ਸ਼੍ਰੋਮਣੀ ਕਮੇਟੀ ਹਲਕਾ ਬਟਾਲਾ ਦੇ ਪਿੰਡ ਪੰਜਗਰਾਈਂ ਵਿਖੇ 100 ਸਾਲਾ ਸ਼ਹੀਦੀ ਸਾਕਾ ਨਨਕਾਣਾ ਸਾਹਿਬ ਨੂੰ ਸਮਰਪਿਤ ਦੂਸਰਾ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ

0

 

ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੋਰਾ ਤੇ ਸਮੂਹ ਸੰਗਤਾਂ ਨੇ ਨਰਿੰਦਰ ਮੋਦੀ ਵੱਲੋ ਪਾਕਿਸਤਾਨ ਜਾਣ ਵਾਲੇ ਜਥੇ ਨੂੰ ਮੰਨਜ਼ੂਰੀ ਨਾ ਦੇਣ ਦੀ ਕੀਤੀ ਸਖ਼ਤ ਸ਼ਬਦਾਂ ਵਿੱਚ ਨਿੰਦਾ
ਬਟਾਲਾ 10 ਮਾਰਚ (ਦਮਨ ਬਾਜਵਾ)
ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਕੀਤੇ ਗਏ ਸੰਦੇਸ਼ ਤੇ ਬੀਬੀ ਜਗੀਰ ਕੌਰ ਬੇਗੋਵਾਲ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਸ਼ੇਸ਼ ਉਪਰਾਲੇ ਨਾਲ ਸ਼੍ਰੋਮਣੀ ਕਮੇਟੀ ਹਲਕਾ ਬਟਾਲਾ ਦੇ ਪਿੰਡ ਪੰਜਗਰਾਈਂ ਵਿਖੇ 100 ਸਾਲਾ ਸ਼ਹੀਦੀ ਸਾਕਾ ਨਨਕਾਣਾ ਸਾਹਿਬ ਦੀ ਸ਼ਤਾਬਦੀ ਨੂੰ ਸਮਰਪਿਤ ਦੂਸਰਾ ਮਹਾਨ ਗੁਰਮਤਿ ਸਮਾਗਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਧਰਮ ਪ੍ਰਚਾਰ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਕਰਵਾਇਆ ਗਿਆ।

ਇਸ ਮੌਕੇ ਤੇ ਭਾਈ ਮਲਕੀਤ ਸਿੰਘ ਬੱਗਾ ਢਾਡੀ ਜੱਥਾ ਧਰਮ ਪ੍ਰਚਾਰ ਕਮੇਟੀ, ਭਾਈ ਤਰਸੇਮ ਸਿੰਘ ਸੇਖਵਾਂ ਕਵੀਸ਼ਰ ਜਥਾ ਧਰਮ ਪ੍ਰਚਾਰ ਕਮੇਟੀ, ਭਾਈ ਮਹਿਤਾਬ ਸਿੰਘ ਖਾਲਸਾ ਕਵੀਸ਼ਰ ਜਥੇ ਨੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੇ ਇਤਿਹਾਸ ਸੰਗਤਾਂ ਨੂੰ ਸਰਵਣ ਕਰਵਾਇਆ। ਇਸੇ ਦੌਰਾਨ ਭਾਈ ਗੁਰਮੁੱਖ ਸਿੰਘ ਖਾਲਸਾ ਧੰਦੋਈ ਪ੍ਰਚਾਰਕ, ਭਾਈ ਸਿਮਰਨਜੀਤ ਸਿੰਘ ਕੋਟ ਟੋਡਰ ਮੱਲ ਪ੍ਰਚਾਰਕ, ਭਾਈ ਬਲਬੀਰ ਸਿੰਘ ਸੇਖਵਾਂ ਪ੍ਰਚਾਰਕ, ਭਾਈ ਮਨਜੀਤ ਸਿੰਘ ਕਾਦੀਆਂ ਪ੍ਰਚਾਰਕ ਅਤੇ ਭਾਈ ਗੁਰਪਿੰਦਰ ਸਿੰਘ ਲੀਲ ਕਲਾਂ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ਨੇ ਸਿੱਖ ਇਤਿਹਾਸ ਦੀਆਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਇਤਿਹਾਸ ਤੋਂ ਜਾਣੂ ਕਰਵਾਇਆ।

ਇਸ ਮੌਕੇ ਤੇ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਗਤਾਂ ਨੂੰ ਸੰਬੋਧਨ ਹੁੰਦਿਆਂ ਦੱਸਿਆ ਕਿ ਸਾਡੇ ਗੁਰੂ ਸਾਹਿਬਾਨ ਨੇ ਆਪਣਾ ਸਰਬੰਸ ਕੁਰਬਾਨ ਕਰਕੇ ਸਾਨੂੰ ਸਿੱਖੀ ਸਰੂਪ ਵਾਲਾ ਜੀਵਨ ਬੱਖਿਸ਼ਆ ਹੈ। ਉਹਨਾਂ ਕਿਹਾ ਕਿ ਅੱਜ ਲੋੜ ਹੈ ਸਾਨੂੰ ਸਿੱਖੀ ਸਰੂਪ ਨੂੰ ਸੰਭਾਲਣ ਅਤੇ ਸਿੱਖ ਇਤਿਹਾਸ ਤੋਂ ਆਪਣੇ ਪਰਿਵਾਰਕ ਮੈਂਬਰਾਂ ਨੂੰ ਜਾਣੂ ਕਰਵਾਉਣ। ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਗਤਾਂ ਨੂੰ ਸੰਬੋਧਨ ਹੁੰਦਿਆਂ ਦੱਸਿਆ ਕਿ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਸਿੱਖ ਕੌਮ ਵੱਲੋਂ100 ਸਾਲਾ ਸ਼ਹੀਦੀ ਸਾਕਾ ਨਨਕਾਣਾ ਸਾਹਿਬ ਦੀ ਸ਼ਤਾਬਦੀ ਪਾਕਿਸਤਾਨ ਵਿੱਚ ਮਨਾਉਣ ਲਈ ਜਾਣ ਵਾਲੇ ਜਥੇ ਨੂੰ ਮੰਨਜ਼ੂਰੀ ਨਾ ਦੇਣ ਦਾ ਫੁਰਮਾਣ ਜਾਰੀ ਕਰਕੇ ਜਥੇ ਦੀ ਪਾਕਿਸਤਾਨ ਵਿਖੇ ਜਾਣ ਤੇ ਰੋਕ ਲਗਾ ਦਿੱਤੀ । ਉਹਨਾਂ ਕਿਹਾ ਕਿ ਸਿੱਖ ਕੌਮ ਇਸ ਘਟਨਾ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਇਸ ਘਟਨਾ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦੀ ਹੈ। ਸਮੂਹ ਸੰਗਤਾਂ ਨੇ ਸਾਕਾ ਨਨਕਾਣਾ ਸਾਹਿਬ ਦੀ ਸ਼ਤਾਬਦੀ ਮਨਾਉਣ ਲਈ ਵੀਜੇ ਲੱਗਣ ਉਪਰੰਤ ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਪਾਕਿਸਤਾਨ ਸੰਗਤਾਂ ਨੂੰ ਜਾਣ ਦੀ ਮੰਨਜ਼ੂਰੀ ਨਾ ਦੇਣ ਤੇ ਭਰਪੂਰ ਰੋਸ ਕਰਦਿਆਂ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ‌।
ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਨੇ ਕਿਹਾ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਸ਼੍ਰੋਮਣੀ ਕਮੇਟੀ ਹਲਕਾ ਬਟਾਲਾ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਪੰਜ ਗੁਰਮਤਿ ਸਮਾਗਮ ਕਰਵਾਏ ਜਾਣਗੇ।

ਇਸ ਮੌਕੇ ਤੇ ਸ੍ਰ ਕਰਮਜੀਤ ਸਿੰਘ ਸਰਪੰਚ ਪੰਜਗਰਾਈਂ, ਸ੍ਰ ਗੁਰਤਿੰਦਰ ਪਾਲ ਸਿੰਘ ਭਾਟੀਆ ਮੈਨੇਜਰ ਗੁਰਦੁਆਰਾ ਸ੍ਰੀ ਕੰਧ ਸਾਹਿਬ ਬਟਾਲਾ, ਜਥੇਦਾਰ ਅਮਰ ਸਿੰਘ ਪੰਜਗਰਾਈਂ,ਸ੍ਰ ਝਿਰਮਲ ਸਿੰਘ ਸਾਬਕਾ ਸਰਪੰਚ, ਸ੍ਰ ਗੁਰਬਚਨ ਸਿੰਘ ਪੰਜਗਰਾਈਂ, ਜਥੇਦਾਰ ਜੋਗਿੰਦਰ ਸਿੰਘ,ਸ੍ਰ ਸੁਖਪਾਲ ਸਿੰਘ,ਸ੍ਰ ਸਤਨਾਮ ਸਿੰਘ ਗ੍ਰੰਥੀ,ਸ੍ਰ ਵਜ਼ੀਰ ਸਿੰਘ,ਸ੍ਰ ਭੁਪਿੰਦਰ ਸਿੰਘ,ਸ੍ਰ ਲਖਵਿੰਦਰ ਸਿੰਘ ਖਾਲਸਾ, ਬਾਬਾ ਫਰੀਦ ਸਿੰਘ,ਸ੍ਰ ਅਰਸ਼ਪ੍ਰੀਤ ਸਿੰਘ ਸਾਹਿਬ ਭਾਟੀਆ, ਸ੍ਰ ਨਵਪ੍ਰੀਤ ਸਿੰਘ ਪ੍ਰਿੰਸ, ਆਦਿ ਸੰਗਤਾਂ ਹਾਜ਼ਰ ਸਨ।

ਫ਼ੋਟੋ 100 ਸਾਲਾ ਸ਼ਹੀਦੀ ਸਾਕਾ ਨਨਕਾਣਾ ਸਾਹਿਬ ਦੀ ਸ਼ਤਾਬਦੀ ਨੂੰ ਸਮਰਪਿਤ ਪਿੰਡ ਪੰਜਗਰਾਈਂ ਵਿਖੇ ਕਰਵਾਏ ਗੁਰਮਤਿ ਸਮਾਗਮ ਮੌਕੇ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਕਮੇਟੀ ਸੰਗਤਾਂ ਨਾਲ ਗੁਰ ਸ਼ਬਦ ਇਤਿਹਾਸ ਸਰਵਣ ਕਰਦੇ ਹੋਏ।

About Author

Leave a Reply

Your email address will not be published. Required fields are marked *

You may have missed