ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਤੇ ਨਗਰ ਕੀਰਤਨ ਦੇ ਸਬੰਧ ਵਿੱਚ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਧਾਰਮਿਕ ਜਥੇਬੰਦੀਆਂ ਦੀ ਹੋਈ ਮੀਟਿੰਗ

0

 

ਗੁਰਦੁਆਰਾ ਸ੍ਰੀ ਕੰਧ ਸਾਹਿਬ ਤੋਂ ਮਹਾਨ ਨਗਰ ਕੀਰਤਨ 19 ਜਨਵਰੀ ਨੂੰ ਸਜਾਇਆ ਜਾਵੇਗਾ – ਜਥੇਦਾਰ ਗੋਰਾ, ਜੱਸਲ
ਬਟਾਲਾ 8 ਜਨਵਰੀ (ਦਮਨ ਬਾਜਵਾ)
ਸਰਬੰਸਦਾਨੀ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਅਤੇ ਮਹਾਨ ਨਗਰ ਕੀਰਤਨ ਦੇ ਸਬੰਧ ਵਿੱਚ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਇਲਾਕੇ ਦੀਆਂ ਸੇਵਾ ਸਭਾ ਸੁਸਾਇਟੀਆ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਨੁਮਾਇੰਦਿਆਂ, ਧਾਰਮਿਕ ਜਥੇਬੰਦੀਆਂ ਅਤੇ ਸ਼ਹਿਰ ਦੇ ਪਤਵੰਤਿਆਂ ਦੀ ਮੀਟਿੰਗ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਜਥੇਦਾਰ ਗੁਰਨਾਮ ਸਿੰਘ ਜੱਸਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿੱਚ ਕੀਤੀ ਗਈ।ਇਸ ਮੀਟਿੰਗ ਵਿੱਚ ਦਸਮੇਸ਼ ਪਿਤਾ ਦੇ ਪ੍ਰਕਾਸ਼ ਪੁਰਬ ਅਤੇ ਮਹਾਨ ਨਗਰ ਕੀਰਤਨ ਨੂੰ ਸਚੁੱਜੇ ਢੰਗ ਨਾਲ ਮਨਾਉਣ ਲਈ ਵੱਖ-ਵੱਖ ਆਗੂਆਂ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਨਗਰ ਕੀਰਤਨ ਦਾ ਰੂਟ ਬਾਰੇ ਆਪਣੇ ਸੁਝਾਅ ਦਿੱਤੇ ਗਏ।
ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਜਥੇਦਾਰ ਗੁਰਨਾਮ ਸਿੰਘ ਜੱਸਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵੱਲੋਂ ਦਿੱਤੇ ਸੁਝਾਅ ਤੇ ਵਿਚਾਰ ਕਰਦਿਆਂ ਨਗਰ ਕੀਰਤਨ ਦਾ ਸਚੁੱਜੇ ਢੰਗ ਨਾਲ ਮਨਾਉਣ ਲਈ ਵੱਖ-ਵੱਖ ਆਗੂਆਂ ਦੀਆਂ ਡਿਊਟੀਆਂ ਲਗਾ ਕੇ ਜ਼ਿੰਮੇਵਾਰੀ ਸੌਂਪੀ।

ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਜਥੇਦਾਰ ਗੁਰਨਾਮ ਸਿੰਘ ਜੱਸਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਗਤਾਂ ਨੂੰ ਸੰਬੋਧਨ ਹੁੰਦਿਆਂ ਦੱਸਿਆ ਕਿ ਇਸ ਵਾਰ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ 20 ਜਨਵਰੀ ਨੂੰ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਬਹੁਤ ਹੀ ਸ਼ਰਧਾ ਸਤਿਕਾਰ ਨਾਲ ਮਨਾਇਆ ਜਾਵੇਗਾ। ਉਹਨਾਂ ਦੱਸਿਆ ਕਿ ਦਸ਼ਮੇਸ਼ ਪਿਤਾ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ 18 ਜਨਵਰੀ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ ਜਿਨ੍ਹਾਂ ਦੇ ਭੋਗ 20 ਜਨਵਰੀ ਨੂੰ ਪਾਏ ਜਾਣਗੇ ਉਪਰੰਤ ਸਵੇਰ ਤੋਂ ਰਾਤ 8 ਵਜੇ ਤੱਕ ਧਾਰਮਿਕ ਦੀਵਾਨ ਸਜਾਏ ਜਾਣਗੇ।

ਜਥੇਦਾਰ ਗੋਰਾ ਨੇ ਦੱਸਿਆ ਕਿ ਦਸ਼ਮੇਸ਼ ਪਿਤਾ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ 19 ਜਨਵਰੀ ਦਿਨ ਮੰਗਲਵਾਰ ਨੂੰ ਸਵੇਰੇ 8 ਵਜੇ ਗੁਰਦੁਆਰਾ ਸ੍ਰੀ ਕੰਧ ਸਾਹਿਬ ਤੋਂ ਆਰੰਭ ਹੋਵੇਗਾ ਜੋ ਸ਼ਹਿਰ ਦੇ ਵੱਖ-ਵੱਖ ਪੜਾਵਾਂ ਤੋਂ ਹੁੰਦਿਆਂ ਸ਼ਾਮ ਨੂੰ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਨਗਰ ਕੀਰਤਨ ਪਹੁੰਚ ਕੇ ਸੰਪੂਰਨ ਹੋਵੇਗਾ।

ਇਸ ਮੌਕੇ ਤੇ ਸ੍ਰ ਗੁਰਤਿੰਦਰ ਪਾਲ ਸਿੰਘ ਕਾਦੀਆਂ ਮੈਨੇਜਰ ਗੁਰਦੁਆਰਾ ਸ੍ਰੀ ਕੰਧ ਸਾਹਿਬ ਬਟਾਲਾ,ਸ੍ਰ ਦਵਿੰਦਰ ਸਿੰਘ ਲਾਲੀ ਬਾਜਵਾ ਮੈਨੇਜਰ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਸਤਿਕਰਤਾਰੀਆਂ,ਸ੍ਰ ਬਲਜੀਤ ਸਿੰਘ ਤਲਵੰਡੀ ਰਾਮਾਂ ਮੈਨੇਜਰ ਗੁਰਦੁਆਰਾ ਸ੍ਰੀ ਅੱਚਲ ਸਾਹਿਬ,ਸ੍ਰ ਸਰਬਜੀਤ ਸਿੰਘ ਸਾਹਬੀ, ਐਡਵੋਕੇਟ ਰਜਿੰਦਰ ਸਿੰਘ ਪਦਮ ਪ੍ਰਧਾਨ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਰਜਿ,ਸਮਾਜ ਸੇਵੀ ਮਾਸਟਰ ਜੋਗਿੰਦਰ ਸਿੰਘ ਅੱਚਲੀ ਗੇਟ,ਸ੍ਰ ਕੁਲਵੰਤ ਸਿੰਘ ਕੋਸਲਰ,ਸ੍ਰ ਰਣਧੀਰ ਸਿੰਘ ਹੀਰੋ ਕੋਸਲਰ,ਸ੍ਰ ਭਗਤ ਪਾਲ ਸਿੰਘ,ਸ੍ਰ ਜਗਦੀਪ ਸਿੰਘ ਕਾਹਲੋ,ਸ੍ਰ ਹਰਜੀਤ ਸਿੰਘ ਪ੍ਰਧਾਨ ਗੁਰਦੁਆਰਾ ਸਿੰਘ ਸਭਾ ਲੰਬੀ ਗਲੀ,ਸ੍ਰ ਅਮਰਜੀਤ ਸਿੰਘ ਵੀ ਕੇ,ਸ੍ਰ ਪਲਵਿੰਦਰ ਸਿੰਘ ਲੰਬੜਦਾਰ,ਸ੍ਰ ਸ਼ਮਸ਼ੇਰ ਸਿੰਘ ਚੀਮਾ,ਸ੍ਰ ਜਗਤਾਰ ਸਿੰਘ ਪ੍ਰਧਾਨ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ,ਸ੍ਰ ਜਰਨੈਲ ਸਿੰਘ ਅੱਚਲੀ ਗੇਟ,ਮਾਸਟਰ ਗੁਰਦੇਵ ਸਿੰਘ ਪੀ ਏ ਟੂ ਲੋਧੀਨੰਗਲ,ਸ੍ਰ ਉਕਾਂਰ ਸਿੰਘ, ਬਾਬਾ ਲੱਖਾ ਸਿੰਘ ਮੁੱਖ ਸੇਵਾਦਾਰ ਦਰਬਾਰੀ ਸੇਵਾ ਸੁਸਾਇਟੀ,ਸ੍ਰ ਅਮਰਜੀਤ ਸਿੰਘ ਲਾਲੀ,ਸ੍ਰ ਸਰਬਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਸਿੱਖ ਸਟੂਡੈਂਟ ਫੈਡਰੇਸ਼ਨ,ਸ੍ਰ ਮਨਜੀਤ ਸਿੰਘ ਹੈਪੀ ਜਨਰਲ ਸਕੱਤਰ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਗਿਆਨੀ ਹਰਬੰਸ ਸਿੰਘ ਹੰਸਪਾਲ,ਸ੍ਰ ਬਲਦੀਪ ਸਿੰਘ ਮਠਾਰੂ,ਸ੍ਰ ਮਲਕੀਅਤ ਸਿੰਘ ਹੈਪੀ,ਸ੍ਰ ਕੁਲਦੀਪ ਸਿੰਘ ਭਾਗੋਵਾਲੀਆ,ਸ੍ਰ ਸਤਨਾਮ ਸਿੰਘ ਮਠਾਰੂ ਸ੍ਰ ਰਵੇਲ ਸਿੰਘ, ਸ੍ਰ ਪ੍ਰਭਜੋਤ ਸਿੰਘ ਰਾਜੂ,ਸ੍ਰ ਗੁਰਪ੍ਰੀਤ ਸਿੰਘ ਘੁੱਗੀ,ਸ੍ਰ ਗੁਰਿੰਦਰ ਸਿੰਘ ਸੈਦਪੁਰ,ਸ੍ਰ ਬਲਜਿੰਦਰ ਸਿੰਘ ਲੱਧਾ ਮੁੰਡਾ,ਸ੍ਰ ਸਤਿੰਦਰ ਸਿੰਘ ਹਸਨਪੁਰ,ਸ੍ਰ ਗੁਰਮੁੱਖ ਸਿੰਘ ਕਾਦੀਆਂ,ਸ੍ਰ ਗੁਰਮੁੱਖ ਸਿੰਘ ਧੰਦੋਈ ਪ੍ਰਚਾਰਕ,ਸ੍ਰ ਸਿਮਰਨਜੀਤ ਸਿੰਘ ਕੋਟ ਟੋਡਰ ਮੱਲ ਪ੍ਰਚਾਰਕ,ਸ੍ਰ ਮਨਜੀਤ ਸਿੰਘ ਕਾਦੀਆਂ,ਸ੍ਰ ਬਲਬੀਰ ਸਿੰਘ ਸੇਖਵਾਂ ਪ੍ਰਚਾਰਕ,ਸ੍ਰ ਪਰਮਿੰਦਰ ਸਿੰਘ ਜੰਡੂ,ਸ੍ਰ ਕਿਰਪਾਲ ਸਿੰਘ,ਸ੍ਰ ਕੁਲਵਿੰਦਰ ਸਿੰਘ,ਸ੍ਰ ਗੁਰਚਰਨ ਸਿੰਘ ਘੁੰਮਣ, ਗਿਆਨੀ ਭੁਪਿੰਦਰ ਸਿੰਘ ਕਾਲੜਾ,ਸ੍ਰ ਕਮਲਜੀਤ ਸਿੰਘ, ਆਦਿ ਆਗੂ ਹਾਜ਼ਰ ਸਨ।

About Author

Leave a Reply

Your email address will not be published. Required fields are marked *

You may have missed