*300 ਗ੍ਰਾਮ ਹੈਰੋਇਨ ਸਮੇਤ 2 ਨਸ਼ਾ ਤਸਕਰਾ ਨੂੰ ਕੀਤਾ ਗ੍ਰਿਫਤਾਰ*

0
ਐਸ.ਏ.ਐਸ ਨਗਰ  25 ਦਸੰਬਰ :
ਸ਼੍ਰੀ ਨਵਜੋਤ ਸਿੰਘ ਮਾਹਲ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ ਨੇ ਜਾਣਕਾਰੀ ਦਿੰਦਿਆਂ  ਦੱਸਿਆ ਕਿ ਮੋਹਾਲੀ ਪੁਲਿਸ ਵੱਲੋ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਅਤੇ ਪੰਜਾਬ ਰਾਜ ਵਿੱਚ ਨਸ਼ਿਆ ਖਿਲਾਫ ਵਿੱਢੀ ਮੁਹਿੰਮ ਨੂੰ ਮੁੱਖ ਰੱਖਦੇ ਹੋਏ ਸ਼੍ਰੀ ਵਜੀਰ ਸਿੰਘ ਖਹਿਰਾ, ਐਸ.ਪੀ (ਡੀ), ਐਸ.ਏ.ਐਸ ਨਗਰ, ਸ਼੍ਰੀ ਸੁਖਨਾਜ ਸਿੰਘ (ਡੀ), ਐਸ.ਏ.ਐਸ ਨਗਰ ਦੀ ਅਗਵਾਈ ਹੇਠ ਇੰਸਪੈਕਟਰ ਬਲਜਿੰਦਰ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਮੋਹਾਲੀ ਦੀ ਟੀਮ ਵੱਲੋ 2 ਨਸ਼ਾ ਤਸਕਰਾ ਨੂੰ 300 ਗ੍ਰਾਮ ਹੈਰੋਇਨ ਸਮੇਤ ਗੱਡੀ ਨੰਬਰ CH01-AQ-9401 ਮਾਰਕਾ ਡਸਟਰ ਰੰਗ ਚਿੱਟਾ ਦੇ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।
 
      ਐਸ.ਐਸ.ਪੀ ਮੋਹਾਲੀ ਨੇ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 24 ਦਸੰਬਰ 2021 ਨੂੰ ਸੀ.ਆਈ.ਏ ਸਟਾਫ ਮੋਹਾਲੀ ਦੀ ਪੁਲਿਸ ਪਾਰਟੀ ਨੂੰ ਇੱਕ ਖੂਫੀਆ ਇਤਲਾਹ ਮਿਲੀ ਸੀ ਕਿ ਦੋ ਮੁੱਲਾ ਫੈਸਨ ਵਿਅਕਤੀ ਗੱਡੀ ਆਰਜੀ ਨੰਬਰ CH01-AQ-9401 ਮਾਰਕਾ ਡਸਟਰ ਰੰਗ ਚਿੱਟਾ ਵਿੱਚ ਹੈਰੋਇਨ ਲੈ ਕੇ ਆ ਰਹੇ ਹਨ।ਜਿੰਨਾ ਨੇ ਇਹ ਹੈਰੋਇਨ ਅੱਗੇ ਆਪਣੇ ਗ੍ਰਾਹਕਾਂ ਨੂੰ ਖਰੜ ਅਤੇ ਕੁਰਾਲੀ ਦੇ ਏਰੀਆ ਵਿੱਚ ਸਪਲਾਈ ਕਰਨੀ ਹੈ।ਸੀ.ਆਈ.ਏ ਸਟਾਫ ਮੋਹਾਲੀ ਦੀ ਪੁਲਿਸ ਪਾਰਟੀ ਨੇ ਪਟਿਆਲਾ   ਬਾਈਪਾਸ ਖਰੜ ਕੁਰਾਲੀ ਰੋਡ ਦੋਰਾਨ ਨਾਕਾਬੰਦੀ ਕਰਕੇ ਉੱਕਤ ਡਸਟਰ ਗੱਡੀ ਨੂੰ ਕਾਬੂ ਕਰਕੇ ਸਰਚ ਕਰਨ ਤੇ ਗੱਡੀ ਵਿੱਚੋ ਮਨਦੀਪ ਸਿੰਘ ਉੱਰਫ ਮੰਨਾ ਪੁੱਤਰ ਦਲਬੀਰ ਸਿੰਘ ਵਾਸੀ ਮਕਾਨ ਨੰਬਰ 1036, ਨੇੜੇ ਛੌਟਾ ਖੇੜਾ ਰੋਪੜ ਅਤੇ ਗੁਰਮੁੱਖ ਸਿੰਘ ਪੁੱਤਰ ਸ਼ਰਨਜੀਤ ਸਿੰਘ ਵਾਸੀ ਪਿੰਡ ਕਿਸ਼ਂਪੁਰਾ ਥਾਣਾ ਸਿੰਘ ਭਗਵੰਤ ਪੁਰਾ, ਜ਼ਿਲ੍ਹਾ ਰੋਪੜ ਪਾਸੋ 300 ਗ੍ਰਾਮ ਹੈਰੋਇਨ ਬ੍ਰਾਮਦ ਹੋਣ ਤੇ ਇਹਨਾ ਵਿਰੁੱਧ ਮੁਕੱਦਮਾ ਨੰਬਰ 154 ਮਿਤੀ 24- ਦਸੰਬਰ -2021 ਅ/ਧ ਐਨ.ਡੀ.ਪੀ.ਐਸ. ਐਕਟ  21-61-85 , ਥਾਣਾ ਸਦਰ ਕੁਰਾਲੀ ਵਿੱਚ ਦਰਜ ਰਜਿਸਟਰ ਕਰਵਾ ਕੇ ਉਕਤ ਦੋਨਾ ਦੋਸ਼ੀਆ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁੱਛਗਿੱਛ ਦੌਰਾਨ   ਇਹ ਗੱਲ ਸਾਹਮਣੇ ਆਈ ਕਿ ਦੋਸੀ ਮਨਦੀਪ ਸਿੰਘ ਉੱਰਫ ਮੰਨਾ ਅਤੇ ਗੁਰਮੁੱਖ ਸਿੰਘ ਉਕਤਾਨ ਲੰਬੇ ਸਮੇ ਤੋ ਨਸ਼ਾ ਤਸਕਰੀ ਦਾ ਕੰਮ ਕਰਦੇ ਆ ਰਹੇ ਹਨ ਅਤੇ ਨਸ਼ਾ ਕਰਨ ਦੇ ਵੀ ਆਦੀ ਹਨ।ਜਿਹਨਾ ਨੇ ਪੁੱਛਗਿੱਛ ਦੋਰਾਨ ਇਹ ਵੀ ਦੱਸਿਆ ਕੇ ਇਹ ਹੈਰੋਇਨ ਉਹ ਦਿੱਲੀ ਤੋ ਸਸਤੇ ਭਾਅ ਵਿੱਚ ਲਿਆ ਕੇ ਖਰੜ ਅਤੇ ਕੁਰਾਲੀ ਦੇ ਏਰੀਆ ਵਿਖੇ ਮਹਿੰਗੇ ਭਾਅ ਵਿੱਚ ਵੇਚਦੇ ਹਨ।ਦੋਸੀਆਨ ਉਕਤਾਨ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਜਿਹਨਾ ਨਾਲ ਹੈਰੋਇਨ ਦੀ ਸਪਲਾਈ ਕਰਨ ਵਾਲੇ ਮੁੱਖ ਤਸੱਕਰਾਂ ਬਾਰੇ ਜਾਣਕਾਰੀ ਹਾਸਿਲ ਕੀਤੀ ਜਾਵੇਗੀ ਅਤੇ ਉਹਨਾਂ ਨੂੰ ਗ੍ਰਿਫਤਾਰ ਕਰਕੇ ਹੈਰੋਇਨ ਦੀ ਸਪਲਾਈ ਚੈਨ ਨੂੰ ਤੋੜਿਆ ਜਾਵੇਗਾ।ਦੋਸੀਆਨ ਉਕਤਾਨ ਨੂੰ ਪੇਸ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ।ਮੁੱਕਦਮਾ ਦੀ ਤਫਤੀਸ਼ ਜਾਰੀ ਹੈ।
 
ਬ੍ਰਾਮਦਗੀ:- 1) 300 ਗ੍ਰਾਮ ਹੈਰੋਇਨ।
    2) ਗੱਡੀ ਨੰਬਰ CH01-AQ-9401 ਮਾਰਕਾ ਡਸਟਰ ਰੰਗ ਚਿੱਟਾ।

About Author

Leave a Reply

Your email address will not be published. Required fields are marked *

You may have missed