ਕੋਰੋਨਾ ਦੇ ਪ੍ਰਸਾਰ ਨੂੰ ਰੋਕਣ ਲਈ ਸਰਪੰਚਾਂ ਤੇ ਪੰਚਾਂ ਨੇ ਘਰ ਘਰ ਦਿਤੀ ਦਸਤਕ-ਡਿਪਟੀ ਕਮਿਸ਼ਨਰ ਪ੍ਰਚਾਰ ਵਾਹਨ ਚਲਾ ਕੇ ਲੋਕਾਂ ਨੂੰ ਕੀਤਾ ਗਿਆ ਜਾਗਰੂਕ

ਪ੍ਰਚਾਰ ਵਾਹਨ ਲੋਕਾਂ ਨੂੰ ਕਰੋਨਾ ਮਹਾਂਮਾਰੀ ਸਬੰਧੀ ਜਾਗਰੂਕ ਕਰਦੇ ਹੋਏ

ਅੰਮ੍ਰਿਤਸਰ 28 ਜੂਨ: ( ਜਗਤਾਰ ਮਾਹਲਾ )ਪੰਜਾਬ ਸਰਕਾਰ ਵਲੋ ਚਲਾਏ ਜਾ ਰਹੇ ਮਿਸ਼ਨ ਫਤਿਹ ਤਹਿਤ ਅੱਜ ਸਰਪੰਚਾਂ/ਪੰਚਾਂ ਅਤੇ ਜ਼ਿਲਾ• ਵਿਕਾਸ ਤੇ ਪੰਚਾਇਤ ਦਫਤਰ ਦੇ ਕਰਮਚਾਰੀਆਂ ਵਲੋ ਕੋਰੋਨਾ ਦੇ ਪ੍ਰਸਾਰ ਨੂੰ ਰੋਕਣ ਲਈ ਜ਼ਿਲੇ• ਦੇ ਸਮੂਹ ਪਿੰਡਾਂ ਵਿਚ ਘਰ ਘਰ ਜਾ ਕੇ ਦਸਤਕ ਦਿੱਤੀ ਅਤੇ ਬਲਾਕ ਵਿਕਾਸ ਤੇ ਪੰਚਾਇਤ ਦਫਤਰਾਂ ਵਲੋ ਪ੍ਰਚਾਰ ਵਾਹਨ ਚਲਾ ਕੇ ਇਸ ਮਹਾਮਾਰੀ ਵਿਰੁੱਧ ਲੋਕਾਂ ਨੂੰ ਜਾਗਰੂਕ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆ ਸ: ਸ਼ਿਵਦੁਲਾਰ ਸਿੰਘ ਢਿਲੋ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਦੱਸਿਆ ਕਿ ਜ਼ਿਲੇ ਅਧੀਨ ਪੈਦੇ 9 ਬਲਾਕਾਂ ਦੇ 754 ਪਿੰਡਾਂ ਵਿਚ 860 ਪੰਚਾਇਤਾਂ ਦੇ ਪੰਚਾਂ ਤੇ ਸਰਪੰਚਾਂ ਵਲੋ ਘਰ ਘਰ ਜਾ ਕੇ ਲੋਕਾਂ ਨੂੰ ਕੋਰੋਨਾ ਮਹਾਮਾਰੀ ਸਬੰਧੀ ਜਾਗਰੂਕ ਕੀਤਾ ਗਿਆ ਹੈ। ਸ: ਢਿਲੋ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਸੁਨੇਹੇ ਕਿ ਘਰਾਂ ਤੋਂ ਬਾਹਰ ਨਿਕਲਣ ਲੱਗੇ ਮਾਸਕ ਜ਼ਰੂਰ ਪਹਿਨੋ, ਭੀੜ ਦਾ ਹਿੱਸਾ ਨਾ ਬਣ ਕੇ ਸਮਾਜਿਕ ਦੂਰੀ ਦੀ ਪਾਲਣਾ ਕਰੋ ਅਤੇ ਆਪਣੇ ਹੱਥਾਂ ਨੂੰ ਵਾਰ-ਵਾਰ ਧੋਵੋ, ਨੂੰ ਆਪਣੇ ਰੋਜ਼ਾਨਾ ਜੀਵਨ ਦਾ ਲਾਜ਼ਮੀ ਹਿੱਸਾ ਬਣਾਉਣ ਸਬੰਧੀ ਲੋਕਾਂ ਨੂੰ ਜਾਗਰੂਕ ਕਰਦਿਆਂ ਦੱਸਿਆ ਕਿ ਇੰਨਾਂ• ਸਾਵਧਾਨੀਆਂ ਨੂੰ ਅਪਣਾ ਕੇ ਹੀ ਅਸੀ ਕਰੋਨਾ ਮਹਾਮਾਰੀ ਤੇ ਕਾਬੂ ਪਾ ਸਕਦੇ ਹਾਂ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਿਸ਼ਨ ਫਤਿਹ ਤਹਿਤ ਡੋਰ ਟੂ ਡੋਰ ਮੁਹਿੰਮ ਰਾਹੀਂ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਿਆਦਾ ਤੋਂ ਜ਼ਿਆਦਾ ਏਰੀਆ ਕਵਰ ਕੀਤਾ ਜਾਵੇਗਾ। ਉਨ•ਾਂ ਕਿਹਾ ਕਿ ਇਸ ਮੁਹਿੰਮ ਤਹਿਤ ਹਰ ਪਿੰਡ ਅਤੇ ਹਰ ਵਾਰਡ ਕਵਰ ਹੋਣਾ ਲਾਜ਼ਮੀ ਹੈ ਤਾਂ ਜੋ ਲੋਕ ਕੋਰੋਨਾ ਦੀ ਭਿਆਨਕ ਬਿਮਾਰੀ ਤੋਂ ਬਚਾਅ ਸਬੰਧੀ ਵਰਤੀਆਂ ਜਾ ਸਕਣ ਵਾਲੀਆਂ ਸਾਵਧਾਨੀਆਂ ਤੋਂ ਜਾਣੂ ਹੋ ਸਕਣ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸ੍ਰੀ ਗੁਰਪ੍ਰੀਤ ਸਿੰਘ ਗਿਲ ਜ਼ਿਲਾ• ਵਿਕਾਸ ਤੇ ਪੰਚਾਇਤ ਅਫਸਰ ਨੇ ਦੱਸਿਆ ਕਿ ਵਿਭਾਗ ਦੇ ਜਿਲ•ੇ ਅੰਦਰ ਪੈਦੇ 9 ਬਲਾਕਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋ ਪਿੰਡ ਪਿੰਡ ਜਾ ਕੇ ਕੋਵਾ ਐਡ ਡਾਊਨਲੋਡ ਸਬੰਧੀ ਵੀ ਜਾਣਕਾਰੀ ਦਿੱਤੀ ਗਈ ਅਤੇ ਕੋਵਾ ਐਪ ਡਾਊਨਲੋਡ ਵੀ ਕਰਵਾਇਆ ਗਿਆ। ਉਨਾਂ• ਦੱਸਿਆ ਕਿ ਹਰੇਕ ਪਿੰਡ ਵਿਚ ਜਾ ਕੇ ਮਿਸ਼ਨ ਫਤਿਹ ਦੇ ਪੈਫਲੈਟਾਂ ਦੀ ਵੰਡ ਵੀ ਕੀਤੀ ਗਈ ਅਤੇ ਹਰੇਕ ਬਲਾਕ ਵਿਚ ਪ੍ਰਚਾਰ ਵਾਹਨ ਚਲਾ ਕੇ ਲੋਕਾਂ ਨੂੰ ਕੋਰੋਨਾ ਮਹਾਮਾਰੀ ਤੋ ਬੱਚਣ ਸਬੰਧੀ ਪ੍ਰੇਰਿਤ ਵੀ ਕੀਤਾ ਗਿਆ। ਜ਼ਿਲਾ• ਵਿਕਾਸ ਤੇ ਪੰਚਾਇਤ ਅਫਸਰ ਨੇ ਦੱਸਿਆ ਕਿ ਮਿਸ਼ਨ ਫਤਿਹ ਵਿਚ ਆਮ ਲੋਕਾਂ ਦੀ ਭਾਗੀਦਾਰੀ ਜ਼ਰੂਰੀ ਹੈ ਤਾਂ ਹੀ ਅਸੀਂ ਮਿਸ਼ਨ ਫਤਿਹ ਕਰ ਸਕਦੇ ਹਾਂ ਅਤੇ ਇਸ ਮਹਾਮਾਰੀ ਦੀ ਪ੍ਰਸਾਰ ਨੂੰ ਰੋਕ ਸਕਦੇ ਹਾਂ। ਉਨਾਂ• ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਬੁਖਾਰ, ਗਲੇ ਵਿਚ ਦਰਦ ਆਦਿ ਦੇ ਲੱਛਣ ਹੋਣ ਤਾਂ ਸਨੂੰ ਤੁਰੰਤ ਹਸਪਤਾਲ ਜਾ ਕੇ ਆਪਣਾ ਚੈਕਅਪ ਕਰਵਾਉਣਾ ਚਾਹੀਦਾ ਹੈ।
—–

Leave a Reply

Your email address will not be published. Required fields are marked *