ਕੈਬਨਿਟ ਮੰਤਰੀ ਸੋਨੀ ਦੀ ਹਾਜਰੀ ਵਿੱਚ ਪੱਪਲ ਹੋਏ ਆਹੁੱਦੇ ਤੇ ਬਿਰਾਜਮਾਨ, ਮੰਤਰੀ ਸੋਨੀ ਨੇ ਮੁੱਖ ਮੰਤਰੀ ਪੰਜਾਬ ਅਤੇ ਹਾਈਕਮਾਂਡ ਦਾ ਕੀਤਾ ਧੰਨਵਾਦ

ਅੰਮ੍ਰਿਤਸਰ, 16 ਜੂਨ: (ਜਗਤਾਰ ਸਿੰਘਮਾਹਲਾ ) ਅੱਜ ਸ੍ਰੀ ਅਰੁਣ ਕੁਮਾਰ ਪੱਪਲ ਜਿੰਨਾਂ ਨੂੰ ਬੀਤੇ ਦਿਨੀਂ ਅੰਮ੍ਰਿਤਸਰ ਮਾਰਕੀਟ ਕਮੇਟੀ ਦਾ ਚੇਅਰਮੈਨ ਪੰਜਾਬ ਸਰਕਾਰ ਵੱਲੋਂ ਨਿਯੁਕਤ ਕੀਤਾ ਗਿਆ ਸੀ ਵੱਲੋਂ ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਦੀ ਹਾਜ਼ਰੀ ਵਿੱਚ ਆਪਣੇ ਆਹੁੱਦੇ ਤੇ ਬਿਰਾਜਮਾਨ ਹੋਏ।
ਇਸ ਮੌਕੇ ਸ੍ਰੀ ਸੋਨੀ ਨੇ ਕਿਹਾ ਕਿ ਉਹ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਅਤੇ ਸਾਰੀ ਹਾਈਕਮਾਂਡ ਦਾ ਧੰਨਵਾਦ ਕਰਦੇ ਹਨ ਜਿੰਨਾਂ ਨੇ ਇਕ ਇਮਾਨਦਾਰ, ਮਿਹਨਤੀ ਵਰਕਰ ਨੂੰ ਇਸ ਆਹੁੱਦੇ ਤੇ ਸ਼ੁਸ਼ੋਭਿਤ ਕੀਤਾ ਹੈ। ਸ੍ਰੀ ਸੋਨੀ ਨੇ ਕਿਹਾ ਕਿ ਅਰੁਣ ਕੁਮਾਰ ਪੱਪਲ ਸ਼ੁਰੂ ਤੋਂ ਹੀ ਕਾਂਗਰਸ ਦੇ ਇਕ ਵਫਾਦਾਰ ਸਿਪਾਹੀ ਵਜੋਂ ਕੰਮ ਕਰਦੇ ਰਹੇ ਹਨ ਅਤੇ ਇਨ੍ਹਾਂ ਨੇ ਹਮੇਸ਼ਾਂ ਹੀ ਇਮਾਨਦਾਰੀ ਅਤੇ ਮਿਹਨਤ ਨਾਲ ਲੋਕ ਭਲਾਈ ਦੇ ਕੰਮ ਕੀਤੇ ਹਨ ਜਿਸ ਸਦਕਾ ਇਨ੍ਹਾਂ ਦੀ ਲੋਕਾਂ ਦੇ ਮਨਾਂ ਉਪਰ ਕਾਫੀ ਛਾਪ ਹੈ। ਉਨ੍ਹਾਂ ਕਿਹਾ ਕਿ ਜਦੋਂ ਉਹ ਮੇਅਰ ਦੇ ਆਹੁੱਦੇ ਤੇ ਕੰਮ ਕਰਦੇ ਸਨ ਉਸ ਸਮੇਂ ਸ੍ਰੀ ਪੱਪਲ ਕੌਂਸਲਰ ਵਜੋਂ ਲੋਕਾਂ ਦੀ ਸੇਵਾ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਸ੍ਰੀ ਪੱਪਲ ਸ਼ੁਰੂ ਤੋਂ ਹੀ ਲੋਕਾਂ ਵਿੱਚ ਹਰਮਨ ਪਿਆਰੇ ਨੇਤਾ ਵਜੋਂ ਜਾਣੇ ਜਾਂਦੇ ਹਨ। ਇਸ ਮੌਕੇ ਸ੍ਰੀ ਅਰੁਣ ਕੁਮਾਰ ਪੱਪਲ ਚੇਅਰਮੈਨ ਮਾਰਕੀਟ ਕਮੇਟੀ ਨੇ ਕਿਹਾ ਕਿ ਉਹ ਤਨਦੇਹੀ ਨਾਲ ਸਰਕਾਰ ਵੱਲੋਂਂ ਸੋਂਪੀ ਜਿੰਮੇਵਾਰੀ ਨੂੰ ਨਿਭਾਉਣਗੇ ਅਤੇ ਮਾਰਕੀਟ ਕਮੇਟੀ ਵਿੱਚ ਜਿਹੜੇ ਸੁਧਾਰਾਂ ਦੀ ਜਰੂਰਤ ਹੈ ਨੂੰ ਪਹਿਲ ਦੇ ਅਧਾਰ ਤੇ ਕੀਤਾ ਜਾਵੇਗਾ। ਸ੍ਰੀ ਪੱਪਲ ਨੇ ਕਿਹਾ ਕਿ ਉਹ ਸ੍ਰੀ ਸੋਨੀ ਦਾ ਤਹਿ ਦਿਲੋਂ ਧੰਨਵਾਦੀ ਹਨ ਜਿੰਨਾਂ ਦੀ ਬਦੌਲਤ ਉਨ੍ਹਾਂ ਨੂੰ ਇਹ ਜਿੰਮੇਵਾਰੀ ਸੌਂਪੀ ਗਈ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰ ਸ਼ਿਵਦੁਲਾਰ ਸਿੰਘ ਢਿਲੋਂ, ਪੁਲਿਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ, ਡਿਪਟੀ ਮੇਅਰ ਸ੍ਰੀ ਯੂਨਿਸ ਕੁਮਾਰ, ਸ੍ਰੀ ਧਰਮਵੀਰ ਸਰੀਨ, ਸ੍ਰੀ ਅਸ਼ਵਨੀ ਪੱਪੂ, ਕੌਂਸਲਰ ਤਾਹਿਰ ਸ਼ਾਹ, ਲਖਵਿੰਦਰ ਸਿੰਘ ਲੱਖਾ, ਪਰਮਜੀਤ ਚੋਪੜਾ, ਸ੍ਰੀ ਗੁਰਦੇਵ ਸਿੰਘ ਦਾਰਾ, ਸ੍ਰ ਸਰਬਜੀਤ ਸਿੰਘ ਲਾਟੀ, ਸ੍ਰੀ ਇੰਦਰਖੰਨਾ, ਸ੍ਰੀ ਰਮਨ ਬਾਬਾ, ਸ੍ਰੀ ਮਨੋਜ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਹਾਜਰ ਸਨ।