ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਬਟਾਲਾ ਦਾ ਅਹੁਦਾ ਸੰਭਾਲਣ ’ਤੇ ਬਟਾਲਵੀਆਂ ਨੇ ਇੰਦਰਜੀਤ ਸਿੰਘ ਹਰਪੁਰਾ ਦਾ ਕੀਤਾ ਵਿਸ਼ੇਸ਼ ਸਨਮਾਨ

0

ਬਟਾਲਾ, (ਦਮਨ ਪਾਲ ਸਿੰਘ) – ਇੰਦਰਜੀਤ ਸਿੰਘ ਹਰਪੁਰਾ ਵਲੋਂ ਤਰੱਕੀ ਉਪਰੰਤ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਬਟਾਲਾ ਦਾ ਅਹੁਦਾ ਸੰਭਾਲਣ ’ਤੇ ਬਟਾਲਾ ਵਾਸੀਆਂ ਵਲੋਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਥਾਨਕ ਬਟਾਲਾ ਕਲੱਬ ਵਿਖੇ ਕਰਵਾਏ ਗਏ ਵਿਸ਼ੇਸ਼ ਸਨਮਾਨ ਸਮਾਰੋਹ ਵਿੱਚ ਤਹਿਸੀਲਦਾਰ ਬਟਾਲਾ ਬਲਜਿੰਦਰ ਸਿੰਘ, ਐੱਸ.ਐੱਸ. ਬੋਰਡ ਦੇ ਮੈਂਬਰ ਭੁਪਿੰਦਰਪਾਲ ਸਿੰਘ ਭਗਤੂਪੁਰ, ਬੀ.ਡੀ.ਪੀ.ਓ. ਬਟਾਲਾ ਅਮਨਦੀਪ ਕੌਰ, ਉੱਘੇ ਸਮਾਜ ਸੇਵੀ ਹਰਮਨ ਗੋਰਾਇਆ, ਨੈਸ਼ਨਲ ਐਵਾਰਡੀ ਸਰਪੰਚ ਪੰਥਦੀਪ ਸਿੰਘ ਛੀਨਾ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਇੰਦਰਜੀਤ ਸਿੰਘ ਹਰਪੁਰਾ ਨੂੰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਬਟਾਲਾ ਬਣਨ ’ਤੇ ਵਧਾਈ ਦਿੱਤੀ।

ਇਸ ਮੌਕੇ ਐੱਸ.ਐੱਸ. ਬੋਰਡ ਦੇ ਮੈਂਬਰ ਭੁਪਿੰਦਰਪਾਲ ਸਿੰਘ ਭਗਤੂਪੁਰ ਨੇ ਕਿਹਾ ਕਿ ਡੀ.ਪੀ.ਆਰ.ਓ. ਇੰਦਰਜੀਤ ਸਿੰਘ ਬਾਜਵਾ ਵਲੋਂ ਸੂਚਨਾ ਤੇ ਲੋਕ ਸੰਪਰਕ ਵਿਭਾਗ ਵਿੱਚ ਬੜੀ ਇਮਾਨਦਾਰੀ ਤੇ ਲਗਨ ਨਾਲ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਦੀ ਤਰੱਕੀ ’ਤੇ ਉਹ ਉਨ੍ਹਾਂ ਨੂੰ ਦਿਲੀ ਮੁਬਾਰਕਬਾਦ ਦਿੰਦੇ ਹਨ।

ਤਹਿਸੀਲਦਾਰ ਬਟਾਲਾ ਬਲਜਿੰਦਰ ਸਿੰਘ ਨੇ ਕਿਹਾ ਕਿ ਇੰਦਰਜੀਤ ਸਿੰਘ ਨੇ ਬਟਾਲਾ ਵਿਖੇ ਏ.ਪੀ.ਆਰ.ਓ. ਵਜੋਂ ਸ਼ਾਨਦਾਰ ਸੇਵਾਵਾਂ ਨਿਭਾਈਆਂ ਹਨ ਅਤੇ ਉਮੀਦ ਹੈ ਕਿ ਉਹ ਆਪਣੀ ਨਵੀਂ ਜਿੰਮੇਵਾਰੀ ਨੂੰ ਵੀ ਬੇਹਤਰ ਢੰਗ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਇੰਦਰਜੀਤ ਸਿੰਘ ਨੇ ਹਮੇਸ਼ਾਂ ਹੀ ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਦਾ ਲੋਕਾਂ ਨਾਲ ਤਾਲਮੇਲ ਪੈਦਾ ਕਰਨ ਵਿੱਚ ਅਹਿਮ ਰੋਲ ਅਦਾ ਕੀਤਾ ਹੈ।

ਸਮਾਜ ਸੇਵੀ ਹਰਮਨ ਗੁਰਾਇਆ ਨੇ ਵੀ ਇੰਦਰਜੀਤ ਸਿੰਘ ਹਰਪੁਰਾ ਨੂੰ ਨਵੇਂ ਅਹੁਦੇ ਦੀ ਮੁਬਾਰਕ ਦਿੰਦਿਆਂ ਕਿਹਾ ਕਿ ਇੰਦਰਜੀਤ ਸਿੰਘ ਹਰਪੁਰਾ ਜਿਥੇ ਲੋਕ ਸੰਪਰਕ ਵਜੋਂ ਵਧੀਆ ਸੇਵਾਵਾਂ ਨਿਭਾ ਰਹੇ ਹਨ ਉਥੇ ਉਨ੍ਹਾਂ ਨੇ ਬਟਾਲਾ ਅਤੇ ਆਸ-ਪਾਸ ਦੇ ਇਲਾਕੇ ਦੀ ਇਤਿਹਾਸਕ ਖੋਜ ਕਰਨ ਦਾ ਵਧੀਆ ਉਪਰਾਲਾ ਅਰੰਭਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਦੇ ਦੌਰ ਵਿੱਚ ਵੀ ਉਨ੍ਹਾਂ ਦੀਆਂ ਸੇਵਾਵਾਂ ਸ਼ਲਾਘਾਯੋਗ ਰਹੀਆਂ ਹਨ।

ਇਸ ਮੌਕੇ ਨੈਸ਼ਨਲ ਐਵਾਰਡੀ ਸਰਪੰਚ ਪੰਥਦੀਪ ਸਿੰਘ ਛੀਨਾ ਅਤੇ ਸਟੇਟ ਐਵਾਰਡੀ ਸਰਪੰਚ ਦਲਜੀਤ ਸਿੰਘ ਬਮਰਾਹ ਪਿੰਡ ਚੂਹੇਵਾਲ ਨੇ ਵੀ ਇੰਦਰਜੀਤ ਸਿੰਘ ਨੂੰ ਨਵੇਂ ਅਹੁਦੇ ਦੀ ਮੁਬਾਰਕਬਾਦ ਦਿੱਤੀ।

ਇਸ ਮੌਕੇ ਹਾਜ਼ਰ ਪਰਮਿੰਦਰ ਸਿੰਘ ਮਿੱਕੀ, ਰਜਿੰਦਰ ਸਿੰਘ ਰਿੱਕੀ, ਕੁਲਵਿੰਦਰ ਸਿੰਘ ਲਾਡੀ ਜੱਸਲ, ਐਡਵੋਕੇਟ ਪ੍ਰਵੇਜ਼ਇੰਦਰ ਸਿੰਘ ਰੰਗੜ ਨੰਗਲ, ਯਕੀਨ ਸਿੰਘ ਔਲਖ, ਹਰਸਿਮਰਨਜੀਤ ਸਿੰਘ ਪਟਵਾਰੀ, ਵਰਿੰਦਰਜੀਤ ਸਿੰਘ ਅੰਮੋਨੰਗਲ, ਗੁਰਬਰਿੰਦਰ ਸਿੰਘ ਪੱਡਾ, ਰਾਜਵਿੰਦਰ ਸਿੰਘ, ਬਾਊ ਸੁੰਦਰ, ਪ੍ਰਭਜੋਧ ਸਿੰਘ ਚੱਠਾ, ਅਮਰਜੋਤ ਸਿੰਘ ਰਾਜਾ, ਪੰਚਾਇਤ ਅਫ਼ਸਰ ਮਨਜਿੰਦਰ ਸਿੰਘ ਬੱਲ, ਸੁਰਜੀਤ ਸਿੰਘ, ਅਮਰਬੀਰ ਸਿੰਘ, ਗੁਰਤੇਗ ਸਿੰਘ,ਭੋਪਾਲ ਸਿੰਘ, ਨਿਤਿਨ ਲੁਥਰਾ, ਹਰਜੀਤ ਸਿੰਘ ਪਰਮਾਰ, ਬਲਵਿੰਦਰ ਸਿੰਘ ਪੰਜਗਰਾਈਆਂ, ਪਰਮਿੰਦਰ ਸਿੰਘ ਬਾਠ, ਮਾਸਟਰ ਪਰਵਿੰਦਰ ਸਿੰਘ ਛਾਪਿਆਂਵਾਲੀ ਤੋਂ ਇਲਾਵਾ ਪਿੰਡ ਚੂਹੇਵਾਲ ਦੇ ਸਮੂਹ ਪੰਚਾਇਤ ਮੈਂਬਰਾਂ ਨੇ ਵੀ ਡੀ.ਪੀ.ਆਰ.ਓ. ਇੰਦਰਜੀਤ ਸਿੰਘ ਹਰਪੁਰਾ ਨੂੰ ਅਹੁਦਾ ਸੰਭਾਲਣ ’ਤੇ ਵਧਾਈ ਦਿੱਤੀ।

About Author

Leave a Reply

Your email address will not be published. Required fields are marked *

You may have missed