ਗੁਰਦੁਆਰਾ ਸ੍ਰੀ ਕੰਧ ਸਾਹਿਬ ਤੋਂ ਦਸਮੇਸ਼ ਪਿਤਾ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਖ਼ਾਲਸਾਈ ਅਕਾਸ਼ ਗੁੰਜਾਊ ਜੈਕਾਰਿਆਂ ਨਾਲ ਸਜਾਇਆ ਗਿਆ

ਗੁਰਦੁਆਰਾ ਸ੍ਰੀ ਕੰਧ ਸਾਹਿਬ ਤੋਂ ਦਸਮੇਸ਼ ਪਿਤਾ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਖ਼ਾਲਸਾਈ ਅਕਾਸ਼ ਗੁੰਜਾਊ ਜੈਕਾਰਿਆਂ ਨਾਲ ਸਜਾਇਆ ਗਿਆ
ਚੀਰਵੀ ਠੰਢ ਤੇ ਭਰਵੀਂ ਧੁੰਧ ਚ
ਸੰਗਤਾਂ ਪਰਿਵਾਰਾਂ ਸਮੇਤ ਹੋਏ ਨਤਮਸਤਕ
ਸਾਹਿਬ ਏ ਕਮਾਲ, ਸਰਬੰਸਦਾਨੀ,ਖਾਲਸੇ ਦੇ ਸਿਰਜਣਹਾਰ, ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਪੰਜਾ ਪਿਆਰਿਆਂ ਦੀ ਅਗਵਾਈ ਵਿੱਚ ਗੁਰਦੁਆਰਾ ਸ੍ਰੀ ਕੰਧ ਸਾਹਿਬ ਤੋਂ ਅਰਦਾਸ ਕਰਕੇ ਆਕਾਸ਼ ਗੁੰਜਾਊ ਖ਼ਾਲਸਾਈ ਜੈਕਾਰਿਆਂ ਤੇ ਫੁੱਲਾਂ ਦੀ ਵਰਖਾ ਨਾਲ ਚੀਰਵੀ ਠੰਢ ਤੇ ਧੁੰਦ ਦੇ ਮੌਸਮ ਵਿੱਚ ਸਜਾਇਆ ਗਿਆ।
ਮਹਾਨ ਨਗਰ ਕੀਰਤਨ ਦੀ ਆਰੰਭਤਾ ਮੋਕੇ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ , ਜਥੇਦਾਰ ਗੁਰਨਾਮ ਸਿੰਘ ਜੱਸਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰ ਗੁਰਤਿੰਦਰ ਪਾਲ ਸਿੰਘ ਕਾਦੀਆਂ ਮੈਨੇਜਰ ਗੁਰਦੁਆਰਾ ਸ੍ਰੀ ਕੰਧ ਸਾਹਿਬ ਨੇ ਪੰਜਾ ਪਿਆਰਿਆਂ,ਪੰਜ ਨਿਸ਼ਾਨਚੀ ਸਿੰਘਾਂ, ਗ੍ਰੰਥੀ ਸਿੰਘਾਂ ਅਤੇ ਪਤਵੰਤਿਆਂ ਨੂੰ ਸਿਰੋਪਾਓ ਦੇ ਕੇ ਸਮੂਹ ਸੰਗਤਾਂ ਨੂੰ ਗੁਰਪੁਰਬ ਦੀ ਵਧਾਈ ਦਿੰਦਿਆਂ ਨਗਰ ਕੀਰਤਨ ਆਰੰਭ ਕੀਤਾ ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਫੁੱਲਾਂ ਨਾਲ ਸੁੰਦਰ ਸਜਾਈ ਗਈ ਪਾਲਕੀ ਸਾਹਿਬ ਵਿਖੇ ਸੁਸ਼ੋਭਿਤ ਕੀਤਾ ਗਿਆ।
ਨਗਰ ਕੀਰਤਨ ਚ ਸ੍ਰ ਲਖਬੀਰ ਸਿੰਘ ਲੋਧੀਨੰਗਲ ਐਮ ਐਲ ਏ ਵਿਸ਼ੇਸ਼ ਤੌਰ ਤੇ ਪਹੁੰਚ ਕੇ ਨਤਮਸਤਕ ਹੋਏ ਅਤੇ ਨਗਰ ਕੀਰਤਨ ਚ ਪੰਜਾ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕਰਕੇ ਭਰਵਾਂ ਸਵਾਗਤ ਕੀਤਾ।
ਨਗਰ ਕੀਰਤਨ ਚ ਸ਼ਹਿਰ ਤੇ ਇਲਾਕੇ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਅਤੇ ਸੇਵਾ ਸਭਾ ਸੁਸਾਇਟੀਆ ਤੇ ਧਾਰਮਿਕ ਜਥੇਬੰਦੀਆਂ ਵੱਲੋਂ ਹਰ ਜਸ ਗੁਰਬਾਣੀ ਦੇ ਸ਼ਬਦ ਕੀਰਤਨ ਕਰਕੇ ਸੰਗਤਾਂ ਨੂੰ ਗੁਰ ਸ਼ਬਦ ਨਾਲ ਜੋੜਿਆ।
ਨਗਰ ਕੀਰਤਨ ਚ ਗੁਰੂ ਨਾਨਕ ਦੇਵ ਐਕੰਡਮੀ ਦੇ ਬੱਚੇ ਗੱਤਕੇ ਦੇ ਜੌਹਰ ਦਿਖਾ ਰਹੇ ਸਨ ਅਤੇ ਧਾਰਮਿਕ ਧੂਨਾ ਨਾਲ ਬੈਂਡ ਵਜਾ ਰਹੇ ਸਨ।
ਬੀਬੀਆਂ ਦੇ ਵੱਖ-ਵੱਖ ਕੀਰਤਨੀ ਜਥੇ ਸ਼ਬਦ ਸਰਵਣ ਕਰ ਰਹੇ ਸਨ। ਨਗਰ ਕੀਰਤਨ ਦੇ ਰਸਤੇ ਨੂੰ ਸਵਾਗਤੀ ਗੇਟ, ਝੰਡੀਆਂ ਅਤੇ ਜਾਲ ਡੈਕੋਰੇਸ਼ਨ ਨਾਲ ਬਹੁਤ ਸੁੰਦਰ ਸਜਾਇਆ ਗਿਆ ।ਇਸ ਮੌਕੇ ਤੇ ਸੰਗਤਾਂ ਵੱਲੋਂ ਨਗਰ ਕੀਰਤਨ ਵਿੱਚ ਸ਼ਾਮਲ ਸੰਗਤਾਂ ਵਾਸਤੇ ਵੱਖ-ਵੱਖ ਪੜਾਵਾਂ ਤੇ ਚਾਹ ਪਕੋੜੇ,ਫਲ ਫਰੂਟ ਅਤੇ ਲੰਗਰ ਅਤੁੱਟ ਵਰਤਾਏ ਗਏ।
ਇਸ ਮੌਕੇ ਤੇ ਵੱਖ-ਵੱਖ ਪੜਾਵਾਂ ਤੇ ਨਗਰ ਕੀਰਤਨ ਪਹੁੰਚਣ ਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਵੱਖ-ਵੱਖ ਆਗੂਆਂ ਨੇ ਨਤਮਸਤਕ ਹੋ ਕੇ ਪੰਜਾ ਪਿਆਰਿਆਂ ਅਤੇ ਪ੍ਰਬੰਧਕਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕਰਕੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ।
ਮਹਾਨ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਪੜਾਵਾਂ ਤੋਂ ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਤੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਮਹਾਨ ਨਗਰ ਕੀਰਤਨ ਪਹੁੰਚ ਕੇ ਸੰਪਨ ਹੋਇਆ। ਬਟਾਲਾ ਤੋਂ ਦਮਨ ਬਾਜਵਾ ਦੀ ਰਿਪੋਰਟ