ਸ਼੍ਰੋਮਣੀ ਕਮੇਟੀ ਹਲਕਾ ਬਟਾਲਾ ਦੇ ਪਿੰਡ ਅੰਮੋਨੰਗਲ ਵਿਖੇ 100 ਸਾਲਾ ਸ਼ਹੀਦੀ ਸਾਕਾ ਨਨਕਾਣਾ ਸਾਹਿਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ।

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਤੇ ਬੀਬੀ ਜਗੀਰ ਕੌਰ ਪ੍ਰਧਾਨ ਸ਼੍ਰੋਮਣੀ ਕਮੇਟੀ ਦੀ ਰਹਿਨੁਮਾਈ ਹੇਠ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਦੇ ਵਿਸ਼ੇਸ਼ ਉਪਰਾਲੇ ਨਾਲ ਮਨਾਈ ਗਈ 100 ਸਾਲਾ ਸ਼ਤਾਬਦੀ।
ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੋਰਾ ਤੇ ਸਮੂਹ ਸੰਗਤਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੀਤੀ ਸਖ਼ਤ ਸ਼ਬਦਾਂ ਵਿੱਚ ਨਿੰਦਾ।
ਬਟਾਲਾ 4 ਮਾਰਚ (ਦਮਨ ਬਾਜਵਾ)
ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਕੀਤੇ ਗਏ ਸੰਦੇਸ਼ ਤੇ ਬੀਬੀ ਜਗੀਰ ਕੌਰ ਬੇਗੋਵਾਲ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਸ਼ੇਸ਼ ਉਪਰਾਲੇ ਨਾਲ ਸ਼੍ਰੋਮਣੀ ਕਮੇਟੀ ਹਲਕਾ ਬਟਾਲਾ ਦੇ ਪਿੰਡ ਅੰਮੋਨੰਗਲ ਵਿਖੇ 100 ਸਾਲਾ ਸ਼ਹੀਦੀ ਸਾਕਾ ਨਨਕਾਣਾ ਸਾਹਿਬ ਦੀ ਸ਼ਤਾਬਦੀ ਨੂੰ ਸਮਰਪਿਤ ਪਹਿਲਾ ਮਹਾਨ ਗੁਰਮਤਿ ਸਮਾਗਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਧਰਮ ਪ੍ਰਚਾਰ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਕਰਵਾਇਆ ਗਿਆ।
ਇਸ ਮੌਕੇ ਤੇ ਭਾਈ ਬਲਹਾਰ ਸਿੰਘ ਹਜ਼ੂਰੀ ਰਾਗੀ ਜਥਾ ਗੁਰਦੁਆਰਾ ਸ੍ਰੀ ਕੰਧ ਸਾਹਿਬ ਬਟਾਲਾ ਨੇ ਹਰ ਜਸ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ ਉਪਰੰਤ ਭਾਈ ਮਲਕੀਤ ਸਿੰਘ ਬੱਗਾ ਢਾਡੀ ਜੱਥਾ ਧਰਮ ਪ੍ਰਚਾਰ ਕਮੇਟੀ, ਭਾਈ ਤਰਸੇਮ ਸਿੰਘ ਸੇਖਵਾਂ ਕਵੀਸ਼ਰ ਜਥਾ ਧਰਮ ਪ੍ਰਚਾਰ ਕਮੇਟੀ, ਭਾਈ ਮਹਿਤਾਬ ਸਿੰਘ ਖਾਲਸਾ ਕਵੀਸ਼ਰ ਜਥੇ ਨੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੇ ਇਤਿਹਾਸ ਸੰਗਤਾਂ ਨੂੰ ਸਰਵਣ ਕਰਵਾਇਆ। ਇਸੇ ਦੌਰਾਨ ਭਾਈ ਬਲਬੀਰ ਸਿੰਘ ਸੇਖਵਾਂ ਪ੍ਰਚਾਰਕ, ਭਾਈ ਗੁਰਮੁੱਖ ਸਿੰਘ ਧੰਦੋਈ ਪ੍ਰਚਾਰਕ, ਭਾਈ ਸਿਮਰਨਜੀਤ ਸਿੰਘ ਕੋਟ ਟੋਡਰ ਮੱਲ ਪ੍ਰਚਾਰਕ, ਭਾਈ ਮਨਜੀਤ ਸਿੰਘ ਕਾਦੀਆਂ ਪ੍ਰਚਾਰਕ ਅਤੇ ਭਾਈ ਗੁਰਪਿੰਦਰ ਸਿੰਘ ਲੀਲ ਕਲਾਂ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ਨੇ ਸਿੱਖ ਇਤਿਹਾਸ ਦੀਆਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਇਤਿਹਾਸ ਤੋਂ ਜਾਣੂ ਕਰਵਾਇਆ।
ਇਸ ਮੌਕੇ ਤੇ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਗਤਾਂ ਨੂੰ ਸੰਬੋਧਨ ਹੁੰਦਿਆਂ ਦੱਸਿਆ ਕਿ ਸਿੱਖ ਕੌਮ ਨੇ ਸ਼ਹਾਦਤਾਂ ਤੇ ਕੁਰਬਾਨੀਆਂ ਦੇ ਕੇ ਵੱਖਰੀ ਪਹਿਚਾਣ ਹੋਂਦ ਵਿੱਚ ਆਈ ਹੈ। ਸਿੱਖ ਕੌਮ ਦਾ ਇਤਿਹਾਸ ਸ਼ਹੀਦਾਂ ਨਾਲ ਸਿਰਜਿਆ ਹੈ। ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਗਤਾਂ ਨੂੰ ਸੰਬੋਧਨ ਹੁੰਦਿਆਂ ਦੱਸਿਆ ਕਿ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਸਿੱਖ ਕੌਮ ਵੱਲੋਂ100 ਸਾਲਾ ਸ਼ਹੀਦੀ ਸਾਕਾ ਨਨਕਾਣਾ ਸਾਹਿਬ ਦੀ ਸ਼ਤਾਬਦੀ ਪਾਕਿਸਤਾਨ ਵਿੱਚ ਮਨਾਉਣ ਲਈ ਜਾਣ ਵਾਲੇ ਜਥੇ ਨੂੰ ਮੰਨਜ਼ੂਰੀ ਨਾ ਦੇਣ ਦਾ ਫੁਰਮਾਣ ਜਾਰੀ ਕੀਤਾ । ਉਹਨਾਂ ਕਿਹਾ ਕਿ ਸਿੱਖ ਕੌਮ ਇਸ ਘਟਨਾ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਇਸ ਘਟਨਾ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦੀ ਹੈ। ਸਮੂਹ ਸੰਗਤਾਂ ਨੇ ਸਾਕਾ ਨਨਕਾਣਾ ਸਾਹਿਬ ਦੀ ਸ਼ਤਾਬਦੀ ਮਨਾਉਣ ਲਈ ਵੀਜੇ ਲੱਗਣ ਉਪਰੰਤ ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਪਾਕਿਸਤਾਨ ਸੰਗਤਾਂ ਨੂੰ ਜਾਣ ਦੀ ਮੰਨਜ਼ੂਰੀ ਨਾ ਦੇਣ ਤੇ ਭਰਪੂਰ ਰੋਸ ਕਰਦਿਆਂ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ।
ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਨੇ ਕਿਹਾ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਸ਼੍ਰੋਮਣੀ ਕਮੇਟੀ ਹਲਕਾ ਬਟਾਲਾ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਪੰਜ ਗੁਰਮਤਿ ਸਮਾਗਮ ਕਰਵਾਏ ਜਾਣਗੇ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਜਥੇਦਾਰ ਅਮਰਜੀਤ ਸਿੰਘ ਸੇਖਵਾਂ ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ,ਸ੍ਰ ਗੁਰਤਿੰਦਰ ਪਾਲ ਸਿੰਘ ਭਾਟੀਆ ਮੈਨੇਜਰ ਗੁਰਦੁਆਰਾ ਸ੍ਰੀ ਕੰਧ ਸਾਹਿਬ ਬਟਾਲਾ,ਸ੍ਰ ਦਵਿੰਦਰ ਸਿੰਘ ਬਾਜਵਾ ਮੈਨੇਜਰ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਸਤਿਕਰਤਾਰੀਆਂ ਸਾਹਿਬ,ਸ੍ਰ ਦਰਸ਼ਨ ਸਿੰਘ ਪੁਰੀਆਂ, ਸ੍ਰ ਸੁਰਿੰਦਰ ਪਾਲ ਸਿੰਘ ਪ੍ਰਧਾਨ ਗੁਰਦੁਆਰਾ ਸਿੰਘ ਸਭਾ,ਸ੍ਰ ਲਖਵਿੰਦਰ ਸਿੰਘ ਅਮੋਨੰਗਲ ,ਸ੍ਰ ਬਲਦੇਵ ਸਿੰਘ ਮੈਂਬਰ,ਸ੍ਰ ਸਤਨਾਮ ਸਿੰਘ ਕਮੇਟੀ ਮੈਂਬਰ,ਸ੍ਰ ਦਲਜੀਤ ਸਿੰਘ ਅੰਮੋਨੰਗਲ,ਸ੍ਰ ਅਵਤਾਰ ਸਿੰਘ ਮੈਂਬਰ,ਸ੍ਰ ਚਾਨਣ ਸਿੰਘ ਗੁਰਦੁਆਰਾ ਕਮੇਟੀ ਮੈਂਬਰ, ਭਾਈ ਵਰਿੰਦਰ ਸਿੰਘ ਗ੍ਰੰਥੀ, ਭਾਈ ਜੋਤ ਸਿੰਘ,ਸ੍ਰ ਮੰਗਲ ਸਿੰਘ,ਮਾਸਟਰ ਹਰਪ੍ਰੀਤ ਸਿੰਘ,ਸ੍ਰ ਕੰਵਲਜੀਤ ਸਿੰਘ,ਸ੍ਰ ਸੁਬਪ੍ਰੀਤ ਸਿੰਘ ਸ੍ਰ ਸੰਨਦੀਪ ਸਿੰਘ,ਸ੍ਰ ਅਮਨਜੀਤ ਸਿੰਘ,ਸ੍ਰ ਰਵਿੰਦਰ ਸਿੰਘ,ਸ ਸੁਖਵਿੰਦਰ ਸਿੰਘ ਫੋਜੀ,ਸ੍ਰ ਪਰਮਿੰਦਰ ਸਿੰਘ ਜੰਡੂ,ਸ੍ਰ ਗੁਰਮੁੱਖ ਸਿੰਘ ਬਸਰਾਵਾਂ ਆਦਿ ਸੰਗਤਾਂ ਹਾਜ਼ਰ ਸਨ।
ਫ਼ੋਟੋ 100 ਸਾਲਾ ਸ਼ਹੀਦੀ ਸਾਕਾ ਨਨਕਾਣਾ ਸਾਹਿਬ ਦੀ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਗੁਰਮਤਿ ਸਮਾਗਮ ਮੌਕੇ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਕਮੇਟੀ ਸੰਗਤਾਂ ਨਾਲ ਗੁਰ ਸ਼ਬਦ ਇਤਿਹਾਸ ਸਰਵਣ ਕਰਦੇ ਹੋਏ।