ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ “ਮਿਸ਼ਨ ਫਤਿਹ” ਦਾ ਸੁਨੇਹਾ ਜਾਗਰੂਕਤਾ ਮੁਹਿੰਮ ਰਾਹੀਂ ਲੋਕਾਂ ਦੇ ਘਰ-ਘਰ ਤੱਕ ਪਹੁੰਚ ਰਿਹਾ ਹੈ। ਐੱਸ.ਡੀ.ਐੱਮ. ਬਟਾਲਾ

0

ਬਟਾਲਾ 27 ਜੂਨ (ਦਮਨ ਪਾਲ ਸਿੰਘ)- ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ “ਮਿਸ਼ਨ ਫਤਿਹ” ਦਾ ਸੁਨੇਹਾ ਜਾਗਰੂਕਤਾ ਮੁਹਿੰਮ ਰਾਹੀਂ ਲੋਕਾਂ ਦੇ ਘਰ-ਘਰ ਤੱਕ ਪਹੁੰਚ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਪੂਰੇ ਹਫ਼ਤੇ ਦੌਰਾਨ ਵੱਖ-ਵੱਖ ਸਰਕਾਰੀ ਵਿਭਾਗਾਂ, ਸਮਾਜ ਸੇਵੀ ਸੰਸਥਾਵਾਂ, ਪੰਚਾਇਤਾਂ ਅਤੇ ਯੂਥ ਕਲੱਬਾਂ ਤੋਂ ਇਲਾਵਾ ਵੱਖ-ਵੱਖ ਮੁਹੱਲਾ ਕਮੇਟੀਆਂ ਵੱਲੋਂ ਲੋਕਾਂ ਨੂੰ ਘਰ-ਘਰ ਜਾ ਕੇ ਕੋਰੋਨਾ ਨੂੰ ਹਰਾਉਣ ਲਈ ਤਿੰਨ ਜ਼ਰੂਰੀ ਚੀਜ਼ਾਂ ਮਾਸਕ ਪਹਿਨਣਾ, ਸਮਾਜਿਕ ਦੂਰੀ ਰੱਖਣਾ ਅਤੇ ਹੱਥ ਵਾਰ-ਵਾਰ ਧੋਣ ਸਬੰਧੀ ਜਾਗਰੂਕ ਕੀਤਾ ਗਿਆ ਹੈ। ਇਸ ਦੌਰਾਨ ਲੋਕਾਂ ਨੂੰ ਮਿਸ਼ਨ ਫ਼ਤਿਹ ਤਹਿਤ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਪੀਲ ਵਾਲੇ ਪੈਂਫ਼ਲਿਟ ਵੀ ਦਿੱਤੇ ਗਏ।

About Author

Leave a Reply

Your email address will not be published. Required fields are marked *

You may have missed