ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਮਾਤਾ ਗੁਜਰੀ ਜੀ ਤੇ ਚਾਰ ਸਾਹਿਬਜ਼ਾਦਿਆਂ ਅਤੇ ਸਮੂਹ ਸ਼ਹੀਦ ਸਿੰਘਾਂ ਦਾ ਸ਼ਹੀਦੀ ਦਿਹਾੜਾ ਸ਼੍ਰੋਮਣੀ ਕਮੇਟੀ ਵੱਲੋਂ ਸ਼ਰਧਾ ਸਤਿਕਾਰ ਨਾਲ ਮਨਾਇਆ ਗਿਆ।

0

ਬਟਾਲਾ 27 ਦਿਸੰਬਰ (ਦਮਨ ਬਾਜਵਾ)
ਸ਼ਹੀਦੀ ਸਮਾਗਮ ਮੌਕੇ ਸੰਗਤਾਂ ਨੇ ਮੂਲ ਮੰਤਰ ਦਾ ਪਾਠ ਤੇ ਗੁਰਮੰਤਰ ਦਾ ਜਾਪ ਕਰਕੇ ਗੁਰਬਾਣੀ ਦਾ ਮਨੋਹਰ ਕੀਰਤਨ ਸਰਵਣ ਕੀਤਾ।

ਸ਼ਹੀਦੀ ਦਿਹਾੜੇ ਮੌਕੇ ਸੰਗਤਾਂ ਨੇ ਕਿਸਾਨਾਂ ਦੀ ਚੜ੍ਹਦੀ ਕਲਾ ਅਤੇ ਕਾਮਯਾਬੀ ਦੀ ਅਰਦਾਸ ਕੀਤੀ

ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਅਸਥਾਨ ਇਤਿਹਾਸਕ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਸਰਬੰਸਦਾਨੀ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਮਾਤਾ ਗੁਜਰੀ,ਚਾਰ ਸਾਹਿਬਜ਼ਾਦਿਆਂ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ, ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਜੀ, ਸਾਹਿਬਜ਼ਾਦਾ ਬਾਬਾ ਜੋਰਾਵਰ ਸਿੰਘ ਜੀ, ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਜੀ ਅਤੇ ਸਮੂਹ ਸ਼ਹੀਦਾਂ ਦਾ ਸ਼ਹੀਦੀ ਦਿਹਾੜਾ ਬਹੁਤ ਹੀ ਸ਼ਰਧਾ ਸਤਿਕਾਰ ਨਾਲ ਮਨਾਇਆ ਗਿਆ।
ਇਸ ਮੌਕੇ ਤੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਅਤੇ ਬੀਬੀ ਜਗੀਰ ਕੌਰ ਬੇਗੋਵਾਲ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੋਏ ਆਦੇਸ਼ਾਂ ਦੀ ਪਾਲਣਾ ਕਰਦਿਆਂ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਜਥੇਦਾਰ ਗੁਰਨਾਮ ਸਿੰਘ ਜੱਸਲ ਮੈਂਬਰ ਸ਼੍ਰੋਮਣੀ ਕਮੇਟੀ ਦੀ ਰਹਿਨੁਮਾਈ ਹੇਠ ਸ਼ਹੀਦੀ ਸਮਾਗਮ ਕਰਵਾ ਕੇ ਸਮੂਹ ਸੰਗਤਾਂ ਅਤੇ ਗੁਰਦੁਆਰਾ ਸਾਹਿਬ ਦੇ ਸਮੁੱਚੇ ਸਟਾਫ ਨੇ ਮੂਲ ਮੰਤਰ ਦਾ ਪਾਠ ਤੇ ਗੁਰਮੰਤਰ ਦਾ ਜਾਪ ਕਰਕੇ ਹਰ ਜਸ ਗੁਰਬਾਣੀ ਦਾ ਮਨੋਹਰ ਕੀਰਤਨ ਸਰਵਣ ਕੀਤਾ।
ਭਾਈ ਬਲਹਾਰ ਸਿੰਘ ਹਜ਼ੂਰੀ ਰਾਗੀ ਜਥਾ ਗੁਰਦੁਆਰਾ ਸ੍ਰੀ ਕੰਧ ਸਾਹਿਬ ਅਤੇ ਭਾਈ ਜਸਵਿੰਦਰ ਸਿੰਘ ਹਜ਼ੂਰੀ ਰਾਗੀ ਜਥਾ ਗੁਰਦੁਆਰਾ ਸ੍ਰੀ ਕੰਧ ਸਾਹਿਬ ਆਦਿ ਕੀਰਤਨੀ ਜਥਿਆਂ ਨੇ ਹਰ ਜਸ ਗੁਰਬਾਣੀ ਦਾ ਮਨੋਹਰ ਕੀਰਤਨ ਕਰਕੇ ਸੰਗਤਾਂ ਨੂੰ ਗੁਰ ਸ਼ਬਦ ਨਾਲ ਜੋੜਿਆ। ਭਾਈ ਗੁਰਵਿੰਦਰ ਸਿੰਘ ਹੈਡ ਗ੍ਰੰਥੀ ਨੇ ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁਜਰੀ ਜੀ, ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ, ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਜੀ, ਸਾਹਿਬਜ਼ਾਦਾ ਬਾਬਾ ਜੋਰਾਵਰ ਸਿੰਘ ਜੀ, ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਜੀ ਅਤੇ ਸਮੂਹ ਸ਼ਹੀਦਾਂ ਸਿੰਘਾਂ ਸਿੰਘਣੀਆਂ ਦੀ ਲਾਸਾਨੀ ਸ਼ਹਾਦਤ ਦਾ ਇਤਿਹਾਸ ਸੰਗਤਾਂ ਨੂੰ ਸਰਵਣ ਕਰਵਾ ਕੇ ਸੰਗਤਾਂ ਨੂੰ ਸਿੱਖ ਇਤਿਹਾਸ ਨਾਲ ਜੋੜਿਆ। ਭਾਈ ਕੁਲਵੰਤ ਸਿੰਘ ਗ੍ਰੰਥੀ ਨੇ ਅਰਦਾਸ ਕਰਕੇ ਸੰਗਤਾਂ ਨੂੰ ਹੁਕਮਨਾਮਾ ਸਰਵਣ ਕਰਵਾਇਆ।
ਇਸ ਮੌਕੇ ਤੇ ਸ੍ਰ ਗੁਰਤਿੰਦਰ ਪਾਲ ਸਿੰਘ ਕਾਦੀਆਂ ਮੈਨੇਜਰ ਗੁਰਦੁਆਰਾ ਸ੍ਰੀ ਕੰਧ ਸਾਹਿਬ ਨੇ ਮਾਤਾ ਗੁਜਰੀ ਜੀ,ਚਾਰ ਸਾਹਿਬਜ਼ਾਦਿਆਂ ਅਤੇ ਸਮੂਹ ਸ਼ਹੀਦ ਸਿੰਘਾਂ ਨੂੰ ਪ੍ਰਣਾਮ ਕਰਦਿਆਂ ਸਰਬੰਸਦਾਨੀ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੁ ਗੋਬਿੰਦ ਸਿੰਘ ਜੀ ਦੇ ਚਰਨਾਂ ਵਿੱਚ ਦਿੱਲੀ ਵਿਖੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਦੀ ਚੜ੍ਹਦੀ ਕਲਾ ਅਤੇ ਕਾਮਯਾਬੀ ਦੀ ਅਰਦਾਸ ਕੀਤੀ।
ਇਸ ਮੌਕੇ ਤੇ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜਥੇਦਾਰ ਗੁਰਨਾਮ ਸਿੰਘ ਜੱਸਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ,ਸ੍ਰ ਗੁਰਤਿੰਦਰ ਪਾਲ ਸਿੰਘ ਕਾਦੀਆਂ ਮੈਨੇਜਰ ਗੁਰਦੁਆਰਾ ਸ੍ਰੀ ਕੰਧ ਸਾਹਿਬ, ਐਡਵੋਕੇਟ ਰਜਿੰਦਰ ਸਿੰਘ ਪਦਮ ਪ੍ਰਧਾਨ ਸੁਖਮਨੀ ਸਾਹਿਬ ਸੇਵਾ ਸੁਸਾਇਟੀ,ਸਮਾਜ ਸੇਵੀ ਮਾਸਟਰ ਜੋਗਿੰਦਰ ਸਿੰਘ ਅੱਚਲੀ ਗੇਟ,ਸ੍ਰ ਕਲਵੰਤ ਸਿੰਘ ਕੋਸਲਰ,ਸ੍ਰ ਕਰਤਾਰ ਸਿੰਘ ਇੰਸਪੈਕਟਰ,ਸ੍ਰ ਸਰਬਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਫੈਡਰੇਸ਼ਨ,ਸ੍ਰ ਮਲਕੀਅਤ ਸਿੰਘ ਹੈਪੀ,ਸ੍ਰ ਬਲਜਿੰਦਰ ਸਿੰਘ ਲੱਧਾ ਮੁੰਡਾ,ਸ੍ਰ ਗੁਰਪ੍ਰੀਤ ਸਿੰਘ ਕੋਠਾ,ਸ੍ਰ ਸਤਿੰਦਰ ਸਿੰਘ ਹਸਨਪੁਰ,ਸ੍ਰ ਸਤਿੰਦਰ ਸਿੰਘ ਗਿੱਲ ਮੰਝ,ਸ੍ਰ ਪਰਮਿੰਦਰ ਸਿੰਘ ਜੰਡੂ,ਸ੍ਰ ਦਲਬੀਰ ਸਿੰਘ,ਸ੍ਰ ਕੰਵਲਜੀਤ ਸਿੰਘ ਬਾਜਵਾ,ਸ੍ਰ ਭਗਤ ਪਾਲ ਸਿੰਘ,ਸ੍ਰ ਲੱਖਾ ਸਿੰਘ,ਸ੍ਰ ਇੰਦਰਜੀਤ ਸਿੰਘ,ਸ੍ਰ ਜਗਦੀਪ ਸਿੰਘ ਆਦਿ ਸੰਗਤਾਂ ਹਾਜ਼ਰ ਸਨ।

About Author

Leave a Reply

Your email address will not be published. Required fields are marked *

You may have missed