ਨਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ-ਐਸ.ਐਸ.ਪੀ ਸੋਹਲ

0

ਗੁਰਦਾਸਪੁਰ, 7 ਅਗਸਤ (ਦਮਨ ਪਾਲ ਸਿੰਘ) ਡਾ. ਰਜਿੰਦਰ ਸਿੰਘ ਸੋਹਲ ਐਸ.ਐਸ.ਪੀ ਗੁਰਦਾਸਪੁਰ ਨੇ ਦੱਸਿਆ ਕਿ ਜ਼ਿਲੇ ਅੰਦਰ ਨਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲਿਆਂ ਵਿਰੁੱਧ ਪੁਲਿਸ ਵਿਭਾਗ ਵਲੋਂ ‘ਕਲੀਨ ਸਵੀਪ’ ਮੁਹਿੰਮ ਵਿੱਢੀ ਗਈ ਹੈ, ਜਿਸ ਤਹਿਤ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨਾਂ ਦੱਸਿਆ ਕਿ ਪੁਲਿਸ ਵਲੋਂ ਪਿਛਲੇ ਛੇ ਦਿਨਾਂ ਦੇ ਅੰਦਰ 01 ਅਗਸਤ ਤੋਂ ਲੈ ਕੇ 6 ਅਗਸਤ 2020 ਤਕ ਨਾਜਾਇਜ਼ ਸ਼ਾਰਬ ਦਾ ਕਾਰੋਬਾਰ ਕਰਨ ਵਾਲਿਆਂ ਵਿਰੁੱਧ 52 ਕੇਸ ਰਜਿਸਟਰਡ ਕਰਕੇ 55 ਦੋਸ਼ੀ ਗ੍ਰਿਫਤਾਰ ਕੀਤੇ ਗਏ ਹਨ।

ਐਸ.ਐਸ.ਪੀ ਸੋਹਲ ਨੇ ਅੱਗੇ ਦੱਸਿਆ ਕਿ 10 ਲੱਖ 20 ਹਜ਼ਾਰ ਮਿਲੀਲਿਟਰ ਨਾਜਾਇਜ਼ ਸ਼ਰਾਬ, 20 ਹਜਾਰ 250 ਮਿਲੀਲਿਟਰ ਦੇਸੀ ਸ਼ਰਾਬ ਅਤੇ 1730 ਕਿਲੋਗਰਾਮ ਲਾਹਣ ਬਾਰਮਦ ਕੀਤੀ ਗਈ ਹੈ। ਉਨਾਂ ਕਿਹਾ ਕਿ ਜਿਲੇ ਅੰਦਰ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਕਰਨ ਵਾਲਿਆਂ ਵਿਰੁੱਧ ਸ਼ਖਤ ਰੁਖ਼ ਅਪਣਾਇਆ ਗਿਆ ਹੈ ਤੇ ਇਹ ਅਭਿਆਨ ਲਗਾਤਾਰ ਜਾਰੀ ਰਹੇਗਾ। ਉਨਾਂ ਦੱਸਿਆ ਕਿ ਜ਼ਿਲੇ ਅੰਦਰ ਕੱਚੀ ਸ਼ਰਾਬ, ਸਪਰਿਟ ਤੇ ਗੈਰ ਕਾਨੂੰਨੀ ਢੰਗ ਨਾਲ ਕੀਤੇ ਜਾ ਰਹੇ ਨਜਾਇਜ਼ ਸ਼ਰਾਬ ਦੇ ਧੰਦੇ ਨੂੰ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜਿਲੇ ਭਰ ਅੰਦਰ ਪੁਲਿਸ ਵਿਭਾਗ ਵਲੋਂ ਨਸ਼ਾ ਵਿਰੋਧੀ ਮੁਹਿੰਮ ਚਲਾਈ ਜਾ ਰਹੀ ਹੈ। ਉਨਾਂ ਕਿਹਾ ਕਿ ਦਰਿਆ ਨੇੜਲੇ ਅਤੇ ਸਰਹੱਦੀ ਪਿੰਡਾਂ ਅੰਦਰ ਵੀ ਪੁਲਿਸ ਸਰਚ ਅਭਿਆਨ ਚਲਾ ਕੇ ਨਸ਼ਿਆ ਦਾ ਲੱਕ ਤੋੜਨ ਲਈ ਅਭਿਆਨ ਚਲਾਇਆ ਜਾ ਰਿਹਾ ਹੈ।
ਐਸ. ਐਸ. ਪੀ ਡਾ. ਸੋਹਲ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਅਭਿਆਨ ਵਿਚ ਪੁਲਿਸ ਦਾ ਸਹਿਯੋਗ ਕਰਨ ਅਤੇ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਦੀ ਇਤਲਾਹ ਦੇਣ। ਇਤਲਾਹ ਦੇਣ ਵਾਲੇ ਦਾ ਨਾਂਅ ਤੇ ਪਤਾ ਗੁਪਤ ਰੱਖਿਆ ਜਾਵੇਗਾ। ਉਨਾਂ ਕਿਹਾ ਕਿ ਨਸ਼ੇ ਸਾਡੇ ਸਮਾਜ ਵਿਚ ਬਹੁਤ ਵੱਡੀ ਬੁਰਾਈ ਹਨ ਅਤੇ ਇਸ ਨੂੰ ਖਤਮ ਕਰਨ ਲਈ ਸਾਨੂੰ ਸਾਰਿਆਂ ਨੂੰ ਹੰਭਲਾ ਮਾਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਖਿਲਾਫ ਇਹ ਕਾਰਵਾਈ ਇਸੇ ਤਰਾਂ ਜਾਰੀ ਰਹੇਗੀ।

About Author

Leave a Reply

Your email address will not be published. Required fields are marked *

You may have missed