ਡੀ.ਸੀ ਨੇ ਕ੍ਰਿਸਮਸ ਮੌਕੇ ਲੋੜਵੰਦ ਬੱਚਿਆਂ ਨੂੰ ਵੰਡੀਆਂ ਖਾਣ-ਪੀਣ ਦੀਆਂ ਵਸਤਾਂ . ਕਰੋਨਾਂ ਵਾਇਰਸ ਦੀ ਤੀਜ਼ੀ ਲਹਿਰ ਤੋਂ ਬਚਣ ਲਈ ਲੋਕਾਂ ਨੂੰ ਕੀਤਾ ਜਾਗਰੂਕ

ਐਸ.ਏ.ਐਸ ਨਗਰ 24 ਦਸੰਬਰ :
ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਦੀ ਅਗਵਾਈ ਹੇਠ ਜ਼ਿਲ੍ਹਾ ਰੈਡ ਕਰਾਸ ਸ਼ਾਖਾ ਵਲੋਂ ਲੋਕ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ । ਇਸੇ ਨੂੰ ਮੁੱਖ ਰੱਖਦੇ ਹੋਏ ਕ੍ਰਿਸਮਿਸ ਦੇ ਮੌਕੇ ਡਿਪਟੀ ਕਮਿਸ਼ਨਰ ਵੱਲੋ ਜ਼ਿਲ੍ਹੇ ਦੀਆਂ ਵੱਖ ਵੱਖ ਥਾਵਾਂ ਤੇ ਗਰੀਬ ਅਤੇ ਲੋੜਵੰਦ ਬੱਚਿਆ ਨੂੰ ਖਾਣ—ਪੀਣ ਦੀਆਂ ਵਸਤਾ ਵੰਡੀਆਂ ਗਈਆਂ ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਝੁੱਗੀਆਂ ਝੌਪੜੀਆਂ ਵਿੱਚ ਰਹਿ ਰਹੇ ਗਰੀਬ ਬੱਚਿਆ ਅਤੇ ਲੋਕਾਂ ਨੂੰ ਕਰੋਨਾ ਵਾਇਰਸ ਦੀ ਤੀਜ਼ੀ ਲਹਿਰ ਤੋਂ ਬਚਣ ਲਈ ਜਾਗਰੂਕ ਕੀਤਾ । ਉਨ੍ਹਾਂ ਲੋਕਾਂ ਨੂੰ ਕਰੋਨਾਂ ਦੀ ਮਹਾਂਮਾਰੀ ਤੋਂ ਬਚਣ ਲਈ ਫੇਸ ਮਾਸਕ ਪਾਉਣ, ਸਾਬਣ ਨਾਲ ਚੰਗੀ ਤਰ੍ਹਾਂ ਹੱਥ ਧੋਣ ਅਤੇ ਸਮਾਜਿਕ ਦੂਰੀ ਬਣਾਕੇ ਰੱਖਣ ਲਈ ਸੁਚੇਤ ਕੀਤਾ ਅਤੇ ਲੋਕਾਂ ਨੂੰ ਕਰੋਨਾਂ ਦੀ ਵੈਕਸੀਨ ਲਗਵਾਉਣ ਦੀ ਅਪੀਲ ਕੀਤੀ ।
ਉਨ੍ਹਾਂ ਲੋਕਾਂ ਨੂੰ ਰੈਡ ਕਰਾਸ ਦੀਆਂ ਗਤੀਵਿਧੀਆਂ ਬਾਰੇ ਜਾਣੂੰ ਕਰਵਾਉਂਦੇ ਹੋਏ ਕਿਹਾ ਕਿ ਰੈੱਡ ਕਰਾਸ ਇੱਕ ਅਜਿਹੀ ਰਾਹਤ ਸੰਸਥਾ ਹੈ ਜੋ ਮੁਸਿਬਤ ਵਿੱਚ ਮਨੁੱਖਤਾ ਦੀ ਸੇਵਾ ਕਰਦੀ ਹੈ ਅਤੇ ਇਸ ਦਾ ਮੁੱਖ ਉਦੇਸ ਸਿਹਤ ਦੀ ਉੱਨਤੀ, ਬਿਮਾਰੀਆਂ ਤੋਂ ਰੋਕਥਾਮ ਅਤੇ ਮਨੁੱਖੀ ਦੁੱਖ ਨੂੰ ਘੱਟ ਕਰਨਾ ਹੈ। ਇਸਦੇ ਨਾਲ ਉਨ੍ਹਾਂ ਵੱਲੋ ਡੇਂਗੂ ਦੀ ਬੀਮਾਰੀ ਤੋਂ ਬਚਣ ਸਬੰਧੀ ਵੀ ਜਾਣਕਾਰੀ ਦਿੱਤੀ ਗਈ ।
ਉਨ੍ਹਾਂ ਰੈਡ ਕਰਾਸ ਦੀਆਂ ਚਲਾਈਆਂ ਜਾ ਰਹੀਆ ਗਤੀ—ਵਿਧੀਆਂ ਜਿਵੇ ਕਿ ਫਸਟ ਏਡ ਟਰੇਨਿੰਗ, ਪੇਸ਼ੈਂਟ ਕੇਅਰ ਅਟੈਡੈਂਟ ਸਰਵਿਸ, ਸਸਤੀ ਰੋਟੀ ਸਕੀਮ, ਜਨ ਅੋਸ਼ਧੀ ਸਟੋਰ ਸਕੀਮ ਅਤੇ ਕੋਵਿਡ—19 ਦੀ ਮਹਾਂਮਾਰੀ ਦੋਰਾਨ ਆਕਸੀਜਨ ਕੰਨਸਨਟ੍ਰੇਟਰ ਬੈਂਕ ਦੀ ਸਹੂਲਤ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ।