ਗੱਤਕਾ ਫੈਡਰੇਸ਼ਨ ਆਫ ਇੰਡੀਆ ਦੇ ਵਫ਼ਦ ਨੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨਾਲ ਕੀਤੀ ਮੁਲਾਕਾਤ

ਡਾ. ਰਜਿੰਦਰ ਸਿੰਘ ਸੋਹਲ ਦੀ ਅਗਵਾਈ ਵਿੱਚ ਵਫ਼ਦ ਨੇ ਕੇਂਦਰੀ ਮੰਤਰੀ ਨੂੰ
6ਵੀ ਨੈਸ਼ਨਲ ਗਤਕਾ ਚੈਂਪੀਅਨਸ਼ਿਪ ਲਈ ਦਿੱਤਾ ਸੱਦਾ ਪੱਤਰ।

ਮੋਹਾਲੀ, 17 ਦਸੰਬਰ

ਅੱਜ ਗੱਤਕਾ ਫੈਡਰੇਸ਼ਨ ਆਫ ਇੰਡੀਆ ਦੇ ਇਕ ਵਫ਼ਦ ਨੇ ਡਾ. ਰਜਿੰਦਰ ਸਿੰਘ ਸੋਹਲ ਕਾਰਜਕਾਰੀ ਪ੍ਰਧਾਨ ਗੱਤਕਾ ਫੈਡਰੇਸ਼ਨ ਆਫ ਇੰਡੀਆ ਦੀ ਅਗਵਾਈ ਹੇਠ ਕੇਂਦਰੀ ਖੇਡ ਅਤੇ ਯੂਥ ਮਾਮਲਿਆਂ ਦੇ ਮੰਤਰੀ ਸ਼੍ਰੀ ਅਨੁਰਾਗ ਠਾਕੁਰ ਨਾਲ ਐੱਨ.ਆਈ.ਐਸ. ਪਟਿਆਲਾ ਵਿਖੇ ਮੁਲਾਕਾਤ ਕੀਤੀ।

ਇਸ ਬਾਰੇ ਡਾ. ਰਜਿੰਦਰ ਸਿੰਘ ਸੋਹਲ ਨੇ ਮੋਹਾਲੀ ਵਿਖੇ ਦੱਸਿਆ ਕਿ 6ਵੀ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ ਜੋ ਕਿ ਦਿੱਲੀ ਦੇ ਕਾਮਨਵੈਲਥ ਵਿਲੇਜ ਵਿਖੇ ਆਗਾਮੀ 26-27 ਦਸੰਬਰ ਨੂੰ ਹੋਣ ਜਾ ਰਹੀ ਹੈ ਦੇ ਸਿਲਸਿਲੇ ਵਿੱਚ ਵਫਦ ਨੇ ਉਨ੍ਹਾਂ ਨੂੰ ਟੂਰਨਾਮੈਂਟ ਵਿਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਨ ਲਈ ਸੱਦਾ ਪੱਤਰ ਦਿੱਤਾ ਜਿਸਦਾ ਉਨ੍ਹਾਂ ਵਲੋਂ ਸਕਾਰਾਤਮਕ ਹੁੰਗਾਰਾ ਦਿੱਤਾ ਗਿਆ।

ਵਧੇਰੇ ਜਾਣਕਾਰੀ ਦਿੰਦੇ ਹੋਏ ਗੱਤਕਾ ਫੈਡਰੇਸ਼ਨ ਆਫ ਇੰਡੀਆ ਦੇ ਜਰਨਲ ਸਕੱਤਰ ਬਲਜਿੰਦਰ ਸਿੰਘ ਤੂਰ ਨੇ ਦੱਸਿਆ ਕਿ ਮੁਲਾਕਾਤ ਦੌਰਾਨ ਸ਼੍ਰੀ ਅਨੁਰਾਗ ਠਾਕੁਰ ਜੀ ਦਾ ਧੰਨਵਾਦ ਕੀਤਾ ਗਿਆ ਕਿਉਂਜੋ ਉਨ੍ਹਾਂ ਵੱਲੋਂ ਸਿੱਖ ਮਾਰਸ਼ਲ ਆਰਟ ਗਤਕਾ ਨੂੰ ਰਾਸ਼ਟਰੀ ਪੱਧਰ ਤੇ ਮਾਨਤਾ ਦਿੰਦੇ ਹੋਏ ਬਾਕੀ ਖੇਡਾਂ ਦੀ ਤਰਾਂ ਖੇਲੋ ਇੰਡੀਆ ਦੇ ਵਿਚ ਸ਼ਾਮਲ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਇਸ ਵਾਰ 8 ਫਰਵਰੀ ਤੋਂ 10 ਫਰਵਰੀ 2023 ਨੂੰ ਮੱਧ ਪ੍ਰਦੇਸ਼ ਵਿਚ ਰਾਸ਼ਟਰੀ ਪੱਧਰ ਦੇ ਗੱਤਕਾ ਮੁਕਾਬਲੇ ਕਰਵਾਏ ਜਾ ਰਹੇ ਹਨ।

ਇਸ ਮੌਕੇ ਵਫਦ ਵਲੋਂ ਭਾਰਤ ਦੇ ਯੁਵਾ ਮਾਮਲੇ ਅਤੇ ਖੇਡ ਮੰਤਰੀ ਮੰਤਰੀ ਸ਼੍ਰੀ ਅਨੁਰਾਗ ਠਾਕੁਰ ਨੂੰ ਫੁੱਲਾਂ ਦਾ ਗੁਲਦਸਤਾ ਅਤੇ ਸ਼੍ਰੀ ਦਰਬਾਰ ਸਾਹਿਬ ਦਾ ਮਾਡਲ ਵੀ ਸਨਮਾਨ ਵਜੋਂ ਭੇਂਟ ਕੀਤਾ ਗਿਆ ਅਤੇ ਉਨ੍ਹਾਂ ਨੂੰ ਪੰਜਾਬ ਗੱਤਕਾ ਐਸੋਸੀਏਸ਼ਨ ਦੀਆਂ ਗਤੀਵਿਧੀਆਂ ਬਾਰੇ ਵਿਸਥਾਰ ਵਿੱਚ ਜਾਣੂ ਕਰਵਾਇਆ ਗਿਆ। ਅੱਜ ਗੱਤਕਾ ਫੈਡਰੇਸ਼ਨ ਆਫ ਇੰਡੀਆ ਦੇ ਵਫ਼ਦ ਵਿਚ ਦਵਿੰਦਰ ਸਿੰਘ ਜੁਗਨੀ ਵਾਈਸ ਪ੍ਰਧਾਨ ਪੰਜਾਬ ਗੱਤਕਾ ਐਸੋਸੀਏਸ਼ਨ ਅਤੇ ਰਘਬੀਰ ਸਿੰਘ ਰਿਕਾਰਡ ਕੀਪਰ ਪੰਜਾਬ ਗੱਤਕਾ ਐਸੋਸੀਏਸ਼ਨ ਵੀ ਸ਼ਾਮਲ ਰਹੇ।

ਇਸ ਮੌਕੇ ਕੇਂਦਰੀ ਮੰਤਰੀ ਸ਼੍ਰੀ ਅਨੁਰਾਗ ਠਾਕੁਰ ਜੀ ਵਲੋਂ ਗੱਤਕਾ ਫੈਡਰੇਸ਼ਨ ਆਫ ਇੰਡੀਆ ਦੇ ਸਮੂਹ ਮੈਂਬਰ ਸਹਿਬਾਨ ਨੂੰ ਵਿਸ਼ਵਾਸ਼ ਦਵਾਇਆ ਕਿ ਗੱਤਕਾ ਖੇਡ ਦੇ ਰਾਸ਼ਟਰ ਪੱਧਰ ਤੇ ਪ੍ਰਚਾਰ ਅਤੇ ਪ੍ਰਸਾਰ ਲਈ ਉਹ ਬਣਦਾ ਯੋਗਦਾਨ ਦੇਣਗੇ।

ਪ੍ਰਭ ਆਸਰਾ ਚੈਰੀਟੇਬਲ ਮੈਡੀਕਲ ਸੇਵਾ ਸੈਂਟਰ ਵੱਲੋ ਗਾਇਨੀ ਓ ਟੀ ਤੇ C – ARM ਦਾ ਉਦਘਾਟਨ ਕੀਤਾ ਗਿਆ I ਪ੍ਰਭ ਆਸਰਾ ਸੰਸਥਾ (ਸਰਬ ਸਾਂਝਾ ਪਰਿਵਾਰ), ਕੁਰਾਲੀ ਜੋ ਕਿ ਪਿੱਛਲੇ ਕਈ ਸਾਲਾਂ ਤੋਂ ਲਾਵਾਰਿਸ ਨਾਗਰਿਕਾਂ ਦੀ ਸਾਂਭ ਸੰਭਾਲ ਤੇ ਇਲਾਜ ਤੇ ਸਮਾਜ ਭਲਾਈ ਦੇ ਕਾਰਜਾਂ ਲਈ ਯਤਨਸ਼ੀਲ ਹੈ I ਪ੍ਰਭ ਆਸਰਾ ਸੰਸਥਾ ਵੱਲੋ ਕਰੋਨਾ ਮਹਾਮਾਰੀ ਦੇ ਚਲਦਿਆਂ ਗੁੰਮਸ਼ੁਦਾ, ਬੇਸਹਾਰਾ ਨਾਗਰਿਕਾਂ ਲਈ ਵਿਸ਼ੇਸ਼ ਅੰਬੂਲੈਂਸਾਂ, ਸੰਭਾਲ ਦੇ ਨਾਲ-ਨਾਲ ਇਲਾਕੇ ਦੇ ਲੋੜਵੰਦ ਲੋਕਾਂ ਨੂੰ ਰਾਸ਼ਨ ਸਮੱਗਰੀ, ਦਵਾਈਆਂ ਤੇ ਹੋਰ ਮੁਢਲੀਆਂ ਵਸਤਾਂ ਮੁਹਾਈਆਂ ਕਰਵਾਇਆ ਗਈਆਂ ਸਨ I ਇਸ ਦੌਰਾਨ ਪ੍ਰਭ ਆਸਰਾ ਸੰਸਥਾ ਵਲੋਂ ਅਜਿਹੇ ਕੋਵਿਡ ਮਾਹਾਮਾਰੀ ਦੌਰਾਨ ਜਦੋਂ ਵੱਡੇ ਪੱਧਰ ਤੇ ਅਜਿਹੇ ਅਤੇ ਹੋਰ ਅਲੱਗ-2 ਬਿਮਾਰੀਆਂ ਤੋਂ ਪੀੜ੍ਹਤ ਨਾਗਰਿਕਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਤਾਂ ਪ੍ਰਭ ਆਸਰਾ ਵੱਲੋਂ ਮੈਡੀਕਲ ਸੇਵਾ ਸੈਂਟਰ ਸ਼ੁਰੂ ਕੀਤਾ ਗਿਆ । ਜਿਸ ਵਿਚ ਅਜਿਹੇ ਬੇਸਹਾਰਾ ਤੇ ਪੀੜ੍ਹਤ ਨਾਗਰਿਕਾਂ ਦੇ ਬਿਨਾਂ ਸ਼ਰਤ ਇਲਾਜ ਅਤੇ ਐਮਰਜੈਂਸੀ ਹਾਲਤਾਂ ਵਿੱਚ ਲੋੜਵੰਦ ਨਾਗਰਿਕਾਂ ਦੀਆਂ ਜਿੰਦਗੀਆਂ ਬਚਾਉਣ ਲਈ ਸ਼ਰਤ ਰਹਿਤ ਸੇਵਾਵਾਂ ਦੇ ਨਾਲ- ਨਾਲ ਆਮ ਪੀੜ੍ਹਿਤ ਜਨਤਾ ਲਈ ਰੋਗ ਜਾਂਚ ਕੇਂਦਰ ਅਤੇ ਵੱਖ ਵੱਖ ਬਿਮਾਰੀਆਂ ਦੇ ਮਾਹਿਰ ਡਾਕਟਰਾਂ ਵੱਲੋਂ ਚੈਰੀਟੇਬਲ ਅਧਾਰ ਤੇ ਸਿਹਤ ਸੇਵਾਵਾਂ ਮੁਹਈਆ ਕਰਵਾਉਣ ਲਈ ਹਸਪਤਾਲ ਦਾ ਨਿਰਮਾਣ ਕੀਤਾ ਗਿਆ । ਇਸ ਸਬੰਧੀ ਸੰਸਥਾ ਦੇ ਮੁੱਖ ਪ੍ਰਬੰਧਕ ਭਾਈ ਸ਼ਮਸ਼ੇਰ ਸਿੰਘ ਤੇ ਬੀਬੀ ਰਾਜਿੰਦਰ ਕੌਰ ਪਡਿਆਲਾ ਨੇ ਦੱਸਿਆ ਕਿ ਜਿਹਨਾਂ ਲਵਾਰਿਸ, ਗੁੰਮਸ਼ੁਦਾ, ਲੋੜਵੰਦਾ, ਬੇਸਹਾਰਾ ਤੇ ਰੁਲ ਰਹੀਆਂ ਗਰਭਵਤੀ ਔਰਤਾਂ ਨੂੰ ਇਲਾਜ ਤੇ ਪੁਨਰਵਾਸ ਦਾ ਮੌਕਾ ਨਹੀਂ ਮਿਲ ਰਿਹਾ ਤੇ ਇਲਾਕੇ ਦੇ ਲੋੜਵੰਦ / ਗਰੀਬ ਨਾਗਰਿਕਾਂ ਲਈ ਅੱਜ ਗਾਇਨੀ ਓ ਟੀ ਦਾ ਉਦਘਾਟਨ ਕੀਤਾ ਗਿਆ ਹੈ I ਜਿਸ ਵਿਚ ਔਰਤਾਂ ਦੇ ਵੱਖ – ਵੱਖ ਰੋਗਾਂ ਦਾ ਇਲਾਜ, ਟੈਸਟ ਤੇ ਓਪਰੇਸ਼ਨ ਮਾਹਿਰ ਡਾਕਟਰਾਂ ਵਲੋਂ ਚੈਰੀਟੇਬਲ ਅਧਾਰ ਤੇ ਕੀਤੇ ਜਾਣਗੇ I ਉਹਨਾਂ ਦੱਸਿਆ ਕਿ ਪ੍ਰਭ ਆਸਰਾ ਵਿਚ ਅੱਖਾਂ ਦੇ ਓਪਰੇਸ਼ਨ, ਔਰਤਾਂ ਦੀਆ ਡਿਲਵਰੀਆ ਤੇ ਓਪਰੇਸ਼ਨ ਸ਼ੁਰੂ ਹੋ ਗਏ ਹਨ, ਜਲਦੀ ਹੀ ਹੱਡੀਆਂ ਦੇ ਓਪਰੇਸ਼ਨ ਵੀ ਸ਼ੁਰੂ ਕੀਤੇ ਜਾਣਗੇ I ਉਹਨਾਂ ਦਸਿਆ ਕਿ C -ARM ਨਾਮਕ ਮਸ਼ੀਨ ਨਾ ਹੋਣ ਕਰਕੇ ਹੱਡੀਆਂ ਦੇ ਓਪਰੇਸ਼ਨ ਨਹੀਂ ਸੀ ਹੋ ਰਹੇ,ਅੱਜ OERLIKON ਵੱਲੋ UNDER CSR ਇਹ ਮਸ਼ੀਨ ਭੇਟ ਕੀਤੀ ਗਈ ਹੈ ਜਿਸ ਨਾਲ ਲਾਵਾਰਿਸ ਤੇ ਲੋੜਵੰਦ ਨਾਗਰਿਕਾਂ ਨੂੰ ਬਹੁਤ ਲਾਭ ਮਿਲੇਗਾ I ਪ੍ਰਬੰਧਕਾਂ ਵੱਲੋ ਸਹਿਯੋਗੀ ਸੱਜਣਾ ਦਾ ਧੰਨਵਾਦ ਕੀਤਾ ਗਿਆ I

Leave a Reply

Your email address will not be published. Required fields are marked *

You may have missed