ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਰਾਵੀਨੰਦਨ ਸਿੰਘ ਨੇ ਵੱਖ ਵੱਖ ਪਿੰਡਾਂ ਦੇ ਸਰਪੰਚਾਂ ਨਾਲ ਕੀਤੀ ਮੀਟਿੰਗ

ਬਟਾਲਾ 6 ਨਵੰਬਰ (ਦਮਨ ਪਾਲ ਸਿੰਘ) ਬਲਾਕ ਬਟਾਲਾ ਫਤਿਹਗੜ੍ਹ ਚੂੜੀਆਂ ਸਰਪੰਚ ਸਾਹਿਬਾਨਾਂ ਨਾਲ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਰਾਵੀਨੰਦਨ ਸਿੰਘ ਨੇ ਵੱਖ ਵੱਖ ਪਿੰਡਾਂ ਦੇ ਸਰਪੰਚਾਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਮਾਰਟ ਵਿਲੇਜ ਕੰਪੇਨ ਤਹਿਤ ਪਿੰਡਾਂ ਦਾ ਸਰਬ ਪੱਖੀ ਵਿਕਾਸ ਕੀਤਾ ਜਾ ਰਿਹਾ ਹੈ ਅਤੇ ਇਸ ਵਿੱਚ ਵਿਕਾਸ ਕਾਰਜਾਂ ਲਈ ਫੰਡ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਉਨ੍ਹਾਂ ਕਿਹਾ ਕਿ ਪਿੰਡਾਂ ਦੀ ਨੁਹਾਰ ਬਦਲਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ਦੀ ਪਾਲਣਾ ਕਰਦਾ ਹੋਇਆ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ ਵੱਖ ਪਿੰਡਾਂ ਨੂੰ ਸਮਾਰਟ ਬਣਾਉਣ ਵਾਸਤੇ ਕੋਈ ਕਸਰ ਨਹੀਂ ਛੱਡੀ ਜਾਵੇਗੀ ਉਨ੍ਹਾਂ ਨੇ ਕਿਹਾ ਕਿ ਕੈਬਨਿਟ ਮੰਤਰੀ ਸ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵਿਕਾਸ ਮੰਤਰੀ ਪੰਜਾਬ ਇਸ ਮੌਕੇ ਚੇਅਰਮੈਨ ਨੇ ਇਹ ਵੀ ਦੱਸਿਆ ਕਿ ਪਿੰਡਾਂ ਵਿੱਚ ਖੇਡ ਮੈਦਾਨ ਸੀਵਰੇਜ ਗਲੀਆਂ ਨਾਲੀਆਂ ਤੋਂ ਇਲਾਵਾ ਜਿੰਮ ਪਿੰਡਾਂ ਵਿੱਚ ਲਗਾਏ ਜਾਣਗੇ ਉਨ੍ਹਾਂ ਕਿਹਾ ਕਿ ਕੀ ਇਹ ਜੋ ਪੰਜਾਬ ਸਰਕਾਰ ਕੈਪਟਨ ਸਰਕਾਰ ਦਾ ਸੁਪਨਾ ਸੀ ਉਸ ਨੂੰ ਛੇਤੀ ਹੀ ਪੂਰਾ ਕੀਤਾ ਜਾਵੇਗਾ ਇਸ ਮੌਕੇ ਤੇ ਪਿੰਡ ਧੁੱਪਸੜੀ ਸਰਪੰਚ ਬਲਜਿੰਦਰ ਕੌਰ ਸੁਖਵਿੰਦਰ ਸਿੰਘ ਸੋਨੂੰ ਬਾਜਵਾ ਕੰਵਲਜੀਤ ਕੌਰ ਸਰਬਜੀਤ ਕੌਰ ਪ੍ਰੀਤਮ ਬਾਜਵਾ ਮਨਜੀਤ ਸਿੰਘ ਜੋਤੀ ਹਰਸੀਆਂ ਸਰਪੰਚ ਬਿੱਟੂ ਦਿਆਲਗਡ਼੍ਹ ਤੋਂ ਇਲਾਵਾ ਹਲਕਾ ਫ਼ਤਹਿਗੜ੍ਹ ਚੂੜੀਆਂ ਅਤੇ ਬਟਾਲਾ ਦੇ 90 ਸਰਪੰਚਾਂ ਨਾਲ ਮੀਟਿੰਗ ਕੀਤੀ ਗਈ

Leave a Reply

Your email address will not be published. Required fields are marked *