ਕਿਸਾਨ ਸਿਹਤ ਬੀਮਾ ਯੋਜਨਾ ਤਹਿਤ ਫਾਰਮ 24 ਜੁਲਾਈ ਤੱਕ ਜਮ੍ਹਾਂ ਕਰਵਾ ਸਕਦੇ ਹਨ

ਜਾਣਕਾਰੀ ਦਿੰਦੇ ਹੋਏ ਖੇਤੀਬਾੜੀ ਅਫ਼ਸਰ ਡਾ ਗੁਰਬਚਨ ਸਿੰਘ ਤੇ ਹੋਰ।
ਕੁਰਾਲੀ,ਜਗਦੀਸ਼ ਸਿੰਘ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ,ਪੰਜਾਬ ਰਾਜ ਖੇਤੀਬਾੜੀ ਮੰਡੀਕਰਨ ਬੋਰਡ ਪੰਜਾਬ ਅਤੇ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ ਲਈ ਪੰਜ ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਆਯੂਸਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਚਲਾਈ ਜਾ ਰਹੀ ਹੈ ਜਿਸ ਅਧੀਨ ਕਿਸਾਨ ਸਿਹਤ ਬੀਮਾ ਯੋਜਨਾ ਤਹਿਤ ਫਾਰਮ 24 ਜੁਲਾਈ ਤੱਕ ਜਮ੍ਹਾਂ ਕਰਵਾ ਸਕਦੇ ਹਨ ਇਹ ਪ੍ਰਗਟਾਵਾ ਡਾਂ ਗੁਰਬਚਨ ਸਿੰਘ ਖੇਤੀਬਾੜੀ ਅਫਸਰ ਨੇ ਪਿੰਡ ਸਿੰਘਪੁਰਾ ਵਿਖੇ ਹਾਜਰ ਕਿਸਾਨਾਂ ਨਾਲ ਕੀਤਾ। ਉਹਨਾਂ ਦੱਸਿਆ ਕਿ ਇਸ ਸਕੀਮ ਤਹਿਤ ਜਿਹੜੇ ਕਿਸਾਨਾਂ ਕੋਲ ਜੇ ਫਾਰਮ ਅਤੇ ਗੰਨਾ ਤੋਲ ਪਰਚੀਧਾਰਕ ਹਨ ਉਹਨਾਂ ਦੇ ਪਰਿਵਾਰਕ ਮੈਂਬਰਾਂ ਲਈ ਇਹ ਯੋਜਨਾ ਤਹਿਤ 5 ਲੱਖ ਰੁਪਏ ਤੱਕ ਮੁਫਤ ਇਲਾਜ ਕਰਨ ਦੀ ਸਹੂਲਤ ਦਿੱਤੀ ਗਈ ਹੈ। ਇਸ ਵਿਚ ਪਰਿਵਾਰ ਦਾ ਮੁਖੀ, ਉਸ ਦੀ ਪਤਨੀ, ਮਾਤਾ/ਪਿਤਾ, ਅਣਵਿਆਹੇ ਬੱਚੇ,ਤਲਾਕਸ਼ੁਦਾ ਧੀ ਅਤੇ ਉਸ ਦੇ ਨਾਬਾਲਗ ਬੱਚੇ, ਵਿਧਵਾ ਨੂੰਹ ਅਤੇ ਉਸਦੇ ਨਾਬਾਲਗ ਬੱਚੇ ਸ਼ਾਮਲ ਹਨ। ਉਹਨਾਂ ਦੱਸਿਆ ਕਿ ਜਿਨ੍ਹਾਂ ਕਿਸਾਨਾਂ ਕੋਲ 1 ਜਨਵਰੀ 2020 ਤੋਂ ਬਾਅਦ ਵੇਚੀ ਫਸਲ ਤੇ ਪ੍ਰਾਪਤ ਜੇ ਫਾਰਮ ਜਾਂ 01 ਨਵੰਬਰ 2019 ਤੋਂ 31 ਮਾਰਚ ਤੱਕ ਖੰਡ ਮਿੱਲਾਂ ਨੂੰ ਵੇਚੇ ਕਮਾਦ ਦੀ ਗੰਨੇ ਦੀ ਤੋਲ ਦੀਆਂ ਪਰਚੀਆਂ ਹਨ ਉਹ ਕਿਸਾਨ ਸਵੈ ਘੋਸ਼ਨਾ ਪੱਤਰ ਅਤੇ ਲੋੜੀਂਦੇ ਦਸਤਾਵੇਜ਼ ਸਬੰਧਿਤ ਮਾਰਕੀਟ ਕਮੇਟੀ ਦਫਤਰ/ਆੜ੍ਹਤੀਆਂ ਫਰਮ ਵਿਖੇ ਜਮ੍ਹਾਂ ਕਰਵਾ ਸਕਦੇ ਹਨ। ਜੇਕਰ ਹੋਰ ਜਾਣਕਾਰੀ ਦੀ ਜਰੂਰਤ ਹੋਵੇ ਤਾਂ ਟੋਲ ਫ੍ਰੀ ਕਾਲ ਨੰਬਰ-104 ਤੇ ਜਾਂ ਖੇਤੀਬਾੜੀ ਵਿਭਾਗ ਬਲਾਕ ਮਾਜਰੀ ਜਾਂ ਮਾਰਕੀਟ ਕਮੇਟੀ ਕੁਰਾਲੀ ਵਿਖੇ ਲੈ ਸਕਦੇ ਹਨ ਇਸ ਮੌਕੇ ਉਨ੍ਹਾਂ ਦੇ ਨਾਲ ਗੁਰਚਰਨ ਸਿੰਘ ਟੈਕਨੀਸ਼ੀਅਨ, ਗੁਰਪ੍ਰੀਤ ਸਿੰਘ ਬੀ ਟੀ ਐਮ, ਕੁਲਵੀਰ ਸਿੰਘ ਮੰਡੀ ਸੁਪਰਵਾਈਜ਼ਰ , ਗੁਰਪ੍ਰੀਤ ਸਿੰਘ ਸੈਕਟਰੀ ਸਹਿਕਾਰੀ ਸਭਾ ਅਤੇ ਕਿਸਾਨ ਹਾਜਰ ਸਨ ।