ਐੱਨ ਆਰ ਆਈ ਕਾਂਗਰਸੀ ਵਰਕਰਾਂ ਵੱਲੋਂ ਪ੍ਰਧਾਨ ਰਣਜੀਤ ਸਿੰਘ ਜੀਤੀ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ

ਜਗਦੀਸ਼ ਸਿੰਘ : ‘ਪਿਛਲੇ ਦਿਨੀਂ ਸਥਾਨਕ ਨਗਰ ਕੌਂਸਲ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਮਾਤਾ ਗੁਰਨਾਮ ਕੌਰ ਦਾ ਸੰਖੇਪ ਬਿਮਾਰੀ ਮਗਰੋਂ ਦੇਹਾਂਤ ਹੋ ਗਿਆ। ਜਿਨ੍ਹਾਂ ਦਾ ਸਸਕਾਰ ਉਨ੍ਹਾਂ ਦੇ ਪਿੰਡ ਪਡਿਆਲਾ ਦੇ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ ਸੀ।ਇਸ ਮੌਕੇ ਵੱਖ ਵੱਖ ਰਾਜਨੀਤਕ ਸਮਾਜਿਕ ਅਤੇ ਧਾਰਮਿਕ ਪਾਰਟੀਆਂ ਦੇ ਆਗੂਆਂ ਵੱਲੋਂ ਪ੍ਰਧਾਨ ਰਣਜੀਤ ਸਿੰਘ ਜੀਤੀ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।ਇਸ ਮੌਕੇ ਵਿਦੇਸ਼ ਦੀ ਧਰਤੀ ਤੇ ਰਹਿ ਰਹੇ ਕਾਂਗਰਸੀ ਵਰਕਰਾਂ ਰਾਜਿੰਦਰ ਸਿੰਘ ਰਾਜੂ ਅਮਰੀਕਾ ਅਵਤਾਰ ਸਿੰਘ ਮੁੰਡੇ ਅਮਰੀਕਾ ਅਵਤਾਰ ਸਿੰਘ ਕਨੇਡਾ ਵੱਲੋਂ ਵੀ ਦੁੱਖ ਦੀ ਘੜੀ ਵਿੱਚ ਰਣਜੀਤ ਸਿੰਘ ਜੀਤੀ ਨਾਲ ਦੁੱਖ ਸਾਂਝਾ ਕੀਤਾ ਗਿਆ।ਪ੍ਰਧਾਨ ਰਣਜੀਤ ਸਿੰਘ ਜੀਤੀ ਨੇ ਦੱਸਿਆ ਕਿ ਉਨ੍ਹਾਂ ਦੇ ਮਾਤਾ ਜੀ ਦਾ ਭੋਗ ਪਿੰਡ ਪਡਿਆਲਾ ਵਿਖੇ ਸੁਸ਼ੋਭਿਤ ਗੁਰਦੁਆਰਾ ਕਰਤਾਰ ਸਾਹਿਬ ਵਿਖੇ 15 ਮਈ ਦੁਪਹਿਰ 1 ਤੋਂ 2 ਵਜੇ ਤੱਕ ਪਾਇਆ ਜਾਵੇਗਾ।