ਮਿਸਨ ਫ਼ਤਿਹ ਤਹਿਤ ਆਂਗਣਵਾੜੀ ਵਰਕਰਾਂ ਵੱਲੋਂ ਜਾਗਰੂਕਤਾ ਮੁਹਿੰਮ ਜਾਰੀ ,ਘਰ-ਘਰ ਪਹੰੁਚ ਕਰਕੇ ਕੋਵਿਡਡ-19 ਦੀਆਂ ਸਾਵਧਾਨੀਆਂ ਬਾਰੇ ਕੀਤਾ ਜਾ ਰਿਹਾ ਪ੍ਰੇਰਿਤ

0

ਬਟਾਲਾ, 23 ਜੂਨ ( ਦਮਨ ਪਾਲ ਸਿੰਘ ) – ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਮਿਸ਼ਨ ਫਤਿਹ ਤਹਿਤ ਸਮੂਹ ਆਂਗਣਵਾੜੀ ਵਰਕਰਾਂ ਵੱਲੋੋਂ ਪਿੰਡਾਂ ਅਤੇ ਸ਼ਹਿਰਾਂ ਵਿਚ ਘਰ-ਘਰ ਜਾ ਕੇ ਲੋੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਕੋਰੋਨਾ ਵਾਇਰਸ ਦੇ ਬਚਾਅ ਤੇ ਸਾਵਧਾਨੀਆਂ ਬਾਰੇ ਲਿਖਤੀ ਪ੍ਰਚਾਰ ਸਮੱਗਰੀ ਦੀ ਵੰਡ, ਕੋਵਾ ਐਪ ਬਾਰੇ ਜਾਣਕਾਰੀ ਅਤੇ ਲੋਕਾਂ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਡੀ.ਪੀ.ਓ. ਬਟਾਲਾ ਵਰਿੰਦਰ ਸਿੰਘ ਨੇ ਦੱਸਿਆ ਕਿ ਮਿਸ਼ਨ ਫਤਿਹ ਮੁਹਿੰਮ ਨੂੰ ਜਮੀਨੀ ਪੱਧਰ ’ਤੇ ਲਾਗੂ ਕਰਨ ਲਈ ਆਂਗਣਵਾੜੀ ਵਰਕਰਾਂ ਵਲੋਂ ਬੈਜ ਲਗਾ ਕੇ ਘਰ-ਘਰ ਪਹੰੁਚ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਜਾਗਰੂਕਤਾ ਮੁਹਿੰਮ ਦੌਰਾਨ ਬੱਚਿਆਂ, ਗਰਭਵਤੀ ਔਰਤਾਂ ਤੇ ਦੁੱਧ ਪਿਲਾਊ ਮਾਵਾਂ ਦੇ ਘਰਾਂ ਦਾ ਦੌਰਾ ਕਰਕੇ ਉਨਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਾਵਧਾਨੀਆਂ ਦੱਸ ਕੇ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਉਨਾਂ ਦੱਸਿਆ ਕਿ ਕੋਰੋਨਾ ਵਾਇਰਸ ਦੇ ਖਿਲਾਫ ਸ਼ੁਰੂ ਕੀਤੇ ਗਏ ਮਿਸ਼ਨ ਨੂੰ ਸਫਲ ਬਣਾਉਣ ਲਈ ਆਂਗਣਵਾੜੀ ਵਰਕਰਾਂ ਵੱਲੋਂ ਜਾਗਰੂਕਤਾ ਮੁਹਿੰਮ ਨੂੰ ਲਗਾਤਾਰ ਜਾਰੀ ਰੱਖਿਆ ਜਾ ਰਿਹਾ ਹੈ ਤਾਂ ਜੋ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ ਅਤੇ ਪੰਜਾਬ ਵਾਸੀਆਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ।

About Author

Leave a Reply

Your email address will not be published. Required fields are marked *

You may have missed