ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਧਾਰਮਿਕ ਜਥੇਬੰਦੀਆਂ ਦੀ ਮੀਟਿੰਗ ਹੋਵੇਗੀ ਕੱਲ – ਮੈਨੇਜਰ ਭਾਟੀਆ

ਬਟਾਲਾ 6 ਜਨਵਰੀ (ਦਮਨ ਬਾਜਵਾ)
ਸਰਬੰਸਦਾਨੀ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਕੰਧ ਸਾਹਿਬ ਬਟਾਲਾ ਵਿਖੇ 20 ਜਨਵਰੀ ਨੂੰ ਬਹੁਤ ਹੀ ਸ਼ਰਧਾ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ।
ਉਕਤ ਜਾਣਕਾਰੀ ਸ੍ਰ ਗੁਰਤਿੰਦਰ ਪਾਲ ਸਿੰਘ ਕਾਦੀਆਂ ਮੈਨੇਜਰ ਗੁਰਦੁਆਰਾ ਸ੍ਰੀ ਕੰਧ ਸਾਹਿਬ ਨੇ ਦਿੰਦਿਆਂ ਦੱਸਿਆ ਕਿ ਦਸ਼ਮੇਸ਼ ਪਿਤਾ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 19 ਜਨਵਰੀ ਨੂੰ ਸਜਾਏ ਜਾ ਰਹੇ ਮਹਾਨ ਨਗਰ ਕੀਰਤਨ ਦੇ ਸਬੰਧ ਵਿੱਚ ਇਲਾਕੇ ਦੀਆਂ ਸਮੂਹ ਸੇਵਾ ਸਭਾ ਸੁਸਾਇਟੀਆ, ਗੁਰਦੁਆਰਾ ਪ੍ਰਬੰਧਕ ਕਮੇਟੀਆਂ , ਧਾਰਮਿਕ ਜਥੇਬੰਦੀਆਂ ਅਤੇ ਸ਼ਹਿਰ ਦੇ ਪਤਵੰਤਿਆਂ ਦੀ 8 ਜਨਵਰੀ ਨੂੰ ਬਾਅਦ ਦੁਪਹਿਰ
1 – 00 ਵਜੇ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਜ਼ਰੂਰੀ ਮੀਟਿੰਗ ਰੱਖੀ ਗਈ ਹੈ।
ਮੈਨੇਜਰ ਕਾਦੀਆਂ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜਥੇਦਾਰ ਗੁਰਨਾਮ ਸਿੰਘ ਜੱਸਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਜਥੇਦਾਰ ਸੁਰਜੀਤ ਸਿੰਘ ਤੁਗਲਵਾਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਸ਼ੇਸ਼ ਤੌਰ ਤੇ ਸ਼ਾਮਲ ਹੋਣਗੇ। ਉਹਨਾਂ ਸਮੂਹ ਸੰਗਤਾਂ ਨੂੰ ਆਪਣੇ ਰੁਝੇਵਿਆਂ ਭਰੇ ਸਮੇਂ ਵਿੱਚੋਂ ਸਮਾਂ ਕੱਢ ਕੇ ਸਮੇਂ ਸਿਰ ਮੀਟਿੰਗ ਵਿੱਚ ਪਹੁੰਚ ਕੇ ਆਪਣੇ ਵੱਡਮੁਲੇ ਵਿਚਾਰ ਰੱਖਣ ਦੀ ਬੇਨਤੀ ਕੀਤੀ।