ਮੁਸਲਿਮ ਭਾਈਚਾਰੇ ਵੱਲੋ ਅੰਮ੍ਰਿਤਸਰ ਸਾਹਿਬ ਵਿਖੇ 330 ਕੁਇੰਟਲ ਕਣਕ ਕੀਤੀ ਭੇਟ

0

ਮਨਵਿੰਦਰ ਸਿੰਘ ਵਿੱਕੀ ਅੰਮ੍ਰਿਤਸਰ: ਸਿੱਖ ਮੁਸਲਿਮ ਭਾਈਚਾਰਕ ਸਾਂਝ ਦੀ ਮਿਸਾਲ ਪੇਸ਼ ਕਰਦਿਆਂ ਮਲੇਰਕੋਟਲੇ ਦੇ ਮੁਸਲਮਾਨ ਭਾਈਚਾਰੇ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ 330 ਕੁਇੰਟਲ ਕਣਕ ਭੇਟ ਕਰਕੇ ਗੁਰੂ ਘਰ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ। ‘ਸਿੱਖ ਮੁਸਲਿਮ ਸਾਂਝਾਂ’ ਦੇ ਮੁਖੀ ਡਾ. ਨਸੀਰ ਅਖਤਰ ਦੀ ਅਗਵਾਈ ਵਿਚ ਪੁੱਜੇ ਮੁਸਲਿਮ ਭਾਈਚਾਰੇ ਦੇ ਮੈਂਬਰਾਂ ਨੇ ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਗੁਰੂ ਕਾ ਲੰਗਰ ਵੀ ਛਕਿਆ !

About Author

Leave a Reply

Your email address will not be published. Required fields are marked *

You may have missed