ਨਗਰ ਕੌਂਸਲ ਕੁਰਾਲੀ ਪ੍ਰਧਾਨ ਰਣਜੀਤ ਸਿੰਘ ਜੀਤੀ ਨੂੰ ਬਣਾਇਆ ਬ੍ਰਾਂਡ ਅੰਬੈਸਡਰ  

ਨਗਰ ਕੌਂਸਲ ਕੁਰਾਲੀ ਪ੍ਰਧਾਨ ਰਣਜੀਤ ਸਿੰਘ ਜੀਤੀ ਨੂੰ ਬਣਾਇਆ ਬ੍ਰਾਂਡ ਅੰਬੈਸਡਰ

ਜਗਦੀਸ਼ ਸਿੰਘ ਕੁਰਾਲੀ: ਨਗਰ ਕੌਂਸਲ ਕੁਰਾਲੀ ਵੱਲੋਂ ਸਵੱਛ ਸਰਵੇਖਣ ਸਾਲ 2023 ਲਈ ਸ਼੍ਰੀ ਰਣਜੀਤ ਸਿੰਘ, ਪ੍ਰਧਾਨ ਨਗਰ ਕੌਂਸਲ ਕੁਰਾਲੀ ਨੂੰ ਬ੍ਰਾਂਡ ਅੰਬੇਸਡਰ ਬਣਾਇਆ ਗਿਆ ਹੈ। ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸ਼੍ਰੀ ਗੁਰਦੀਪ ਸਿੰਘ ਕਾਰਜ ਸਾਧਕ ਅਫਸਰ ਨਗਰ ਕੌਂਸਲ ਕੁਰਾਲੀ ਵੱਲੋਂ ਦੱਸਿਆ ਗਿਆ ਕਿ ਸਵੱਛ ਭਾਰਤ ਮਿਸ਼ਨ ਅਤੇ ਮਨਿਸਟਰੀ ਆਫ ਅਰਬਨ ਹਾਊਸਿੰਗ ਅਫੇਅਰਜ਼’ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਵੱਛ ਸਰਵੇਖਣ 2023 ਸ਼ੁਰੂ ਹੋ ਚੁੱਕਾ ਹੈ ਜਿਸ ਦੇ ਤਹਿਤ ਸਮਾਜ ਸੇਵੀ ਅਤੇ ਸ਼ਹਿਰ ਦੇ ਪ੍ਰਧਾਨ ਸ਼੍ਰੀ ਰਣਜੀਤ ਸਿੰਘ ਨੂੰ ਨਗਰ ਕੌਂਸਲ ਕੁਰਾਲੀ ਵੱਲੋਂ ਸਵੱਛ ਸਰਵੇਖਣ-2023 ਲਈ ਬ੍ਰਾਂਡ ਅੰਬੈਸਡਰ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਸ਼੍ਰੀ ਰਣਜੀਤ ਸਿੰਘ, ਪ੍ਰਧਾਨ ਨਗਰ ਕੌਂਸਲ ਕੁਰਾਲੀ ਵੱਲੋਂ ਸਮੂਹ ਅਧਿਕਾਰੀਆਂ/ਕਰਮਚਾਰੀਆਂ ਦਾ ਧੰਨਵਾਦ ਕਰਦਿਆ ਕਿਹਾ ਕਿ “ਸਵੱਛ ਭਾਰਤ ਮਿਸ਼ਨ ਅਧੀਨ ਮੈਨੂੰ ਕੁਰਾਲੀ ਸ਼ਹਿਰ ਦਾ ਬਰੈਂਡ ਅੰਬੈਸਡਰ ਬਣਾਇਆ ਗਿਆ ਹੈ। ਜਿਸ ਅਨੁਸਾਰ ਮੇਰੀ ਡਿਊਟੀ ਸ਼ਹਿਰਵਾਸੀਆਂ ਦੇ ਸਹਿਯੋਗ ਨਾਲ ਸ਼ਹਿਰ ਨੂੰ ਸਾਫ-ਸੁੱਥਰਾ ਅਤੇ ਸੁੰਦਰ ਬਣਾਉਣ ਦੀ ਹੈ। ਜਿਸ ਤਹਿਤ ਮੈਂ ਸਮੂਹ ਸ਼ਹਿਰਵਾਸੀਆਂ ਨੂੰ ਬੇਨਤੀ ਕਰਦਾ ਹਾਂ ਕਿ ਆਪਣੇ ਘਰਾਂ ਦਾ ਗਿੱਲਾ ਅਤੇ ਸੁੱਕਾ ਕੂੜਾ ਅਲੱਗ- ਅਲੱਗ ਰੱਖੋ ਅਤੇ ਰੋਜ਼ਾਨਾ ਕੂੜਾ ਨਗਰ ਕੌਂਸਲ ਵੱਲੋਂ ਲਗਾਏ ਗਏ ਵੇਸਟ ਕੂਲੈਕਟਰਾਂ ਨੂੰ ਹੀ ਪਾਓ। ਸ਼ਹਿਰ ਨੂੰ ਹਰਿਆ-ਭਰਿਆ ਬਣਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਏ ਜਾਣ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ 01 ਜੁਲਾਈ ਤੋਂ ਪਲਾਸਟਿਕ/ਥਰਮੋਕੋਲ ਦੀਆਂ ਵਸਤੂਆਂ ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਇਸ ਲਈ ਬਜ਼ਾਰ ਵਿੱਚ ਖਰੀਦਦਾਰੀ ਕਰਨ ਸਮੇਂ ਕੱਪੜੇ/ਜੂਟ ਤੋਂ ਬਣੇ ਬੈਗ- ਕੈਰੀਬੈਗ ਦੀ ਹੀ ਵਰਤੋਂ ਕੀਤੀ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਅਪੀਲ ਕੀਤੀ ਜਾਂਦੀ ਹੈ ਕਿ ਕਿਉਂ ਜੋ ਪਾਣੀ ਦਾ ਸਤਰ ਕਾਫੀ ਡੂੰਘਾ ਹੁੰਦਾ ਜਾ ਰਿਹਾ ਹੈ। ਇਸ ਲਈ ਪਾਣੀ ਦੀ ਦੁਰਵਰਤੋਂ ਨਾ ਕੀਤੀ ਜਾਵੇ।

Leave a Reply

Your email address will not be published. Required fields are marked *