ਵਿਆਹਾ ਪੁਰਬ ਮੋਕੇ ਬਾਬਾ ਬੁੱਧ ਸਿੰਘ,ਬਾਬਾ ਮਲਕਪੁਰ ,ਭਾਈ ਅਗਵਾਨ ਗੁਰਦੁਆਰਾ ਸ਼੍ਰੀ ਕੰਧ ਸਾਹਿਬ ਵਿਖੇ ਹੋਏ ਨਤਮਸਤਕ ਸ਼੍ਰੋਮਣੀ ਕਮੇਟੀ ਮੈਂਬਰ ਜੱਸਲ ਨੇ ਕੀਤਾ ਸਨਮਾਨਿਤ

ਬਟਾਲਾ 25 ਅਗਸਤ (ਦਮਨ ਪਾਲ ਸਿੰਘ) ਸਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਸਬੰਧ ਵਿੱਚ ਗੁਰਦੁਆਰਾ ਸ਼੍ਰੀ ਕੰਧ ਸਾਹਿਬ ਵਿਖੇ ਹੋਏ ਗੁਰਮਤਿ ਸਮਾਗਮ ਵਿੱਚ ਨਤਮਸਤਕ ਹੋਣ ਲਈ ਗੁਰਦੁਆਰਾ ਸ਼੍ਰੀ ਅੰਗੀਠਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਬੁੱਧ ਸਿੰਘ,ਬਾਬਾ ਸੁਖਵਿੰਦਰ ਸਿੰਘ ਮਲਕਪੁਰ ਮੁੱਖ ਸੇਵਾਦਾਰ ਗੁਰਦੁਆਰਾ ਤਪ ਅਸਥਾਨ ਮਲਕਪੁਰ,ਭਾਈ ਸੁਖਵਿੰਦਰ ਸਿੰਘ ਅਗਵਾਨ ਮੁੱਖ ਸੇਵਾਦਾਰ ਗੁਰਦੁਆਰਾ ਸ਼੍ਰੀ ਯਾਦਗਾਰ ਏ ਸ਼ਹੀਦਾਂ ਉਚੇਚੇ ਤੌਰ ਤੇ ਪਹੁੰਚੇ ।
ਧਾਰਮਿਕ ਸ਼ਖਸੀਅਤਾਂ ਬਾਬਾ ਬੁੱਧ ਸਿੰਘ,ਬਾਬਾ ਸੁਖਵਿੰਦਰ ਸਿੰਘ ਮਲਕਪੁਰ,ਭਾਈ ਸੁਖਵਿੰਦਰ ਸਿੰਘ ਅਗਵਾਨ ਨੂੰ ਨਤਮਸਤਕ ਹੋਣ ਉਪਰੰਤ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਲਕਾ ਬਟਾਲਾ ਜ: ਗੁਰਨਾਮ ਸਿੰਘ ਜੱਸਲ ਨੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਨਾਲ ਸਨਮਾਨਿਤ ਕੀਤਾ ।
ਇਸ ਮੌਕੇ ਬਾਬਾ ਬੁੱਧ ਸਿੰਘ, ਬਾਬਾ ਸੁਖਵਿੰਦਰ ਸਿੰਘ,ਭਾਈ ਸੁਖਵਿੰਦਰ ਸਿੰਘ ਅਗਵਾਨ ਤੇ ਮੈਂਬਰ ਸ਼੍ਰੋਮਣੀ ਕਮੇਟੀ ਜ: ਗੁਰਨਾਮ ਸਿੰਘ ਜੱਸਲ ਨੇ ਕਿਹਾ ਕਿ ਕਰੋਨਾ ਮਹਾਮਾਰੀ ਦੇ ਬਾਵਜੂਦ ਵਿਆਹ ਪੁਰਬ ਸਮਾਗਮਾਂ ਨੂੰ ਲੈਕੇ ਸੰਗਤਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ।ਉਨ੍ਹਾਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਪਾਵਨ ਪਵਿੱਤਰ ਦਿਹਾੜੇ ਦੀ ਮੁਬਾਰਕਬਾਦ ਦਿੱਤੀ ।
ਇਸ ਮੌਕੇ ਮੈਂਬਰ ਸ਼੍ਰੋਮਣੀ ਕਮੇਟੀ ਜ: ਗੁਰਨਾਮ ਸਿੰਘ ਜੱਸਲ ਤੋ ਇਲਾਵਾ ਸ: ਬਲਬੀਰ ਸਿੰਘ ਬਿੱਟੂ ਜਿਲਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ,ਸ: ਸੁਖਬੀਰ ਸਿੰਘ ਵਾਹਲਾ , ਸ: ਬਲਜੀਤ ਸਿੰਘ ਤਲਵੰਡੀ ਰਾਮਾ ਮੈਨੇਜਰ ਗੁਰਦੁਆਰਾ ਸ਼੍ਰੀ ਮੈਨੇਜਰ ਗੁਰਦੁਆਰਾ ਸ਼੍ਰੀ ਅੱਚਲ ਸਾਹਿਬ,ਸ: ਜਤਿੰਦਰਪਾਲ ਸਿੰਘ ਵਿੱਕੀ, ਸ: ਬਲਵੰਤ ਸਿੰਘ ਬਿਧੀਪੁਰ,ਸ:ਕੰਵਲਪ੍ਰੀਤ ਸਿੰਘ ਦੌਲਤਪੁਰ,ਸ: ਬਲਜਿੰਦਰ ਸਿੰਘ ਕੁਹਾੜ, ਸ: ਤਰਜਿੰਦਰ ਸਿੰਘ ਕਲੇਰ, ਸ: ਲਖਵਿੰਦਰ ਸਿੰਘ ਘੁੰਮਣ,ਸ: ਕੁਲਵਿੰਦਰ ਸਿੰਘ ਲਾਡੀ, ਸ: ਧੰਨਰਾਜ ਸਿੰਘ ਬਟਾਲਾ ਆਦਿ ਹਾਜ਼ਰ ਸਨ ।