ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਅਤੇ ਸਮੂਹ ਸੰਗਤਾਂ ਨੇ ਕਿਸਾਨਾਂ ਦੇ ਸੰਘਰਸ਼ ਦੀ ਚੜ੍ਹਦੀ ਕਲਾ ਤੇ ਕਾਮਯਾਬੀ ਦੀ ਕੀਤੀ ਅਰਦਾਸ।

ਬਟਾਲਾ 7 ਦਿਸੰਬਰ (ਦਮਨ ਬਾਜਵਾ)
ਕਿਸਾਨ ਦੇਸ਼ ਦਾ ਅੰਨਦਾਤਾ ਹੈ ਗੁਰੂ ਦੀ ਅਪਾਰ ਕਿਰਪਾ ਸਦਕਾ ਕਿਸਾਨਾਂ ਦੀ ਜਿੱਤ ਯਕੀਨੀ ਹੋਵੇਗੀ – ਜਥੇਦਾਰ ਗੋਰਾ
ਜਗਤ ਗੁਰੂ ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਅਸਥਾਨ ਇਤਿਹਾਸਕ ਗੁਰਦੁਆਰਾ ਸ੍ਰੀ ਕੰਧ ਸਾਹਿਬ ਬਟਾਲਾ ਵਿਖੇ ਬੀਬੀ ਜਗੀਰ ਕੌਰ ਬੇਗੋਵਾਲ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਜਥੇਦਾਰ ਗੁਰਨਾਮ ਸਿੰਘ ਜੱਸਲ ਮੈਂਬਰ ਸ਼੍ਰੋਮਣੀ ਕਮੇਟੀ ਦੀ ਅਗਵਾਈ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਵੱਲੋਂ ਦਿੱਲੀ ਵਿਖੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਦੀ ਚੜ੍ਹਦੀ ਕਲ੍ਹਾ ਅਤੇ ਕਾਮਯਾਬੀ ਦੀ ਅਰਦਾਸ ਵਾਸਤੇ ਅਰਦਾਸ ਸਮਾਗਮ ਕਰਵਾਇਆ ਗਿਆ।
ਗੁਰਦੁਆਰਾ ਸਾਹਿਬ ਵਿਖੇ ਭਾਈ ਬਲਹਾਰ ਸਿੰਘ ਹਜ਼ੂਰੀ ਰਾਗੀ ਜਥਾ ਅਤੇ ਭਾਈ ਜਸਵਿੰਦਰ ਸਿੰਘ ਹਜ਼ੂਰੀ ਰਾਗੀ ਜਥਾ ਨੇ ਹਰ ਜਸ ਗੁਰਬਾਣੀ ਦਾ ਮਨੋਹਰ ਕੀਰਤਨ ਅਤੇ ਵਾਹਿਗੁਰੂ ਦਾ ਸਿਮਰਨ ਕਰਕੇ ਸੰਗਤਾਂ ਨੂੰ ਗੁਰ ਸ਼ਬਦ ਨਾਲ ਜੋੜਿਆ।
ਇਸ ਮੌਕੇ ਤੇ ਸ਼੍ਰੋਮਣੀ ਕਮੇਟੀ ਹਲਕਾ ਬਟਾਲਾ ਤੋਂ ਧਾਰਮਿਕ ਨੁਮਾਇੰਦਗੀ ਕਰ ਰਹੇ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਜਥੇਦਾਰ ਗੁਰਨਾਮ ਸਿੰਘ ਜੱਸਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਸ਼ੇਸ਼ ਤੌਰ ਤੇ ਪਹੁੰਚ ਕੇ ਨਤਮਸਤਕ ਹੋਏ। ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਿੱਤੇ ਸਿਧਾਂਤ ਦੇ ਇਤਿਹਾਸ ਅਤੇ ਸਿੱਖ ਕੌਮ ਦੀ ਸ਼ਹਾਦਤਾਂ ਭਰੇ ਇਤਿਹਾਸ ਤੋਂ ਸੰਗਤਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਕਿਸਾਨ ਦੇਸ਼ ਦਾ ਅੰਨਦਾਤਾ ਹੈ। ਜਥੇਦਾਰ ਗੋਰਾ ਨੇ ਇਸ ਮੌਕੇ ਤੇ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਕਿਸਾਨਾਂ ਦੇ ਹੱਕ ਵਿੱਚ ਫੈਸਲਾ ਲੈ ਕੇ ਕਾਲੇ ਕਾਨੂੰਨ ਵਾਪਸ ਲੈਣ ਦੀ ਪੁਰਜ਼ੋਰ ਸ਼ਬਦਾਂ ਵਿੱਚ ਅਪੀਲ ਕੀਤੀ। ਜਥੇਦਾਰ ਗੋਰਾ ਨੇ ਕਿਸਾਨਾਂ ਵੱਲੋਂ ਦਿੱਲੀ ਵਿਖੇ ਕੀਤੇ ਜਾ ਰਹੇ ਸੰਘਰਸ਼ ਦੀ ਹਮਾਇਤ ਦਾ ਸਹਿਯੋਗ ਦੇਣ ਦੀ ਸੰਗਤਾਂ ਨੂੰ ਅਪੀਲ ਕਰਦਿਆਂ ਕਿਸਾਨਾਂ, ਕੀਰਤੀਆਂ ਆਦਿ ਵਰਗਾ ਦੀ ਚੜ੍ਹਦੀ ਕਲਾ ਤੇ ਕਾਮਯਾਬੀ ਦੀ ਅਰਦਾਸ ਕੀਤੀ।
ਜਥੇਦਾਰ ਗੁਰਨਾਮ ਸਿੰਘ ਜੱਸਲ ਮੈਂਬਰ ਸ਼੍ਰੋਮਣੀ ਕਮੇਟੀ ਨੇ ਸੰਗਤਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਕਿਸਾਨਾਂ ਵੱਲੋਂ ਕੀਤਾ ਜਾ ਰਿਹਾ ਸੰਘਰਸ਼ ਵਾਜਬ ਹੈ ਅਤੇ ਇਸ ਸੰਘਰਸ਼ ਦੀ ਜਿੱਤ ਯਕੀਨੀ ਹੈ। ਜਥੇਦਾਰ ਜੱਸਲ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਹਿੱਤਾਂ ਵਿੱਚ ਫੈਸਲਾ ਕਰਨ ਦੀ ਅਪੀਲ ਕੀਤੀ।
ਸਮਾਗਮ ਦੀ ਸਮਾਪਤੀ ਮੌਕੇ ਭਾਈ ਗੁਰਿੰਦਰ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਸ੍ਰੀ ਕੰਧ ਸਾਹਿਬ ਨੇ ਕਿਸਾਨਾਂ ਵੱਲੋਂ ਦਿੱਲੀ ਵਿਖੇ ਕੀਤੇ ਜਾ ਰਹੇ ਸੰਘਰਸ਼ ਦੀ ਚੜ੍ਹਦੀ ਕਲਾ ਤੇ ਕਾਮਯਾਬੀ ਦੀ ਅਤੇ ਭਾਰਤ ਸਰਕਾਰ ਨੂੰ ਕਿਸਾਨਾਂ ਖਿਲਾਫ ਬਣਾਏ ਕਾਲੇ ਕਾਨੂੰਨ ਵਾਪਸ ਲੈਣ ਲਈ ਸਮਤ ਬਖਸ਼ਣ ਦੀ ਅਰਦਾਸ ਕੀਤੀ ਉਪਰੰਤ ਹੁਕਮਨਾਮਾ ਸੰਗਤਾਂ ਨੂੰ ਸਰਵਣ ਕਰਵਾਇਆ।
ਇਸ ਮੌਕੇ ਤੇ ਸ੍ਰ ਗੁਰਤਿੰਦਰ ਪਾਲ ਸਿੰਘ ਕਾਦੀਆਂ ਮੈਨੇਜਰ ਗੁਰਦੁਆਰਾ ਸ੍ਰੀ ਕੰਧ ਸਾਹਿਬ ਬਟਾਲਾ,ਸ੍ਰ ਦਵਿੰਦਰ ਸਿੰਘ ਲਾਲੀ ਬਾਜਵਾ ਮੈਨੇਜਰ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਸਤਿਕਰਤਾਰੀਆਂ, ਐਡਵੋਕੇਟ ਰਜਿੰਦਰ ਸਿੰਘ ਪਦਮ ਪ੍ਰਧਾਨ ਸੁਖਮਨੀ ਸਾਹਿਬ ਸੇਵਾ ਸੁਸਾਇਟੀ,ਸ੍ਰ ਪਲਵਿੰਦਰ ਸਿੰਘ ਲੰਬੜਦਾਰ,ਸਮਾਜ ਸੇਵੀ ਮਾਸਟਰ ਜੋਗਿੰਦਰ ਸਿੰਘ ਅੱਚਲੀ ਗੇਟ,ਸ੍ਰ ਕਰਤਾਰ ਸਿੰਘ ਇੰਸਪੈਕਟਰ,ਸ੍ਰ ਕੁਲਵੰਤ ਸਿੰਘ ਐਮ ਸੀ,ਸ੍ਰ ਜਗਤਾਰ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ,ਸ੍ਰ ਸਰਬਜੀਤ ਸਿੰਘ ਪ੍ਰਧਾਨ ਸਿੱਖ ਸਟੂਡੈਂਟ ਫੈਡਰੇਸ਼ਨ,ਸ੍ਰ ਸੁਖਵਿੰਦਰ ਸਿੰਘ ਜ਼ਿਲ੍ਹਾ ਜਨਰਲ ਸਕੱਤਰ ਫੈਡਰੇਸ਼ਨ,ਸ੍ਰ ਬਾਵਾ ਸਿੰਘ,ਸ੍ਰ ਸਵਿੰਦਰ ਸਿੰਘ ਭਾਗੋਵਾਲੀਆ, ਗਿਆਨੀ ਹਰਬੰਸ ਸਿੰਘ ਹੰਸਪਾਲ, ਬਾਬਾ ਅਮੋਲਕ ਸਿੰਘ ਕਾਰ ਸੇਵਾ ਖਡੂਰ ਸਾਹਿਬ ਵਾਲੇ,ਸ੍ਰ ਮਲਕੀਅਤ ਸਿੰਘ ਹੈਪੀ, ਭਾਈ ਕੁਲਵੰਤ ਸਿੰਘ ਗ੍ਰੰਥੀ, ਭਾਈ ਸੁਖਪਾਲ ਸਿੰਘ ਗ੍ਰੰਥੀ,ਸ੍ਰ ਗੁਰਿੰਦਰ ਸਿੰਘ ਸੈਦਪੁਰ,ਸ੍ਰ ਬਲਜਿੰਦਰ ਸਿੰਘ ਲੱਧਾ ਮੁੰਡਾ,ਸ੍ਰ ਗੁਰਪ੍ਰੀਤ ਸਿੰਘ ਕੋਠਾ,ਸ੍ਰ ਪਰਮਿੰਦਰ ਸਿੰਘ ਜੰਡੂ,ਸ੍ਰ ਦਵਿੰਦਰ ਸਿੰਘ ਕਾਜਮਪੁਰ,ਸ੍ਰ ਕੰਵਲਜੀਤ ਸਿੰਘ ਬਾਜਵਾ,ਸ੍ਰ ਗੁਰਮੁੱਖ ਸਿੰਘ ਕਾਦੀਆਂ,ਸ੍ਰ ਭਗਤ ਪਾਲ ਸਿੰਘ,ਸ੍ਰ ਲੱਖਾ ਸਿੰਘ,ਸ੍ਹ ਅਮਰਜੀਤ ਸਿੰਘ ਲਾਲੀ,ਸ੍ਰ ਇੰਦਰਜੀਤ ਸਿੰਘ,ਸ੍ਰ ਬਲਵੰਤ ਸਿੰਘ,ਸ੍ਰ ਜਗਦੀਪ ਸਿੰਘ ਆਦਿ ਸੰਗਤਾਂ ਨੇ ਨਤਮਸਤਕ ਹੋ ਕੇ ਅਰਦਾਸ ਕੀਤੀ।