ਕੋਵੀਡ 19 ਦੇ ਫੈਲਾਅ ਨੂੰ ਰੋਕਣ ਲਈ ਲੋਕ ਖੁਦ ਵੀ ਪਹਿਰੇਦਾਰ ਬਣਨ – ਡਿਪਟੀ ਕਮਿਸ਼ਨਰ -ਇਸ ਬਿਮਾਰੀ ਦੇ ਕਮਿਊਨਿਟੀ ਫੈਲਾਅ ਨੂੰ ਰੋਕਣਾ ਬਹੁਤ ਜਰੂਰੀ – ਸੰਦੀਪ ਹੰਸ

0

ਸਰਕਾਰੀ ਦਫ਼ਤਰਾਂ ਵਿੱਚ ਲੋਕਾਂ ਦੇ ਬਕਾਇਆ ਕੰਮਾਂ ਨੂੰ ਨਬੇੜਨ ਨੂੰ ਦਿੱਤੀ ਜਾ ਰਹੀ ਤਰਜ਼ੀਹ

ਕਿਹਾ ! ਬਹੁਤ ਜਰੂਰੀ ਕੰਮ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਨਾਲ
ਆਨਲਾਈਨ ਜੁੜ੍ਹ ਸਕਣਗੇ ਲੋਕ ,ਉਲੰਘਣਾ ਕਰਨ ਵਾਲਿਆਂ ਨਾਲ ਹੁਣ ਸਖਤੀ ਕੀਤੀ ਜਾਵੇਗੀ

ਮੋਗਾ, 18 ਜੁਲਾਈ ਸੰਕਰ ਯਾਦਵ: ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਜ਼ਿਲ੍ਹਾ ਮੋਗਾ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਵਿਡ 19 ਦੇ ਫੈਲਾਅ ਨੂੰ ਰੋਕਣ ਲਈ ਪ੍ਰਸ਼ਾਸ਼ਨ ਦੀ ਸਹਾੲਿਤਾ ਕਰਨ ਅਤੇ ਖੁਦ ਵੀ ਪਹਿਰੇਦਾਰ ਬਣਨ। ਇਸ ਦਿਸ਼ਾ ਵਿਚ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਮਿਸ਼ਨ ਫਤਹਿ ਤਹਿਤ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਕਿਸੇ ਵੀ ਹਾਲਤ ਵਿਚ ਇਸ ਬਿਮਾਰੀ ਦੇ ਕਮਿਊਨਿਟੀ ਵਿਚ ਫੈਲਾਅ ਨੂੰ ਰੋਕਣਾ ਬਹੁਤ ਜਰੂਰੀ ਹੈ, ਜੌ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਸੰਭਵ ਹੈ।
ਅੱਜ ਆਪਣੇ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਹੰਸ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਕੋਸ਼ਿਸ਼ ਹੈ ਕਿ ਲੋਕਾਂ ਦੀ ਸਰਕਾਰੀ ਦਫ਼ਤਰਾਂ ਸਮੇਤ ਹਰ ਜਗ੍ਹਾ ਆਵਾਜਾਈ ਘਟਾਈ ਜਾਵੇ। ਜਿਸ ਤਹਿਤ ਦਫ਼ਤਰਾਂ ਵਿਚ ਲੋਕਾਂ ਦੇ ਬਕਾਇਆ ਪਏ ਕੇਸ ਤਰਜ਼ੀਹ ਨਾਲ ਨਿਪਟਾਏ ਜਾ ਰਹੇ ਹਨ। ਜੇਕਰ ਕਿਸੇ ਵਿਅਕਤੀ ਨੂੰ ਬਹੁਤ ਜਰੂਰੀ ਕੰਮ ਹੋਵੇਗਾ ਤਾਂ ਉਹ ਸੰਬੰਧਤ ਅਧਿਕਾਰੀ ਨਾਲ ਆਨਲਾਈਨ ਗੱਲਬਾਤ ਕਰ ਸਕੇਗਾ। ਇਸ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜਲਦ ਹੀ ਵੈੱਬ ਐਕਸ ਸੁਵਿਧਾ ਦੀ ਸ਼ੁਰੂਆਤ ਕੀਤੀ ਜਾਵੇਗੀ।
ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਆਮ ਲੋਕਾਂ ਦੀਆਂ ਮੁਸ਼ਕਿਲਾਂ ਦੇ ਨਿਪਟਾਰੇ ਲਈ ਹੈਲਪ ਲਾਈਨ ਨੰਬਰ ਜਾਰੀ ਕੀਤੇ ਹੋਏ ਹਨ। ਜਿਹਨਾਂ ਦਾ ਲੋਕਾਂ ਨੂੰ ਲਾਭ ਲੈਣਾ ਚਾਹੀਦਾ ਹੈ।
ਸ਼੍ਰੀ ਹੰਸ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਆਮ ਲੋਕਾਂ ਦੀ ਸਹੂਲਤ ਲਈ ਚਾਰ ਵਟਸਐੱਪ ਨੰਬਰ (8360630465, 8360722884, 7743087321, 6280783422) ਜਾਰੀ ਕੀਤੇ ਹੋਏ ਹਨ। ਉਹਨਾਂ ਕਿਹਾ ਕਿ ਲੋਕ ਉਕਤ ਨੰਬਰਾਂ ਉੱਤੇ ਆਪਣਾ ਨਾਮ, ਪਤਾ, ਮੋਬਾਈਲ ਨੰਬਰ ਅਤੇ ਸੰਖੇਪ ਸ਼ਬਦਾਂ ਵਿਚ ਪੇਸ਼ ਅਾ ਰਹੀ ਮੁਸ਼ਕਿਲ ਬਾਰੇ ਜਾਣਕਾਰੀ ਦੇ ਸਕਦੇ ਹਨ। ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਇਹਨਾਂ ਮੁਸ਼ਕਿਲਾਂ ਦਾ ਜਲਦ ਤੋਂ ਜਲਦ ਢੁਕਵਾਂ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਲੋਕ ਇਹਨਾਂ ਨੰਬਰਾਂ ਉਤੇ ਆਪਣੇ ਸੁਝਾਅ ਅਤੇ ਹੋਰ ਜਾਣਕਾਰੀ ਵੀ ਭੇਜ ਸਕਦੇ ਹਨ।
ਇਸ ਦਿਸ਼ਾ ਵਿਚ ਲੋਕਾਂ ਨੂੰ ਜਾਗਰੂਕ ਕਰਨ ਲਈ ਆਮ ਲੋਕਾਂ ਦੇ ਨਾਲ ਨਾਲ ਰਾਜਸੀ, ਧਾਰਮਿਕ, ਸਮਾਜਿਕ ਅਤੇ ਹੋਰ ਵਰਗਾਂ ਦੇ ਲੋਕਾਂ ਦੇ ਸਹਿਯੋਗ ਵੀ ਮੰਗ ਕਰਦਿਆਂ ਸ਼੍ਰੀ ਹੰਸ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਿਆਰੀ ਕੀਤੀ ਹੋਈ ਹੈ। ਜ਼ਿਲ੍ਹੇ ਵਿੱਚ ਹਰ ਤਰ੍ਹਾਂ ਦੇ ਇਕੱਠ ਅਤੇ ਰੈਲੀਆਂ ਉਤੇ ਰੋਕ ਲਗਾਈ ਹੋਈ ਹੈ।
ਸ਼੍ਰੀ ਹੰਸ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਹੁਣ ਆਮ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੋਰ ਨੇੜੇ ਹੋ ਕੇ ਸੁਣਨ ਲਈ ਫੇਸਬੁੱਕ ਲਾਈਵ ਸੈਸ਼ਨ ਵੀ ਸ਼ੁਰੂ ਕੀਤੇ ਹਨ। ਹੁਣ ਹਰੇਕ ਬੁੱਧਵਾਰ ਨੂੰ ਸ਼ਾਮ 7 ਵਜੇ ਉਹ ਫੇਸਬੁੱਕ ਲਾਈਵ ਸੈਸ਼ਨ ਰਾਹੀਂ ਲੋਕਾਂ ਨਾਲ ਜੁੜਿਆ ਕਰਨਗੇ। ਲੋਕ ਇਸ ਮੰਚ ਉੱਤੇ ਵੀ ਆਪਣੀਆਂ ਮੁਸ਼ਕਿਲਾਂ, ਸੁਝਾਵਾਂ ਅਤੇ ਹੋਰ ਜਾਣਕਾਰੀਆਂ ਸਾਂਝੀਆਂ ਕਰ ਸਕਦੇ ਹਨ।
ਮੁੜ ਤਾਲਾਬੰਦੀ ਬਾਰੇ ਪੁੱਛੇ ਜਾਣ ਉਤੇ ਸ਼੍ਰੀ ਸੰਦੀਪ ਹੰਸ ਨੇ ਕਿਹਾ ਕਿ ਵਪਾਰੀ ਵਰਗ ਹਫ਼ਤੇ ਦੇ ਛੇ ਦਿਨ ਕੰਮ ਕਰਕੇ ਖੁਸ਼ ਹੈ। ਇਸ ਲਈ ਜੇਕਰ ਜਰੂਰਤ ਪਈ ਤਾਂ ਐਤਵਾਰ ਨੂੰ ਤਾਲਾਬੰਦੀ ਕੀਤੀ ਵੀ ਜਾ ਸਕਦੀ ਹੈ ਪਰ ਇਸ ਲਈ ਪਹਿਲਾਂ ਸੰਬੰਧਤ ਵਰਗਾਂ ਨਾਲ ਗੱਲਬਾਤ ਕੀਤੀ ਜਾਵੇਗੀ।
ਸ੍ਰੀ ਹੰਸ ਨੇ ਵਸਨੀਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਕਿਸੇ ਵੀ ਕੰਮ ਲਈ ਸਰਕਾਰੀ ਦਫ਼ਤਰਾਂ ਵਿੱਚ ਨਾ ਜਾਣ ਅਤੇ ਇਸ ਦੀ ਬਜਾਏ ਉਨ੍ਹਾਂ ਨੂੰ ਆਪਣੀਆਂ ਦਰਖ਼ਾਸਤਾਂ/ਸ਼ਿਕਾਇਤਾਂ/ਯਾਦ ਪੱਤਰਾਂ ਨੂੰ ਈ-ਮੇਲ/ਵਟਸਐਪ/ਫੋਨ ਰਾਹੀਂ ਹੀ ਜਮ੍ਹਾਂ ਕਰਾਉਣ। ਉਹਨਾਂ ਇਸ ਮੁਸ਼ਕਿਲ ਘੜੀ ਵਿੱਚ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ ਹੈ। ਉਹਨਾਂ ਕਿਹਾ ਕਿ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਕੈਪਸਨ

About Author

Leave a Reply

Your email address will not be published. Required fields are marked *

You may have missed