ਪਿੰਡ ਪੜੌਲ ਦੀ ਸਮੁੱਚੀ ਪੰਚਾਇਤ ਕਾਂਗਰਸ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਹੋਈ ਸ਼ਾਮਿਲ

ਜਗਦੀਸ਼ ਸਿੰਘ :ਹਲਕਾ ਖਰੜ ਦੇ ਪਿੰਡ ਪੜੌਲ ਤੋਂ ਸਾਬਕਾ ਪੰਚ ਸਰਬਜੀਤ ਕੌਰ, ਸਾਬਕਾ ਪੰਚ ਬਲਜੀਤ ਕੌਰ, ਪੰਚ ਸ਼ਾਂਤੀ, ਰਣਧੀਰ ਸਿੰਘ, ਹਰਬੰਸ ਕੌਰ, ਗੁਰਮੀਤ ਕੌਰ, ਅਮਨਦੀਪ ਕੌਰ, ਬਲਵੀਰ ਸਿੰਘ, ਜਗਤਾਰ ਸਿੰਘ ਅਤੇ ਰੇਖਾ ਕਾਂਗਰਸ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ। ਸ.ਰਣਜੀਤ ਸਿੰਘ ਗਿੱਲ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ ਅਤੇ ਸੰਬੋਧਨ ਕਰਦਿਆਂ ਕਿਹਾ ਕਿ ਲੋਕਾਂ ਦਾ ਇਸ ਤਰ੍ਹਾਂ ਪਾਰਟੀ ਛੱਡ ਕੇ ਸਾਡੀ ਪਾਰਟੀ ਵੱਲ ਆਉਣਾ ਬਹੁਤ ਹੀ ਮਾਣ ਦੀ ਗੱਲ ਹੈ। ਲੋਕ ਹੁਣ ਕਾਂਗਰਸ ਦੀਆਂ ਨੀਤੀਆਂ ਤੋਂ ਚੰਗੀ ਤਰ੍ਹਾਂ ਜਾਣੂੰ ਹੋ ਚੁੱਕੇ ਹਨ।ਉਹ ਹੁਣ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ।ਸਾਡੀ ਪਾਰਟੀ ਨੇ ਹਮੇਸ਼ਾ ਲੋਕਾਂ ਨਾਲ ਹਮਦਰਦੀ ਰੱਖ ਕੇ ਲੋਕ ਹਿੱਤਾਂ ਲਈ ਹੀ ਕੰਮ ਕੀਤਾ ਹੈ ਸੋ ਅਸੀਂ ਭਵਿੱਖ ਵਿੱਚ ਵੀ ਇਹਨਾਂ ਦਾ ਪੂਰਾ ਸਾਥ ਦੇਵਾਂਗੇ।ਹਲਕੇ ਦੇ ਵਿਕਾਸ ਲਈ ਪਾਰਟੀ ਦੇ ਮੈਨੀਫੈਸਟੋ ਨੂੰ ਵੀ ਪਹਿਲ ਦੇ ਅਧਾਰ ‘ਤੇ ਲੋਕ ਸੇਵਾ ਵਿੱਚ ਹਾਜ਼ਰ ਕਰਾਂਗੇ। ਮੈਂ ਸਾਡੀ ਪਾਰਟੀ ਵਿੱਚ ਸ਼ਾਮਿਲ ਹੋਏ ਸੱਜਣਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਇਹ ਭਰੋਸਾ ਦਿਵਾਉਂਦਾ ਹਾਂ ਕਿ ਇਹਨਾਂ ਨੂੰ ਪੂਰਾ ਮਾਣ ਸਤਿਕਾਰ ਅਤੇ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ।ਪਿੰਡ ਵਾਸੀਆਂ ਨੇ ਸ.ਗਿੱਲ ਅਤੇ ਉਹਨਾਂ ਦੀ ਸਮੁੱਚੀ ਲੀਡਰਸ਼ਿਪ ਦਾ ਨਿੱਘਾ ਸਵਾਗਤ ਕੀਤਾ ਅਤੇ ਪਾਰਟੀ ਦੇ ਹੱਕ ਵਿੱਚ ਵੋਟ ਦੇਣ ਦਾ ਭਰੋਸਾ ਦਿਵਾਇਆ।ਇਸ ਮੌਕੇ ‘ਤੇ ਸ. ਰਣਜੀਤ ਸਿੰਘ ਗਿੱਲ ਨਾਲ ਐੱਸ.ਸੀ. ਵਿੰਗ ਜ਼ਿਲਾ ਪ੍ਰਧਾਨ ਦਿਲਬਾਗ ਸਿੰਘ ਮੀਆਂਪੁਰ ਮੀਤ ਪ੍ਰਧਾਨ ਸਤਵੀਰ ਸਿੰਘ ਸੱਤੀ ਵਿਸ਼ੇਸ਼ ਤੌਰ ‘ਤੇ ਨਾਲ ਰਹੇ।