*ਪਾਵਰਕਾਮ ਸੀ.ਅੈੱਚ.ਬੀ ਠੇਕਾ ਕਾਮਿਆਂ ਦੀ ਸੂਬਾ ਕਮੇਟੀੰ ਦੀ ਹੋਈ ਮੀਟਿੰਗ*

*ਅਗਲੇ ਸੰਘਰਸ਼ ਦਾ ਅੈਲਾਨ ਕਰਦੇ ਹੋਏ 24 ਅਕਤੂਬਰ ਨੂੰ ਮੁੱਖ ਮੰਤਰੀ ਪੰਜਾਬ ਅਤੇ ਪ੍ਰਧਾਨ ਮੰਤਰੀ ਦੇ ਫੂਕੇ ਜਾਣ ਗਏ ਪੁੱਤਲੇ*

ਪੰਜਾਬ ਅਪ ਨਿਊਜ਼ : ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਬਲਿਹਾਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਪਿਛਲੇ ਸੰਘਰਸ਼ ਦਾ ਰਿਵਿਊ ਅਤੇ ਅਗਲੇ ਸੰਘਰਸ਼ ਬਾਰੇ ਵਿਚਾਰ ਵਟਾਦਰਾ ਕੀਤਾ ਗਿਆ । ਸੂਬਾ ਜਰਨਲ ਸਕੱਤਰ ਵਰਿੰਦਰ ਸਿੰਘ ਜੁਆਇੰਟ ਸਕੱਤਰ ਅਜੇ ਕੁਮਾਰ ਸੂਬਾ ਮੀਤ ਪ੍ਰਧਾਨ ਰਾਜੇਸ਼ ਕੁਮਾਰ ਨੇ ਦੱਸਿਆ ਕਿ ਪਾਵਰਕਾਮ ਸੀ ਐੱਚ ਬੀ ਠੇਕਾ ਕਾਮੇ ਛਾਂਟੀ ਦੀ ਨੀਤੀ ਰੱਦ ਕਰਨ ਕੱਢੇ ਕਾਮੇ ਬਹਾਲ ਕਰਨ ਹਾਦਸਾ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਨੌਕਰੀ ਦਾ ਪ੍ਰਬੰਧ ਕਰਨ ਸੀ ਐੱਚ ਬੀ ਠੇਕਾ ਕਾਮੇ ਨੂੰ ਵਿਭਾਗ ਚ ਲੈ ਕੇ ਰੈਗੂਲਰ ਕਰਨ ਅਤੇ ਹੋਰ ਮੰਗ ਪੱਤਰ ਵਿੱਚ ਦਰਜ ਮੰਗਾਂ ਬਾਰੇ ਲਗਾਤਾਰ ਪਰਿਵਾਰਾਂ ਅਤੇ ਬੱਚਿਆਂ ਸਮੇਤ ਸੰਘਰਸ਼ ਕਰ ਰਹੇ ਹਨ ਅੱਜ ਦੀ ਮੀਟਿੰਗ ਵਿੱਚ ਇੱਕ ਅਕਤੂਬਰ ਅਤੇ ਪੰਜ ਤੇ ਛੇ ਅਕਤੂਬਰ ਦੇ ਦਿੱਤੇ ਧਰਨੇ ਦਾ ਰਿਵਿਊ ਅਤੇ ਮੀਟਿੰਗਾਂ ਵਿੱਚ ਹੋਈ ਗੱਲਬਾਤ ਆਗੂਆਂ ਨਾਲ ਸਾਂਝੀ ਕੀਤੀ ਗਈ ਅਤੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ ਤੇ 13 ਅਕਤੂਬਰ ਨੂੰ ਸ਼ਾਹੀ ਸ਼ਹਿਰ ਪਟਿਆਲਾ ਵਿਖੇ ਦਿੱਤੇ ਧਰਨੇ ਤੋਂ ਬਾਅਦ ਅਤੇ ਸਰਕਾਰ ਨਾਲ ਹੋਈ ਮੀਟਿੰਗ ਵਿੱਚ ਗੱਲਬਾਤ ਬਾਰੇ ਆਗੂਆਂ ਨਾਲ ਸਾਝੀ ਕੀਤੀ ਗਈ । ਸੂਬਾ ਪ੍ਰਧਾਨ ਬਲਿਹਾਰ ਸਿੰਘ ਨੇ ਦੱਸਿਆ ਕਿ ਕੇਂਦਰ ਦੀ ਸਰਕਾਰ ਅਤੇ ਪੰਜਾਬ ਸਰਕਾਰ ਠੇਕਾ ਕਾਮਿਆਂ ਨੂੰ ਵਿਭਾਗ ਚ ਰੈਗੂਲਰ ਕਰਨ ਦੀ ਥਾਂ ਛਾਂਟੀਆਂ ਕਰਨ ਦੇ ਰਾਹ ਤੇ ਤੁਰੀ ਹੋਈ ਹੈ ਸਾਰੇ ਹੀ ਵਿਭਾਗਾਂ ਦਾ ਨਿੱਜੀਕਰਨ ਕਰ ਪ੍ਰਾਈਵੇਟ ਕੰਪਨੀਆਂ ਅਤੇ ਵੱਡੇ ਵੱਡੇ ਸਰਮਾਏਦਾਰਾਂ ਦੇ ਹੱਥ ਸੌਂਪਿਆ ਜਾ ਰਿਹਾ ਹੈ ਖੇਤੀ ਆਰਡੀਨੈੱਸ ਬਿੱਲ, ਬਿਜਲੀ ਬਿੱਲ 2020, ਕਿਰਤ ਕਾਨੂੰਨਾਂ ਵਿੱਚ ਕੀਤੀ ਜਾ ਰਹੀ ਛੇੜ-ਛਾੜ ਖਿਲਾਫ਼ ਅਤੇ ਦਾ ਪੰਜਾਬ ਐਡਹਾਕ ਡੇਲੀਵੇਜ ਟੈਂਪਰੇਰੀ ਵਰਕ ਚਾਰਜ ਆਊਟ ਸੋਰਸਿੰਗ ਇੰਪਲਾਈਜ਼ ਵੈੱਲਫੇਅਰ ਐਕਟ 2016 ਨੂੰ ਲਾਗੂ ਕਰਵਾਉਣ ਅਤੇ ਰਹਿੰਦੀਆਂ ਕੈਟਾਗਰੀਆਂ ਨੂੰ ਐਕਟ ਵਿੱਚ ਸ਼ਾਮਿਲ ਕਰਵਾਉਣ ਅਤੇ ਠੇਕਾ ਕਾਮਿਆਂ ਦੀਆਂ ਛਾਟੀਆਂ ਬੰਦ ਕਰਵਾਉਣ ਲਈ ਸਮੂਹ ਵਿਭਾਗਾਂ ਦੇ ਠੇਕਾ ਕਾਮਿਆਂ ਵੱਲੋਂ ਸੰਘਰਸ਼ ਵਿੱਢਿਆ ਜਾ ਰਿਹਾ ਹੈ ਤ੍ਰਿਪਤ ਬਾਜਵਾ ਕੈਬਨਿਟ ਮੰਤਰੀ ਨਾਲ ਹੋਈ ਮੀਟਿੰਗ ਰਹੀ ਬੇਸਿੱਟਾ ਕਾਰਨ ਅਤੇ ਵਾਅਦਿਆ ਤੋਂ ਭੱਜੀ ਕੇੰਦਰ ਅਤੇ ਸੂਬਾ ਸਰਕਾਰ ਦੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ ਤੇ 23 ਅਕਤੂਬਰ ਨੂੰ ਪੁਤਲੇ ਤਿਆਰ ਕਰਨ 24 ਅਕਤੂਬਰ ਨੂੰ ਮੁੱਖ ਮੰਤਰੀ ਪੰਜਾਬ ਅਤੇ ਪ੍ਰਧਾਨ ਮੰਤਰੀ ਦੇ ਪੁਤਲੇ ਫੂਕੇ ਜਾਣਗੇ ਜਿਸ ਵਿੱਚ ਸੀ ਐੱਚ ਬੀ ਠੇਕਾ ਕਾਮੇ ਵੱਡੀ ਪੱਧਰ ਤੇ ਸ਼ਮੂਲੀਅਤ ਕਰਨਗੇ ਅਤੇ ਕਿਰਤ ਕਮਿਸ਼ਨਰ ਪੰਜਾਬ ਮੁਹਾਲੀ ਅਤੇ ਪਾਵਰਕੌਮ ਮੈਨੇਜਮੈਂਟ ਖਿਲਾਫ ਚੱਲ ਰਹੇ ਸੰਘਰਸ਼ ਖਿਲਾਫ 25 ਅਕਤੂਬਰ ਨੂੰ ਸੂਬਾ ਵਰਕਿੰਗ ਦੀ ਮੀਟਿੰਗ ਕਰ ਅਗਲੇ ਸੰਘਰਸ਼ ਦਾ ਅੈਲਾਨ ਕਰਨ ਗਏ ।

Leave a Reply

Your email address will not be published. Required fields are marked *

You may have missed