ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ ਆਂਗਣਵਾੜੀ ਤੇ ਹੈਲਪਰ ਨੂੰ ਕੀਤਾ ਜਾਵੇ ਪੱਕਾ ਵਰਕਰਾਂ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ

ਬਟਾਲਾ 2 ਅਕਤੂਬਰ (ਦਮਨ ਬਾਜਵਾ)
ਬਟਾਲਾ ਵੱਲੋਂ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ ਤੇ ਬਲਾਕ ਅਤੇ ਜਿਲ੍ਹਾ ਪ੍ਰਧਾਨ ਕੁਲਮੀਤ ਕੌਰ ਕਰਵੱਲਆ ਦੀ ਅਗਵਾਈ ਹੇਠ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੇ ਪੁਤਲੇ ਬਣਾ ਕੇ ਫੂਕੇ ਗਏ। ਇਸ ਮੌਕੇ ਵੱਡੀ ਗਿਣਤੀ ਵਿਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਸ਼ਮੂਲੀਅਤ ਕੀਤੀ ਤੇ ਸਰਕਾਰ ਦੇ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਆਗੂਆਂ ਨੇ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਇਸ ਪਿਛਲੇ 45 ਸਾਲਾਂ ਤੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦਾ ਸ਼ੋਸ਼ਨ ਕਰ ਰਹੀਆਂ ਹਨ। ਲੰਬਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਵਰਕਰਾਂ ਤੇ ਹੈਲਪਰਾਂ ਨੂੰ ਸਰਕਾਰੀ ਮੁਲਾਜ਼ਮ ਨਹੀਂ ਐਲਾਨਿਆ ਗਿਆ। ਜ਼ਿਕਰਯੋਗ ਹੈ ਕਿ 2 ਅਕਤੂਬਰ 1975 ਨੂੰ ਕੇਂਦਰ ਸਰਕਾਰ ਨੇ ਆਈ, ਸੀ, ਡੀ, ਐਸ, ਸਕੀਮ ਤਹਿਤ ਸਾਰੇ ਦੇਸ਼ ਵਿਚ ਆਂਗਣਵਾੜੀ ਸੈਂਟਰਾਂ ਦੇ ਸ਼ੁਰੂਆਤ ਕੀਤੀ ਸੀ। ਓਹਨਾ ਕਿਹਾ ਕਿ ਪੰਜਾਬ ਸਰਕਾਰ ਪ੍ਰੀ ਨਰਸਰੀ ਟੀਚਰ ਦੀਆਂ ਪੋਸਟਾਂ ਭਰ ਰਹੀ ਹੈ ਤੇ ਸਾਡੀ ਮੰਗ ਹੈ ਕਿ ਇਨ੍ਹਾਂ ਪੋਸਟਾਂ ਦੇ ਪਹਿਲ ਦੇ ਆਧਾਰ ਤੇ ਵਰਕਰਾਂ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ। ਕਿਉਂਕਿ ਅਸੀਂ 45 ਸਾਲਾਂ ਤੋਂ 3 ਤੋਂ ਲੈ ਕੇ ਛੇ ਸਾਲ ਦੇ ਬੱਚਿਆਂ ਨੂੰ ਪ੍ਰੀ ਸਕੂਲ ਐਜੂਕੇਸ਼ਨ ਦੇ ਰਹੀਆਂ ਹਾ। ਬਹੁਤ ਸਾਰੀਆਂ ਵਰਕਰਾਂ ਉਚ ਵਿਦਿਆ ਪ੍ਰਾਪਤ ਹਨ ਤੇ ਡਿਗਰੀਆਂ ਡਿਪਲੋਮੇ ਕੀਤੇ ਹੋਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਪਹਿਲਾਂ ਕੋਝੀ ਚਾਲ ਚਲਦੀਆਂ ਪਹਿਲਾ ਆਂਗਣਵਾੜੀ ਸੈਂਟਰਾਂ ਦੇ ਬੱਚੇ ਸਰਕਾਰੀ ਨੇ ਖੋਹੇ ਤੇ ਹੁਣ ਨਰਸਰੀ ਟੀਚਰ ਦਾ ਦਰਜਾ ਵਰਕਰਾਂ ਨੂੰ ਨਹੀਂ ਦਿੱਤਾ ਜਾ ਰਿਹਾ। ਇਹ ਸਰਾਸਰ ਧੱਕਾ ਹੈ, ਪਰ ਜਿੰਨਾ ਚਿਰ ਵਰਕਰਾਂ ਤੇ ਹੈਲਪਰਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਨਹੀਂ ਮਿਲਦੇ ਜਥੇਬੰਦੀ ਇਸ ਦੇ ਖਿਲਾਫ ਆਪਣਾ ਸੰਘਰਸ਼ ਜਾਰੀ ਰੱਖੇਗੀ lਇਸ ਮੌਕੇ ਤੇ ਅਰਮਿੰਦਰਜੀਤ ਕੌਰ ਗੁਰਸ਼ਰਨਜੀਤ ਕੌਰ, ਜਤਿੰਦਰ ਕੌਰ, ਜਸਪਾਲ ਕੌਰ, ਬਲਜਿੰਦਰ ਕੌਰ, ਹਰਬੰਸ ਕੌਰ, ਜਸਵੰਤ ਕੌਰ, ਜਸਬੀਰ ਕੌਰ, ਕੁਲਵਿੰਦਰ ਕੌਰ, ਕੁਲਦੀਪ ਕੌਰ, ਹਰਦੀਪ ਕੌਰ, ਗੁਰਮੀਤ ਕੌਰ, ਮੀਨਾ, ਆਦੀ ਨੇ ਹਾਜ਼ਰ ਸਨ।