ਕੈਪਟਨ ਅਮਰਿੰਦਰ ਸਿੰਘ ਹੀ ਹੈ ਪੰਜਾਬ ਦਾ ਅਸਲ ਕੈਪਟਨ -ਸੰਨੀ ਸ਼ੈਰੀ

0

ਬਟਾਲਾ 23 ਅਕਤੂਬਰ (ਦਮਨ ਬਾਜਵਾ): ਮੋਦੀ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ  ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ  ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸ਼ੈਸ਼ਨ ਦੌਰਾਨ ਰੱਦ ਕਰਕੇ ਇਤਿਹਾਸਕ ਫੈਸਲਾ ਲਿਆ ਹੈ। ਜਿਸ ਨਾਲ ਉਨ੍ਹਾਂ ਨੇ ਪੰਜਾਬ ਦੀ ਆਰਥਿਕਤਾ ਅਤੇ ਕਿਸਾਨੀ ਨੂੰ ਬਚਾਉਣ ਵਿਚ ਅਹਿਮ ਯੋਗਦਾਨ ਪਾਇਆ ਹੈ। ਇਹ ਗੱਲ ਜ਼ਿਲ੍ਹਾ ਬਟਾਲਾ ਸ਼ਹਿਰ ਦੇ ਲੋਕ ਸਭਾ ਜਰਨਲ ਸੈਕਟਰੀ ਯੂਥ ਕਾਂਗਰਸ ਜ਼ਿਲ੍ਹਾ ਗੁਰਦਾਸਪੁਰ (ਸੰਨੀ ਸ਼ੈਰੀ) ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ। ਉਹਨਾਂ ਨੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਫੈਸਲੇ ਸਿਰਫ ਪੰਜਾਬ ਦੇ ਹੀ ਨਹੀਂ ਦੇਸ਼ ਦੇ ਹਰ ਕਿਸਾਨ ਦਾ ਦਿਲ ਜਿੱਤ ਲਿਆ ਹੈ। ਇਸ ਨਾਲ ਪੰਜਾਬ ਵਿੱਚ ਕਿਸਾਨ ਹਿਤੈਸ਼ੀ ਹੋਣ ਦੀ ਕਾਵਾਂ ਰੌਲੀ  ਪਾਉਣ ਵਾਲੀਆਂ ਸਾਰੀਆਂ ਵਿਰੋਧੀ ਪਾਰਟੀਆਂ ਨੂੰ ਚਿੱਤ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਕਿਸਾਨਾਂ ਦੇ ਅਸਲ ਕੈਪਟਨ ਹਨ। ਜਿਨ੍ਹਾਂ ਨੇ ਆਪਣੀ ਪਹਿਲੀ ਸਰਕਾਰ ਦੌਰਾਨ 2004 ਵਿਚ ਪਾਣੀਆਂ ਦੇ ਮਾਮਲੇ ਵਿਚ ਸਟੈਂਡ ਲਿਆ ਸੀ। ਤੇ ਤਾ ਕੈਪਟਨ ਨੂੰ ਪੰਜਾਬ ਦੇ ਲੋਕਾਂ ਵੱਲੋਂ ਪਾਣੀਆਂ ਦਾ ਰਾਖਾ ਖ਼ਤਾਬ ਨਾਲ ਨਿਵਾਜਿਆ ਗਿਆ ਸੀ, ਅਤੇ ਹੁਣ ਵੀ ਕੈਪਟਨ ਸਰਕਾਰ ਨੇ ਕਿਸਾਨਾਂ ਦੇ ਹੱਕ ਵਿੱਚ ਸਟੈਂਡ ਲੈ ਕੇ ਕਿਸਾਨ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ ਹੈ। ਜਿਸ ਦੇ ਚਲਦਿਆਂ ਕੈਪਟਨ ਅਮਰਿੰਦਰ ਸਿੰਘ ਨੂੰ ਹੁਣ ਪੰਜਾਬ ਦੇ ਲੋਕ ਕਿਸਾਨਾਂ ਦਾ ਰਾਖਾ ਖਿਤਾਬ ਦਿੱਤਾ ਜਾਵੇਗਾ

About Author

Leave a Reply

Your email address will not be published. Required fields are marked *

You may have missed