਿੱਚ ਲੋੜਵੰਦ ਨਾਗਰਿਕਾਂ ਦੀਆਂ ਜਿੰਦਗੀਆਂ ਬਚਾਉਣ ਲਈ ਸ਼ਰਤ ਰਹਿਤ ਸੇਵਾਵਾਂ ਦੇ ਨਾਲ- ਨਾਲ ਆਮ ਪੀੜ੍ਹਿਤ ਜਨਤਾ ਲਈ ਰੋਗ ਜਾਂਚ ਕੇਂਦਰ ਅਤੇ ਵੱਖ ਵੱਖ ਬਿਮਾਰੀਆਂ ਦੇ ਮਾਹਿਰ ਡਾਕਟਰਾਂ ਵੱਲੋਂ ਚੈਰੀਟੇਬਲ ਅਧਾਰ ਤੇ ਸਿਹਤ ਸੇਵਾਵਾਂ ਮੁਹਈਆ ਕਰਵਾਉਣ ਲਈ ਹਸਪਤਾਲ ਦਾ ਨਿਰਮਾਣ ਕੀਤਾ ਗਿਆ । ਇਸ ਸਬੰਧੀ ਸੰਸਥਾ ਦੇ ਮੁੱਖ ਪ੍ਰਬੰਧਕ ਭਾਈ ਸ਼ਮਸ਼ੇਰ ਸਿੰਘ ਤੇ ਬੀਬੀ ਰਾਜਿੰਦਰ ਕੌਰ ਪਡਿਆਲਾ ਨੇ ਦੱਸਿਆ ਕਿ ਜਿਹਨਾਂ ਲਵਾਰਿਸ, ਗੁੰਮਸ਼ੁਦਾ, ਲੋੜਵੰਦਾ, ਬੇਸਹਾਰਾ ਤੇ ਰੁਲ ਰਹੀਆਂ ਗਰਭਵਤੀ ਔਰਤਾਂ ਨੂੰ ਇਲਾਜ ਤੇ ਪੁਨਰਵਾਸ ਦਾ ਮੌਕਾ ਨਹੀਂ ਮਿਲ ਰਿਹਾ ਤੇ ਇਲਾਕੇ ਦੇ ਲੋੜਵੰਦ / ਗਰੀਬ ਨਾਗਰਿਕਾਂ ਲਈ ਅੱਜ ਗਾਇਨੀ ਓ ਟੀ ਦਾ ਉਦਘਾਟਨ ਕੀਤਾ ਗਿਆ ਹੈ I ਜਿਸ ਵਿਚ ਔਰਤਾਂ ਦੇ ਵੱਖ – ਵੱਖ ਰੋਗਾਂ ਦਾ ਇਲਾਜ, ਟੈਸਟ ਤੇ ਓਪਰੇਸ਼ਨ ਮਾਹਿਰ ਡਾਕਟਰਾਂ ਵਲੋਂ ਚੈਰੀਟੇਬਲ ਅਧਾਰ ਤੇ ਕੀਤੇ ਜਾਣਗੇ I ਉਹਨਾਂ ਦੱਸਿਆ ਕਿ ਪ੍ਰਭ ਆਸਰਾ ਵਿਚ ਅੱਖਾਂ ਦੇ ਓਪਰੇਸ਼ਨ, ਔਰਤਾਂ ਦੀਆ ਡਿਲਵਰੀਆ ਤੇ ਓਪਰੇਸ਼ਨ ਸ਼ੁਰੂ ਹੋ ਗਏ ਹਨ, ਜਲਦੀ ਹੀ ਹੱਡੀਆਂ ਦੇ ਓਪਰੇਸ਼ਨ ਵੀ ਸ਼ੁਰੂ ਕੀਤੇ ਜਾਣਗੇ I ਉਹਨਾਂ ਦਸਿਆ ਕਿ C -ARM ਨਾਮਕ ਮਸ਼ੀਨ ਨਾ ਹੋਣ ਕਰਕੇ ਹੱਡੀਆਂ ਦੇ ਓਪਰੇਸ਼ਨ ਨਹੀਂ ਸੀ ਹੋ ਰਹੇ,ਅੱਜ OERLIKON ਵੱਲੋ UNDER CSR ਇਹ ਮਸ਼ੀਨ ਭੇਟ ਕੀਤੀ ਗਈ ਹੈ ਜਿਸ ਨਾਲ ਲਾਵਾਰਿਸ ਤੇ ਲੋੜਵੰਦ ਨਾਗਰਿਕਾਂ ਨੂੰ ਬਹੁਤ ਲਾਭ ਮਿਲੇਗਾ I ਪ੍ਰਬੰਧਕਾਂ ਵੱਲੋ ਸਹਿਯੋਗੀ ਸੱਜਣਾ ਦਾ ਧੰਨਵਾਦ ਕੀਤਾ ਗਿਆ I

Leave a Reply

Your email address will not be published. Required fields are marked *