ਸ੍ਰੀ ਗੁਰੂ ਨਾਨਕ ਦੇਵ ਜੀ ਦਾ 551 ਵਾਂ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਮਨਾਇਆ ਜਾਵੇਗਾ ਕੱਲ – ਮੈਨੇਜਰ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ

ਫੋਟੋ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ
ਬਟਾਲਾ 28 ਨਵੰਬਰ (ਦਮਨ ਬਾਜਵਾ)
ਜਗਤ ਗੁਰੂ ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਕੱਲ 30 ਨਵੰਬਰ ਦਿਨ ਸੋਮਵਾਰ ਨੂੰ ਬਹੁਤ ਹੀ ਸ਼ਰਧਾ ਸਤਿਕਾਰ ਨਾਲ ਮਨਾਇਆ ਜਾਵੇਗਾ।ਉਕਤ ਜਾਣਕਾਰੀ ਸ੍ਰ ਗੁਰਤਿੰਦਰ ਪਾਲ ਸਿੰਘ ਕਾਦੀਆਂ ਮੈਨੇਜਰ ਗੁਰਦੁਆਰਾ ਸ੍ਰੀ ਕੰਧ ਸਾਹਿਬ ਬਟਾਲਾ ਨੇ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਦੀ ਖੁਸ਼ੀ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਰੱਖੇ ਗਏ। ਮੈਨੇਜਰ ਨੇ ਦੱਸਿਆ ਕਿ ਕੱਲ 30 ਨਵੰਬਰ ਦਿਨ ਸੋਮਵਾਰ ਨੂੰ ਸਵੇਰੇ 9-30 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਉਪਰੰਤ ਸਵੇਰ ਤੋਂ ਰਾਤ 8-00 ਵਜੇ ਤੱਕ ਧਾਰਮਿਕ ਦੀਵਾਨ ਸਜਾਏ ਜਾਣਗੇ। ਮੈਨੇਜਰ ਨੇ ਦੱਸਿਆ ਕਿ ਇਸ ਮੌਕੇ ਤੇ ਹਜ਼ੂਰੀ ਰਾਗੀ ਜਥੇ, ਕਵੀਸ਼ਰ ਜਥੇ, ਕਥਾਵਾਚਕ ਵਿਸ਼ੇਸ਼ ਤੌਰ ਤੇ ਪਹੁੰਚ ਕੇ ਹਰ ਜਸ ਗੁਰਬਾਣੀ ਦਾ ਮਨੋਹਰ ਕੀਰਤਨ ਅਤੇ ਇਤਿਹਾਸ ਸਰਵਣ ਕਰਵਾ ਕੇ ਸੰਗਤਾਂ ਨੂੰ ਗੁਰ ਸ਼ਬਦ ਨਾਲ ਜੌੜਣਗੇ। ਉਹਨਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਵਾਸਤੇ ਲੰਗਰ ਅਤੁੱਟ ਵਰਤਾਇਆ ਜਾਵੇਗਾ। ਗੁਰਦੁਆਰਾ ਸਾਹਿਬ ਵਿਖੇ ਦੀਪਮਾਲਾ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਇਸ ਮੌਕੇ ਤੇ ਰਾਤ 7-00 ਵਜੇ ਆਤਸ਼ਬਾਜੀ ਚਲਾਈ ਜਾਵੇਗੀ ਮੈਨੇਜਰ ਗੁਰਤਿੰਦਰ ਪਾਲ ਸਿੰਘ ਨੇ ਸਮੂਹ ਸੰਗਤਾਂ ਨੂੰ ਗੁਰਦੁਆਰਾ ਸਾਹਿਬ ਵਿਖੇ ਪਰਿਵਾਰਾਂ ਸਮੇਤ ਨਤਮਸਤਕ ਹੋਣ ਦੀ ਬੇਨਤੀ ਕੀਤੀ।