September 24, 2023

ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਵਿਰੁੱਧ ਕੱਸੀ ਜਾ ਰਹੀ ਹੈ ਨਕੇਲ-ਐਸ.ਐਸ.ਪੀ ਸੋਹਲ ਵੱਖ-ਵੱਖ ਥਾਣਿਆਂ ਵਿਚ ਨਜ਼ਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਵਿਰੁੱਧ 09 ਮੁਕੱਦਮੇ ਦਰਜ ਭਾਰੀ ਮਾਤਰਾ ਵਿਚ ਨਾਜ਼ਾਇਜ ਸ਼ਰਾਬ ਤੇ ਲਾਹਣ ਬਰਾਮਦ

0

ਗੁਰਦਾਸਪੁਰ 1 ਜੁਲਾਈ (ਦਮਨ ਪਾਲ ਸਿੰਘ). ਰਜਿੰਦਰ ਸਿੰਘ ਸੋਹਲ ਸੀਨੀਅਰ ਪੁਲਿਸ ਕਪਤਾਨ ਨੇ ਦੱਸਿਆ ਕਿ ਜਿਲਾ ਗੁਰਦਾਸਪੁਰ ਵਿਖੇ ਨਸ਼ਿਆਂ ਵਿੱਰੁਧ ਚਲਾਈ ਜਾ ਰਹੀ ਮੁਹਿੰਮ ਤਹਿਤ ਨਜਾਇਜ ਸਰਾਬ ਦਾ ਧੰਦਾ ਕਰਨ ਵਾਲਿਆ ਖਿਲਾਫ ਵੱਖ-ਵੱਖ ਥਾਣਿਆਂ ਵੱਲੋ 09 ਮੁਕੱਦਮੇ ਦਰਜ ਕਰਕੇ ੧,੩੨,੭੫੦ ਐਮ.ਐਲ. (ਇੱਕ ਲੱਖ, ਬੱਤੀ ਹਜਾਰ ਸੱਤ ਸੌ ਪੰਜਾਹ ਐਮ.ਐਲ) ਨਜਾਇਜ ਸਰਾਬ ਅਤੇ 400 ਕਿਲੋਗ੍ਰਾਮ ਲਾਹਣ ਬਰਾਮਦ ਕੀਤੀ ਗਈ।
ਐਸ.ਐਸ.ਪੀ ਸੋਹਲ ਨੇ ਅੱਗੇ ਕਿਹਾ ਕਿ ਪੁਲਿਸ ਵਿਭਾਗ ਵਲੋਂ ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਖਿਲਾਫ ਇਹ ਕਾਰਵਾਈ ਇਸੇ ਤਰਾਂ ਜਾਰੀ ਰਹੇਗੀ ।ਨਸ਼ਿਆਂ ਦਾ ਧੰਦਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀ ਜਾਵੇਗਾ ।ਉਨਾਂ ਕਿਹਾ ਕਿ ਨਸ਼ਾ ਸਾਡੇ ਸਮਾਜ ਵਿਚ ਬੁਹਤ ਵੱਡੀ ਬੁਰਾਈ ਹੈ ਅਤੇ ਇਸ ਨੂੰ ਜੜ• ਤੋਂ ਖਤਮ ਕਰਨ ਲਈ ਲੋਕਾਂ ਨੂੰ ਪੁਲਿਸ ਵਿਭਾਗ ਦਾ ਸਹਿਯੋਗ ਕਰਨਾ ਚਾਹੀਦਾ ਹੈ ਤਾਂ ਜੋ ਨਸ਼ਿਆਂ ਨੂੰ ਸਮਾਜ ਵਿਚੋਂ ਖਤਮ ਕੀਤਾ ਜਾ ਸਕੇ।
ਐਸ.ਐਸ.ਪੀ ਨੇ ਅੱਗੇ ਕਿਹਾ ਕਿ ਜਿਲੇ ਅੰਦਰ ਨਸ਼ਿਆਂ ਦਾ ਵਪਾਰ ਕਰਨ ਵਾਲਿਆਂ ਵਿਰੁੱਧ ਨਕੇਲ ਕੱਸੀ ਜਾ ਰਹੀ ਹੈ ਅਤੇ ਲੋਕਾਂ ਨੂੰ ਅਪੀਲ਼ ਕੀਤੀ ਜਾਂਦੀ ਹੈ ਕਿ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਕਰਨ ਲਈ ਜ਼ਿਲਾ ਪੁਲਿਸ ਦਾ ਸਹਿਯੋਗ ਦੇਣ ਤਾਂ ਜੋ ਨਸ਼ਾ ਤਸਕਰਾਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ ਅਤੇ ਨਸ਼ਿਆਂ ਨੂੰ ਠੱਲ ਪਾਈ ਜਾ ਸਕੇ।ਉਨਾਂ ਦੱਸਿਆ ਕਿ ਬੀਤੇ ਦਿਨਾਂ ਤੋਂ ਪੁਲਿਸ ਵਿਭਾਗ ਵਲੋਂ ਲਗਾਤਾਰ ਸ਼ਰਾਬ ਦਾ ਨਜਾਇਜ਼ ਕਾਰੋਬਾਰ ਕਰਨ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਇਹ ਅਭਿਆਨ ਲਗਾਤਾਰ ਜਾਰੀ ਰਹੇਗਾ।

About Author

Leave a Reply

Your email address will not be published. Required fields are marked *