ਸ਼ਿਵ ਸੈਨਾ ਸਮਾਜਵਾਦੀ ਨੇ ਅਸ਼ਵਨੀ ਸ਼ਰਮਾ ਨੂੰ ਦਿੱਤਾ ਮੰਗ ਪੱਤਰ

ਬਟਾਲਾ 6 ਅਗਸਤ ਦਮਨ ਪਾਲ ਸਿੰਘ
ਸ਼ਿਵ ਸੈਨਾ ਸਮਾਜਵਾਦੀ ਦੇ ਜ਼ਿਲ੍ਹਾ ਪ੍ਰਧਾਨ ਵਿਜੇ ਪ੍ਰਭਾਕਰ ਨੇ ਅੱਜ ਬੀਜੇਪੀ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਮੰਗ ਪੱਤਰ ਦਿੱਤਾ । ਇਸ ਮੌਕੇ ਤੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਵਿਸ਼ਵਾਸ਼ ਦਿਵਾਇਆ ਕਿ ਸਾਰੇ ਸ਼ਰਾਬ ਦੇ ਤਸਕਰਾਂ ਤੇ ਕਨੂੰਨੀ ਕਾਰਵਾਈ ਲਈ ਪੂਰੀ ਵਾਹ ਲਾਈ ਜਾਵੇਗੀ। ਜਿਲ੍ਹਾ ਪ੍ਰਧਾਨ ਵਿਜੇ ਪ੍ਰਭਾਕਰ ਨੇ ਪ੍ਰੈੱਸ ਨਾਲ਼ ਗੱਲਬਾਤ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਉਨ੍ਹਾਂ ਸਾਰੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ 25 ਲੱਖ ਰੁਪਏ ਅਤੇ ਏਕ ਸਰਕਾਰੀ ਨੌਕਰੀ ਦੇਵੇ। ਪਰਿਵਾਰ ਨੂੰ ਮੁਆਵਜਾ ਦਿੱਤਾ ਜਾਵੇ। ਅਸ਼ਵਨੀ ਸ਼ਰਮਾ ਪੰਜਾਬ ਪ੍ਰਧਾਨ ਨੇ ਵਿਜੈ ਪ੍ਰਭਾਕਰ ਨੂੰ ਵਿਸ਼ਵਾਸ ਦਵਾਇਆ ਕਿ ਮਿਰਤਕ ਪਰਿਵਾਰਾਂ ਨਾਲ ਇਨਸਾਫ ਹੋਵੇਗਾ।