ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਦੋ ਦਿਨਾਂ 6ਵੀਂ ਨੈਸ਼ਨਲ ਓਪਨ ਗਤਕਾ ਚੈਂਪੀਅਨਸ਼ਿਪ 2022 ਦਾ ਆਗ਼ਾਜ਼ ਹੋਇਆ

0
ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਦੋ ਦਿਨਾਂ 6ਵੀਂ ਨੈਸ਼ਨਲ ਓਪਨ ਗਤਕਾ ਚੈਂਪੀਅਨਸ਼ਿਪ 2022 ਦਾ ਆਗ਼ਾਜ਼ ਹੋਇਆ
21 ਰਾਜਾਂ ਦੇ 534 ਖਿਡਾਰੀ ਲੈ ਰਹੇ ਹਨ ਹਿੱਸਾ।
ਨਵੀਂ ਦਿੱਲੀ : 26 ਦਸੰਬਰ
ਗਤਕਾ ਫੈਡਰੇਸ਼ਨ ਆਫ ਇੰਡੀਆ (ਰਜਿ) ਦੀ ਅਗਵਾਈ ਵਿੱਚ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ 6ਵੀ ਨੈਸ਼ਨਲ ਓਪਨ ਗੱਤਕਾ ਚੈਂਪੀਅਨਸ਼ਿਪ ਦਾ ਨਵੀਂ ਦਿੱਲੀ ਵਿਖੇ ਸੋਮਵਾਰ ਨੂੰ ਆਗ਼ਾਜ਼ ਹੋਇਆ। ਇਸ ਵਿੱਚ ਕੁੱਲ 21 ਰਾਜਾਂ ਤੋਂ 534 ਖਿਡਾਰੀ ਭਾਗ ਲੈ ਰਹੇ ਹਨ।
ਚੈਂਪੀਅਨਸ਼ਿਪ ਦੀ ਸ਼ੁਰੂਆਤ ਮੌਕੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਵਿਸ਼ੇਸ਼ ਤੌਰ ਤੇ ਪਹੁੰਚੇ। ਡਾਕਟਰ ਰਜਿੰਦਰ ਸਿੰਘ ਸੋਹਲ ਕਾਰਜਕਾਰੀ ਪ੍ਰਧਾਨ ਗੱਤਕਾ ਫੈਡਰੇਸ਼ਨ ਆਫ ਇੰਡੀਆ ਵੱਲੋਂ ਉਨ੍ਹਾਂ ਫੁੱਲਾਂ ਦਾ ਗੁਲਦਸਤਾ ਭੇਂਟ ਕਰ ਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ।
ਇਸ ਮੌਕੇ ਆਪਣੇ ਸੰਬੋਧਨ ਵਿੱਚ ਡਾਕਟਰ ਰਜਿੰਦਰ ਸੋਹਲ ਨੇ ਕਿਹਾ ਕਿ ਗਤਕਾ ਫੈਡਰੇਸ਼ਨ ਆਫ ਇੰਡੀਆ ਦੌਰਾਨ ਕਰਵਾਈ ਜਾ ਰਹੀ ਇਹ ਓਪਨ ਨੈਸ਼ਨਲ ਚੈਂਪੀਅਨਸ਼ਿਪ ਨੂੰ ਦਸਮ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਚਾਰ ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਹੈ। ਉਨ੍ਹਾਂ ਦੇਸ਼ ਦੇ 21 ਰਾਜਾ ਤੋਂ ਆਏ ਸਾਰੇ ਖਿਡਾਰੀਆਂ ਅਤੇ ਕੋਚ ਸਾਹਿਬਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਗਤਕਾ ਫੈਡਰੇਸ਼ਨ ਆਫ ਇੰਡੀਆ ਇਸ ਵਿਰਾਸਤੀ ਖੇਡ ਨੂੰ ਅਗਲੀ ਪੀੜ੍ਹੀ ਤੱਕ ਲੈ ਕੇ ਜਾਣ ਲਈ ਦਿਨ-ਰਾਤ ਕੰਮ ਕਰ ਰਹੀ ਹੈ।
ਇਸ ਮੌਕੇ ਬੋਲਦਿਆਂ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਗਤਕੇ ਨੂੰ ਅੰਤਰਰਾਸ਼ਟਰੀ ਖੇਡ ਬਣਾਉਣ ਅਤੇ ਬੱਚਿਆਂ ਨੂੰ ਗੱਤਕੇ ਨਾਲ ਜੁੜਨ ਲਈ ਉਤਸ਼ਾਹਿਤ ਕਰਨ ਲਈ ਗਤਕਾ ਫੈਡਰੇਸ਼ਨ ਆਫ ਇੰਡੀਆ ਦੇ ਉਪਰਾਲੇ ਸ਼ਲਾਘਾਯੋਗ ਹਨ।
ਬਲਜਿੰਦਰ ਸਿੰਘ ਤੂਰ ਜਨਰਲ ਸਕੱਤਰ ਗਤਕਾ ਫੈਡਰੇਸ਼ਨ ਆਫ਼ ਇੰਡੀਆ ਨੇ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੇਸ਼ ਭਰ ਤੋਂ ਕੁੱਲ 21 ਰਾਜਾਂ ਦੀਆਂ ਟੀਮਾਂ ਇਸ ਚੈਂਪੀਅਨਸ਼ਿਪ ਵਿੱਚ ਭਾਗ ਲੈ ਰਹੀਆਂ ਹਨ। ਭਾਗ ਲੈਣ ਵਾਲੀਆਂ ਟੀਮਾਂ ਵਿੱਚ ਪੰਜਾਬ, ਆਂਧਰਾ ਪ੍ਰਦੇਸ਼, ਆਸਾਮ, ਹਿਮਾਚਲ ਪ੍ਰਦੇਸ਼, ਬਿਹਾਰ, ਹਰਿਆਣਾ, ਚੰਡੀਗੜ੍ਹ, ਛੱਤੀਸਗੜ੍ਹ, ਮਣੀਪੁਰ, ਤੇਲੰਗਾਨਾ, ਗੁਜਰਾਤ, ਗੋਆ, ਤਾਮਿਲਨਾਡੂ,  ਰਾਜਸਥਾਨ, ਮਹਾਰਾਸ਼ਟਰ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਦਿੱਲੀ, ਝਾਰਖੰਡ, ਕਰਨਾਟਕਾ, ਕੇਰਲ ਸ਼ਾਮਲ ਹਨ। ਕੁੱਲ 534 ਖਿਡਾਰੀ ਇਸ ਮੌਕੇ ਆਪੋ ਆਪਣੇ ਰਾਜਾਂ ਦੀ ਪ੍ਰਤੀਨਿਧਤਾ ਕਰ ਰਹੇ ਹਨ। ਉਨ੍ਹਾਂ ਅੱਗੇ ਦੱਸਿਆ ਕਿ 35 ਤੋਂ ਵੱਧ ਰੈਫਰੀ ਅਤੇ ਜੱਜ ਸਾਹਿਬਾਨ ਇਸ ਚੈਂਪੀਅਨਸ਼ਿਪ ਦੌਰਾਨ ਕਰਵਾਏ ਜਾ ਰਹੇ ਮੈਚਾਂ ਦੀ ਨਿਗਰਾਨੀ ਕਰ ਰਹੇ ਹਨ।
ਇਸ ਮੌਕੇ ਸਥਾਨਕ ਹਲਕਾ ਹਰੀਨਗਰ ਤੋਂ ਵਿਧਾਇਕ ਰਾਜਕੁਮਾਰੀ ਢਿਲੋਂ, ਦਵਿੰਦਰ ਸਿੰਘ ਜੁਗਨੀ ਵਾਈਸ ਪ੍ਰਧਾਨ ਪੰਜਾਬ ਗਤਕਾ ਐਸੋਸੀਏਸ਼ਨ, ਪ੍ਰਭਮੀਤ ਸਿੰਘ ਮੀਡੀਆ ਇੰਚਾਰਜ, ਜਗਕਿਰਨ ਕੌਰ ਵੜੈਚ ਸੰਯੁਕਤ ਸਕੱਤਰ, ਡਾਕਟਰ ਯੂ ਕੇ ਮਿਸ਼ਰਾ ਚੇਅਰਮੈਨ ਨੈਸ਼ਨਲ ਸਪੋਰਟਸ ਅਕੈਡਮੀ, ਅਨਿਲ ਮਿਸ਼ਰਾ ਸੰਯੁਕਤ ਸਕੱਤਰ, ਦਲੀਪ ਕੁਮਾਰ ਸਿੰਘ ਨੈਸ਼ਨਲ ਕੋਆਰਡੀਨੇਟਰ ਬਲਵਿੰਦਰ ਸਿੰਘ ਤਕਨੀਕੀ ਇੰਚਾਰਜ ਜਗਦੀਸ਼ ਸਿੰਘ ਕੁਰਾਲੀ ਪੰਜਾਬ ਕੋਅਰਡੀਨੇਟਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਤਵੰਤੇ ਸੱਜਣ ਹਾਜ਼ਰ ਸਨ।

About Author

Leave a Reply

Your email address will not be published. Required fields are marked *

You may have missed