ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੋਰਾ ਨੇ ਹਲਕਾ ਕਾਦੀਆਂ ਦੀਆਂ ਸੰਗਤਾਂ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਲੰਗਰਾਂ ਵਾਸਤੇ ਇੱਕ ਲੱਖ ਰੁਪਏ ਨਗਦ ਤੇ 50 ਕੁਇੰਟਲ ਕਣਕ ਦੇ ਰਸਦਾ ਦੀ ਸੇਵਾ ਦਿੱਤੀ।

ਬਟਾਲਾ 23 ਜੂਨ (ਦਮਨ ਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ੍ਰ ਪ੍ਰਕਾਸ਼ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ ਪੰਜਾਬ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਸਾਬਕਾ ਉੱਪ ਮੁੱਖ ਮੰਤਰੀ ਪੰਜਾਬ ਅਤੇ ਮਾਝੇ ਦੇ ਨਿਧੜਕ ਜਰਨੈਲ ਸ੍ਰ ਬਿਕਰਮ ਸਿੰਘ ਮਜੀਠੀਆ ਸਾਬਕਾ ਮੰਤਰੀ ਪੰਜਾਬ ਵੱਲੋਂ ਪੰਜਾਬ ਭਰ ਵਿੱਚੋਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਲੰਗਰਾਂ ਵਾਸਤੇ ਕਣਕ, ਆਟਾ, ਦਾਲਾਂ ਆਦਿ ਰਸਦਾ ਪਹੁੰਚਾਉਣ ਦੀ ਸੇਵਾ ਕਰਨ ਲਈ ਦਿੱਤੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਵਿਧਾਨ ਸਭਾ ਹਲਕਾ ਕਾਦੀਆਂ ਦੇ ਸੀਨੀਅਰ ਅਕਾਲੀ ਲੀਡਰ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਮੈਂਬਰ ਸ੍ਰ ਕੰਵਲਪ੍ਰੀਤ ਸਿੰਘ ਕਾਕੀ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ ਸ਼੍ਰੋਮਣੀ ਅਕਾਲੀ ਦਲ ਅਤੇ ਬੀਬੀ ਸ਼ਰਨਜੀਤ ਕੌਰ ਜਿੰਦੜ ਜ਼ਿਲ੍ਹਾ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਕਾਦੀਆਂ ਤੇ ਸ਼੍ਰੋਮਣੀ ਕਮੇਟੀ ਹਲਕਾ ਬਟਾਲਾ ਦੀਆਂ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਇਕੱਤਰ ਕੀਤੀ ਇੱਕ ਲੱਖ ਰੁਪਏ ਨਗਦ ਮਾਇਆਂ ਅਤੇ 50 ਕੁਇੰਟਲ ਕਣਕ, ਆਟਾ ਆਦਿ ਰਸਦਾ ਡਾਕਟਰ ਰੂਪ ਸਿੰਘ ਮੁੱਖ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ,ਸ੍ਰ ਮਨਜੀਤ ਸਿੰਘ ਬਾਠ ਸਕੱਤਰ ਧਰਮ ਪ੍ਰਚਾਰ ਕਮੇਟੀ,ਸ੍ਰ ਸੁਖਦੇਵ ਸਿੰਘ ਭੂਰਾ ਕੋਹਨਾ ਸਕੱਤਰ ਸ਼੍ਰੋਮਣੀ ਕਮੇਟੀ ਦੀ ਹਾਜ਼ਰੀ ਚ ਸ੍ਰੀ ਗੁਰੂ ਰਾਮਦਾਸ ਜੀ ਦੇ ਲੰਗਰਾਂ ਵਾਸਤੇ ਭੇਟ ਕੀਤੀਆਂ ਗਈਆਂ।
ਇਸ ਤੋਂ ਪਹਿਲਾਂ ਵੀ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ,ਸ੍ਰ ਕੰਵਲਪ੍ਰੀਤ ਸਿੰਘ ਕਾਕੀ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ ਸ਼੍ਰੋਮਣੀ ਅਕਾਲੀ ਦਲ ਅਤੇ ਬੀਬੀ ਸ਼ਰਨਜੀਤ ਕੌਰ ਜਿੰਦੜ ਜ਼ਿਲ੍ਹਾ ਪ੍ਰਧਾਨ ਇਸਤਰੀ ਅਕਾਲੀ ਦਲ ਨੇ ਵਿਧਾਨ ਸਭਾ ਹਲਕਾ ਕਾਦੀਆਂ ਦੀ ਸੰਗਤਾਂ ਵੱਲੋਂ 21000 ਰੁਪਏ ਨਗਦ ਅਤੇ 153 ਕੁਇੰਟਲ ਕਣਕ ਦੀ ਰਸਦ ਸ੍ਰੀ ਗੁਰੂ ਰਾਮਦਾਸ ਜੀ ਦੇ ਲੰਗਰਾਂ ਵਾਸਤੇ ਸੇਵਾ ਭੇਜੀ ਗਈ ਸੀ।
ਵਿਧਾਨ ਸਭਾ ਹਲਕਾ ਕਾਦੀਆਂ ਦੀਆਂ ਸੰਗਤਾਂ ਨਾਲ ਇੱਕ ਲੱਖ ਰੁਪਏ ਨਗਦ ਮਾਇਆਂ, ਕਣਕ, ਆਟਾ, ਦਾਲ ਲੈ ਕੇ ਪੁੱਜੇ ਵਿਧਾਨ ਸਭਾ ਹਲਕਾ ਕਾਦੀਆਂ ਦੇ ਸੀਨੀਅਰ ਅਕਾਲੀ ਲੀਡਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਇਹ ਸੇਵਾ ਵਿਧਾਨ ਸਭਾ ਹਲਕਾ ਕਾਦੀਆਂ ਅਤੇ ਸ਼੍ਰੋਮਣੀ ਕਮੇਟੀ ਹਲਕਾ ਬਟਾਲਾ ਦੀ ਸਮੁੱਚੇ ਅਕਾਲੀ ਆਗੂਆਂ ਦੇ ਸਾਝੇ ਯਤਨਾਂ ਅਤੇ ਸੰਗਤ ਦੇ ਵਿਸ਼ੇਸ਼ ਸਹਿਯੋਗ ਨਾਲ ਕੀਤੀ ਗਈ ਹੈ। ਜਥੇਦਾਰ ਗੋਰਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਿੱਖ ਧਰਮ ਅੰਦਰ ਲੰਗਰ ਦੀ ਮਰਯਾਦਾ ਆਰੰਭੀ ਸੀ, ਜੋ ਅੱਜ ਪੂਰੇ ਵਿਸ਼ਵ ਵਿਚ ਸਿੱਖ ਕੌਮ ਨੂੰ ਉਭਾਰ ਰਹੀ ਹੈ ਕਿਉਂਕਿ ਦੇਸ਼ ਦੁਨੀਆ ਅੰਦਰ ਸਿੱਖਾਂ ਨੇ ਹਮੇਸ਼ਾ ਹੀ ਲੋੜਵੰਦਾਂ ਲਈ ਮਿਸਾਲੀ ਲੰਗਰ ਸੇਵਾਵਾਂ ਨਿਭਾਈਆਂ ਹਨ। ਉਨ੍ਹਾਂ ਆਖਿਆ ਕਿ ਗੁਰੂ ਸਾਹਿਬਾਨ ਵੱਲੋਂ ਦਿੱਤੇ ਗਏ ਸੇਵਾ ਦੇ ਸਿਧਾਂਤ ਨੂੰ ਸੰਗਤਾਂ ਤਨ, ਮਨ, ਧਨ ਨਾਲ ਅੱਗੇ ਵਧਾ ਰਹੀਆਂ ਹਨ ਅਤੇ ਇਸੇ ਤਹਿਤ ਹੀ ਗੁਰੂ ਘਰ ਦੇ ਸਭ ਤੋਂ ਵਿਸ਼ਾਲ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਰਸਦਾਂ ਭੇਜਣ ਵਿਚ ਸੰਗਤਾਂ ਅੰਦਰ ਭਾਰੀ ਉਤਸ਼ਤਾਹ ਹੈ।
ਇਸ ਮੌਕੇ ਤੇ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ,ਸ੍ਰ ਕੰਵਲਪ੍ਰੀਤ ਸਿੰਘ ਕਾਕੀ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ ਸ਼੍ਰੋਮਣੀ ਅਕਾਲੀ ਦਲ ਅਤੇ ਬੀਬੀ ਸ਼ਰਨਜੀਤ ਕੌਰ ਜਿੰਦੜ ਜ਼ਿਲ੍ਹਾ ਪ੍ਰਧਾਨ ਇਸਤਰੀ ਅਕਾਲੀ ਦਲ ਨੇ ਲੰਗਰ ਸੇਵਾ ਲਈ ਸਹਿਯੋਗ ਕਰਨ ’ਤੇ ਸਮੁੱਚੀ ਸੰਗਤ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ,ਸ੍ਰ ਮਨਜੀਤ ਸਿੰਘ ਬਾਠ ਸਕੱਤਰ ਧਰਮ ਪ੍ਰਚਾਰ ਕਮੇਟੀ,ਸ੍ਰ ਸੁਖਦੇਵ ਸਿੰਘ ਭੂਰਾ ਕੋਹਨਾ ਸਕੱਤਰ ਸ਼੍ਰੋਮਣੀ ਕਮੇਟੀ ਅਤੇ ਸ੍ਰ ਸੁਖਬੀਰ ਸਿੰਘ ਮੈਨੇਜਰ ਸ਼੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਨੇ ਲੰਗਰ ਲਈ ਰਸਦ ਲੈ ਕੇ ਪੁੱਜੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ,ਸ੍ਰ ਕੰਵਲਪ੍ਰੀਤ ਸਿੰਘ ਕਾਕੀ,ਸ੍ਰ ਦਵਿੰਦਰ ਪਾਲ ਸਿੰਘ ਭਾਟੀਆ ਐਕਸੀਅਨ ਮੰਡੀ ਬੋਰਡ,ਸ੍ਰ ਗੁਰਤਿੰਦਰ ਪਾਲ ਸਿੰਘ ਭਾਟੀਆ ਮੈਨੇਜਰ ਗੁਰਦੁਆਰਾ ਸ੍ਰੀ ਕੰਧ ਸਾਹਿਬ ਬਟਾਲਾ,ਸ੍ਰ ਸੁਖਪ੍ਰੀਤ ਸਿੰਘ ਸੈਂਬੀ ਭਾਟੀਆ ਕੋਸਲਰ ਨਗਰ ਕੌਂਸਲ ਕਾਦੀਆਂ,ਸ੍ਰ ਕਲਵੰਤ ਸਿੰਘ ਕੋਸਲਰ, ਐਡਵੋਕੇਟ ਰਜਿੰਦਰ ਸਿੰਘ ਪਦਮ ਪ੍ਰਧਾਨ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਰਜਿ,ਸਮਾਜ ਸੇਵੀ ਮਾਸਟਰ ਜੋਗਿੰਦਰ ਸਿੰਘ ਅੱਚਲੀ,ਸ੍ਰ ਕਰਤਾਰ ਸਿੰਘ ਪ੍ਰਧਾਨ ਗੁਰਦੁਆਰਾ ਸਿੰਘ ਸਭਾ ਸ਼ਾਸ਼ਤਰੀ ਨਗਰ ਸਮੇਂਤ ਸੰਗਤਾਂ ਨੂੰ ਗੁਰੂ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਹੋਰਨਾ ਤੋਂ ਇਲਾਵਾ ਸ੍ਰ ਬਲਦੇਵ ਸਿੰਘ ਐਸ ਡੀ ਓ ਮੰਡੀ ਬੋਰਡ , ਸੁਖਪ੍ਰੀਤ ਸਿੰਘ ਸੈਂਬੀ ਭਾਟੀਆ ਕੋਸਲਰ,ਸ੍ਰ ਪ੍ਰੇਮ ਸਿੰਘ ਸਰਪੰਚ,ਸ੍ਰ ਦਰਸ਼ਨ ਸਿੰਘ ਪੁਰੀਆਂ,ਸ੍ਰ ਬਲਜੀਤ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਅੱਚਲ ਸਾਹਿਬ,ਸ੍ਰ ਦਵਿੰਦਰ ਸਿੰਘ ਲਾਲੀ ਮੈਨੇਜਰ ਗੁਰਦੁਆਰਾ ਸਤਿਕਰਤਾਰੀਆਂ,ਸ੍ਰ ਸਰਬਜੀਤ ਸਿੰਘ ਸਾਹਬੀ,ਸ੍ਰ ਰੇਸ਼ਮ ਸਿੰਘ ਖਹਿਰਾ,ਸ੍ਰ ਗੁਰਵਿੰਦਰ ਸਿੰਘ ਤਲਵੰਡੀ ਬਖਤਾ,ਸ੍ਰ ਦਵਿੰਦਰ ਸਿੰਘ ਕਾਜਮਪੁਰ,ਸ੍ਰ ਪਰਮਿੰਦਰ ਸਿੰਘ ਢੀਂਡਸਾ, ਸ੍ਰ ਅਰਸ਼ਪ੍ਰੀਤ ਸਿੰਘ ਸਾਹਿਬ ਭਾਟੀਆ,ਸ੍ਰ ਸੱਚਪ੍ਰੀਤ ਸਿੰਘ ਸੰਨੀ,ਸ੍ਰ ਦਮਨਪ੍ਰੀਤ ਸਿੰਘ ਰਾਜਾ,ਸ੍ਰ ਰੁਪਿੰਦਰ ਸਿੰਘ ਸਾਬੀ,ਸ੍ਰ ਲਖਵਿੰਦਰ ਸਿੰਘ,ਸ੍ਰੀ ਸ਼ਮੀ ਕਪੂਰ ਮੌਜੂਦ ਸਨ।