September 23, 2023

ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਦੀਆਂ ਕੋਸ਼ਿਸ਼ਾਂ ਸਦਕਾ ਉਮਰਪੁਰਾ ਨਿਵਾਸੀਆਂ ਨੂੰ ਮਿਲੀ ਵੱਡੀ ਰਾਹਤ ਉਮਰਪੁਰਾ-ਸ੍ਰੀ ਹਰਗੋਬਿੰਦਪੁਰ ਸੜਕ ਉੱਪਰ ਸੀਵਰੇਜ ਪੈਣ ਦਾ ਕੰਮ ਸ਼ੁਰੂ ਸ. ਬਾਜਵਾ ਨੇ ਬਟਾਲਾ ਵਿੱਚ 141 ਕਰੋੜੀ ਅੰਮ੍ਰਿਤ ਯੋਜਨਾ ਦੀ ਕੀਤੀ ਸ਼ੁਰੂਆਤ

0

ਬਟਾਲਾ, 13 ਜੂਨ (ਦਮਨ ਪਾਲ ਸਿੰਘ ) – ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਕੋਸ਼ਿਸ਼ਾਂ ਸਦਕਾ ਉਮਰਪੁਰਾ-ਸ੍ਰੀ ਹਰਗੋਬਿੰਦਪੁਰ ਰੋਡ ਦੇ ਨਿਵਾਸੀਆਂ ਨੂੰ ਜਲਦੀ ਹੀ ਵੱਡੀ ਸਹੂਲਤ ਮਿਲਣ ਜਾ ਰਹੀ ਹੈ। ਇਸ ਇਲਾਕੇ ਦੇ ਵਸਨੀਕਾਂ ਦੀ ਦਹਾਕਿਆਂ ਪੁਰਾਣੀ ਮੰਗ ਨੂੰ ਪੂਰਿਆਂ ਕਰਦਿਆਂ ਸ. ਬਾਜਵਾ ਵਲੋਂ ਅੱਜ ਉਮਰਪੁਰਾ-ਸ੍ਰੀ ਹਰਗੋਬਿੰਦਪੁਰ ਦੇ ਸੀਵਰੇਜ ਅਤੇ ਨਵੀਂ ਸੜਕ ਬਣਾਉਣ ਦੇ ਕੰਮ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਸ. ਬਾਜਵਾ ਨੇ ਉਮਰਪੁਰਾ ਦੇ ਵਸਨੀਕਾਂ ਨੂੰ ਭਰੋਸਾ ਦਿੱਤਾ ਹੈ ਕਿ 15 ਅਗਸਤ ਤੱਕ ਸੀਵਰੇਜ ਦਾ ਕੰਮ ਮੁਕੰਮਲ ਕਰ ਲਿਆ ਜਾਵੇਗਾ।
ਅੱਜ ਬਟਾਲਾ ਸ਼ਹਿਰ ਵਿਖੇ ਅੰਮ੍ਰਿਤ ਯੋਜਨਾ ਦੀ ਸ਼ੁਰੂਆਤ ਕਰਦਿਆਂ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਇਸ ਯੋਜਨਾ ਤਹਿਤ 141 ਕਰੋੜ ਰੁਪਏ ਖਰਚ ਕੇ ਪੂਰੇ ਸ਼ਹਿਰ ਵਿੱਚ ਸੀਵਰੇਜ ਲਾਈਨਾ, ਵਾਟਰ ਸਪਲਾਈ ਲਾਈਨਾ ਪਾਉਣ ਦੇ ਨਾਲ ਇੱਕ ਸੀਵਰੇਜ ਟਰੀਟਮੈਂਟ ਪਲਾਂਟ ਵੀ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਅੰਮ੍ਰਿਤ ਯੋਜਨਾ ਬਟਾਲਾ ਸ਼ਹਿਰ ਦੀ ਕਾਇਆ ਕਲਪ ਕਰਨ ਵਿੱਚ ਸਹਾਈ ਹੋਵੇਗੀ ਅਤੇ ਜਿਨ੍ਹਾਂ ਕਲੋਨੀਆਂ ਵਿੱਚ ਸੀਵਰੇਜ ਨਹੀਂ ਹੈ ਉਥੇ ਨਵਾਂ ਸੀਵਰੇਜ ਪਾਇਆ ਜਾਵੇਗਾ।
ਸ. ਬਾਜਵਾ ਨੇ ਕਿਹਾ ਉਮਰਪੁਰਾ ਤੋਂ ਸ੍ਰੀ ਹਰਗੋਬਿੰਦਪੁਰ ਰੋਡ ਸੀਵਰੇਜ ਦੀ ਅਣਹੋਂਦ ਕਾਰਨ ਸੜਕ ਦੀ ਹਾਲਤ ਬਹੁਤ ਖਸਤਾ ਸੀ ਅਤੇ ਇਸ ਰੋਡ ਨੂੰ ਪਹਿਲ ਦੇ ਅਧਾਰ ’ਤੇ ਠੀਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 15 ਅਗਸਤ ਤੱਕ ਇਸ ਇਲਾਕੇ ਵਿੱਚ ਸੀਵਰੇਜ ਪੈਣ ਦਾ ਕੰਮ ਮੁਕੰਮਲ ਹੋ ਜਾਵੇਗਾ ਅਤੇ ਉਸ ਤੋਂ ਬਾਅਦ ਇਥੇ ਵਧੀਆ ਸੜਕ ਬਣਾ ਕੇ ਦਿੱਤੀ ਜਾਵੇਗੀ। ਇਸ ਤੋਂ ਬਾਅਦ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਖਤੀਬ ਰੋਡ ਉੱਪਰ ਵੀ ਸੀਵਰੇਜ਼ ਪਾਉਣ ਦੇ ਕੰਮ ਦੀ ਅਰੰਭਤਾ ਵੀ ਕਰਵਾਈ।
ਇਸ ਮੌਕੇ ਉਨ੍ਹਾਂ ਨਾਲ ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ, ਚੇਅਰਮੈਨ ਨਗਰ ਸੁਧਾਰ ਟਰੱਸਟ ਸ੍ਰੀ ਕਸਤੂਰੀ ਲਾਲ ਸੇਠ, ਸੁੱਖਦੀਪ ਤੇਜਾ, ਗੌਤਮ ਸੇਠ ਗੁੱਡੂ, ਐਕਸੀਅਨ ਸੀਵਰੇਜ ਬੋਰਡ ਸਤਨਾਮ ਸਿੰਘ, ਐੱਸ.ਡੀ.ਓ. ਗਰਜਿੰਦਰ ਸਿੰਘ, ਦਵਿੰਦਰ ਸਿੰਘ ਐੱਸ.ਡੀ.ਓ. ਲੋਕ ਨਿਰਮਾਣ, ਗੁਲਸ਼ਨ ਮਾਰਬਲ, ਰਿੰਕੂ ਬਾਜਵਾ, ਸੁਨੀਲ ਸਰੀਨ, ਰਵਿੰਦਰ ਸੋਨੀ, ਪੀ.ਏ ਸਿਕੰਦਰ ਸਿੰਘ, ਰਾਜਾ ਹਰਬਖਸ਼ ਸਿੰਘ, ਰਿੰਕੂ ਚੱਠਾ, ਆਰ.ਜੀ ਇੰਡਸਟਰੀ ਤੋਂ ਰਵਨੀਤ, ਅਜੇ ਓਹਰੀ ਆਦਿ ਹਾਜ਼ਰ ਸਨ।

About Author

Leave a Reply

Your email address will not be published. Required fields are marked *